ਗਣਤੰਤਰ ਦਿਵਸ ਮੌਕੇ ਤਰਨਤਾਰਨ ’ਚ ਡਿਪਟੀ ਕਮਿਸ਼ਨਰ ਰਾਹੁਲ ਨੇ ਲਹਿਰਾਇਆ ਕੌਮੀ ਝੰਡਾ, ਪੁਲਿਸ ਜਵਾਨਾਂ ਕੀਤਾ ਸ਼ਾਨਦਾਰ ਮਾਰਚ ਪਾਸ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਆਈ.ਏ ਐੱਸ. ਨੇ ਦੇਸ਼-ਵਿਦੇਸ਼ ਵਿਚ ਵੱਸਦੇ ਸਾਰੇ ਭਾਰਤੀਆਂ ਖ਼ਾਸ ਤੌਰ `ਤੇ ਪੰਜਾਬੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਹਾੜੇ ਦੀ ਮੁਬਾਰਕਬਾਦ ਦਿੱਤੀ।
Publish Date: Mon, 26 Jan 2026 02:14 PM (IST)
Updated Date: Mon, 26 Jan 2026 02:47 PM (IST)
ਜਸਪਾਲ ਸਿੰਘ ਜੱਸੀ, ਤਰਨਤਾਰਨ: ਦੇਸ਼ ਦਾ 77ਵਾਂ ਗਣਤੰਤਰ ਦਿਹਾੜਾ ਅੱਜ ਪੁਲਿਸ ਸਟੇਡੀਅਮ ਤਰਨ ਤਾਰਨ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਆਈ.ਏ ਐੱਸ. ਨੇ ਦੇਸ਼-ਵਿਦੇਸ਼ ਵਿਚ ਵੱਸਦੇ ਸਾਰੇ ਭਾਰਤੀਆਂ ਖ਼ਾਸ ਤੌਰ `ਤੇ ਪੰਜਾਬੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਹਾੜੇ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸਾਡੇ ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦੀ ਬਦੌਲਤ ਅਸੀਂ ਅੱਜ ਦੇ ਮਹਾਨ ਦਿਹਾੜੇ ਨੂੰ ਮਨਾਉਣ ਦੇ ਯੋਗ ਹੋਏ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ। ਪੰਜਾਬ ਦੀ ਧਰਤੀ ਤੋਂ ਆਜ਼ਾਦੀ ਲਈ ਚੱਲੀਆਂ ਗਦਰ ਲਹਿਰ, ਬੱਬਰ ਅਕਾਲੀ ਲਹਿਰ, ਕੂਕਾ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਕਾਮਾਗਾਟਾਮਾਰੂ, ਪਗੜੀ ਸੰਭਾਲ ਜੱਟਾ ਆਦਿ ਸੰਘਰਸ਼਼ੀ ਲਹਿਰਾਂ ਨੇ ਭਾਰਤ ਦੇ ਆਜ਼ਾਦੀ ਸੰਘਰਸ ਨੂੰ ਨਵੀਂ ਦਿਸ਼ਾ ਅਤੇ ਦਸ਼ਾ ਦਿੱਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਆਦਿ ਹੋਰ ਅਨੇਕਾਂ ਹੀ ਆਜ਼ਾਦੀ ਦੇ ਪਰਵਾਨਿਆਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਅੱਜ ਆਜ਼ਾਦ ਫ਼ਿਜ਼ਾ ਵਿੱਚ ਜ਼ਿੰਦਗੀ ਬਤੀਤ ਕਰ ਰਹੇ ਹਾਂ।