- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਯੋਧਿਆਂ ਸੂਰਬੀਰਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਨਮਨ ਕੀਤਾ।

ਸਟਾਫ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ : ਗਣਤੰਤਰ ਦਿਵਸ ਮੌਕੇ ਭਾਰਤ ਦੇਸ਼ ਦੇ ਅਜ਼ਾਦੀ ਘੁਲਾਟੀਆਂ ਤੇ ਯੋਧਿਆਂ ਸੂਰਬੀਰਾਂ ਨੂੰ ਨਮਨ ਕੀਤਾ ਜਾ ਰਿਹਾ ਹੈ। ਇਸ ਦੇ ਚਲਦਿਆਂ ਜ਼ਿਲ੍ਹਾ ਤਰਨਤਾਰਨ ਦੇ ਮੁੱਖ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਸਮੁੱਚੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੌਜੂਦਗੀ ’ਚ ਤਿਰੰਗਾ ਝੰਡਾ ਲਹਿਰਾ ਕੇ ਰਾਸ਼ਟਰੀ ਗੀਤ ਦਾ ਗੁਣਗਾਨ ਕੀਤਾ ਤੇ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਯੋਧਿਆਂ ਸੂਰਬੀਰਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਨਮਨ ਕੀਤਾ। ਤਿਰੰਗਾਂ ਝੰਡਾ ਲਹਿਰਾਉਣ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਨੇ ਬੜੇ ਹੀ ਸਤਿਕਾਰ ਨਾਲ ਆਪਣੀ ਸਲਾਮੀ ਦਿੱਤੀ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸਾਰੇ ਹੀ ਪਹੁੰਚੇ ਹੋਏ ਪਾਰਟੀ ਆਗੂਆਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਦੇਸ਼ ਪ੍ਰਤੀ ਪਿਆਰ, ਮਾਣ ਸਤਿਕਾਰ ਕਾਇਮ ਰੱਖਣ ਤੇ ਲੋਕ ਸੇਵਾ ਦੀ ਮਨਸ਼ਾ ਨਾਲ ਸਮਾਜਿਕ ਤੌਰ ’ਤੇ ਇਕ ਦੂਸਰੇ ਦੇ ਵੱਧ ਤੋਂ ਵੱਧ ਕੰਮ ਆਉਣਾ ਚਾਹੀਦਾ ਹੈ ਤੇ ਦੇਸ਼ ਦੀ ਸੁਰੱਖਿਆ ਲਈ ਦਿਨ ਰਾਤ ਸਰਹੱਦਾਂ ’ਤੇ ਰਾਖੀ ਕਰਨ ਵਾਲੇ ਫ਼ੌਜੀ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਰੱਖਣੀ ਚਾਹੀਦੀ ਹੈ। ਇਸ ਤੋਂ ਬਾਅਦ ਸਮੁੱਚੇ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਨਮਾਨ ਸਹਿਤ ਤਿਰੰਗੇ ਝੰਡੇ ਲਹਿਰਾਉਦਿਆਂ ਤਿਰੰਗਾ ਯਾਤਰਾ ਵੀ ਕੱਢ ਕੇ ਦੇਸ਼ ਨਿਵਾਸੀਆਂ ਨੂੰ ਏਕਤਾ ਅਮਨ ਸ਼ਾਂਤੀ ਤੇ ਭਾਈਚਾਰਕ ਸਦਭਾਵਨਾ ਬਣਾਈ ਰੱਖਣ ਦਾ ਸੁਨੇਹਾ ਦਿੱਤਾ। ਇਸ ਮੌਕੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ, ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ, ਮੀਤ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਭੁੱਲਰ, ਮੀਤ ਪ੍ਰਧਾਨ ਐਡਵੋਕੇਟ ਜਸਕਰਨ ਸਿੰਘ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਐੱਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ ਵੇਈਂਪੂੰਈ, ਡਾ. ਨਿਰਮਲ ਸਿੰਘ, ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ, ਸ਼ਹਿਰੀ ਪ੍ਰਧਾਨ ਰੋਹਿਤ ਸ਼ਰਮਾ, ਸਰਕਲ ਪ੍ਰਧਾਨ ਸਾਹਿਬ ਸਿੰਘ, ਸਰਕਲ ਪ੍ਰਧਾਨ ਦਿਲਬਾਗ ਸਿੰਘ, ਸਰਕਲ ਪ੍ਰਧਾਨ ਗੌਰਵ ਦੇਵਗਨ, ਸਰਕਲ ਪ੍ਰਧਾਨ ਮੇਹਰ ਸਿੰਘ, ਸਰਕਲ ਪ੍ਰਧਾਨ ਜਥੇਦਾਰ ਖੁਸ਼ਪਿੰਦਰ ਸਿੰਘ, ਸਰਕਲ ਪ੍ਰਧਾਨ ਵਿਜੇ ਵਿਨਾਇਕ, ਮਾਸਟਰ ਬਲਦੇਵ ਸਿੰਘ, ਦਲਜਿੰਦਰ ਸਿੰਘ ਖਾਲਸਾ, ਚਰਨਜੀਤ ਸਿੰਘ ਖਾਲਸਾ, ਡਾ. ਸੁਖਵੰਤ ਸਿੰਘ, ਜੱਸਾ ਸਿੰਘ ਪੰਜਵੜ, ਬਲਜਿੰਦਰ ਸਿੰਘ ਚੀਮਾ, ਸਾਬਕਾ ਸਰਪੰਚ ਸੁਖਦੇਵ ਸਿੰਘ, ਗੁਰਮੀਤ ਸਿੰਘ, ਜਸਕਰਨ ਨਈਅਰ, ਸੋਨੂੰ ਮੂਸੇ, ਲੱਕੀ ਜੋਸ਼ੀ, ਬਾਬਾ ਸਰਵਨ ਸਿੰਘ ਮਾਲਚੱਕ, ਸਵਰਨ ਸਿੰਘ ਸੋਨੂੰ, ਹਰਜਿੰਦਰ ਸਿੰਘ ਪੱਧਰੀ, ਕਾਲਾ ਸੋਹਲ, ਰਣਜੀਤ ਸਿੰਘ ਗੱਗਬੂਹਾ, ਕਰਮਜੀਤ ਸਿੰਘ ਗੱਗੋਬੂਹਾ, ਕਨਵਰਦੀਪ ਸਿੰਘ ਸਿੱਧਵਾਂ, ਗੁਰਜੰਟ ਸਿੰਘ ਨੂਰਪੁਰ, ਗੁਰਸੇਵਕ ਸਿੰਘ ਭੁੱਚਰ, ਜਗਜੀਤ ਸਿੰਘ ਕੋਟ ਧਰਮ ਚੰਦ, ਮਨਜੀਤ ਸਿੰਘ ਚੂਸਲੇਵੜ੍ਹ, ਬਲਦੇਵ ਮਸੀਹ ਭੋਜੀਆਂ, ਹਰਪਾਲ ਸਿੰਘ ਗੰਡੀਵਿੰਡ, ਸੋਨਾ ਭੁੱਚਰ, ਬਾਬਾ ਹਰਜੀਤ ਸਿੰਘ ਦੀਨੇਵਾਲ ਤੋਂ ਇਲਾਵਾ ਜ਼ਿਲ੍ਹਾ ਤਰਨਤਾਰਨ ਦੇ ਵੱਖ-ਵੱਖ ਪਿੰਡਾਂ ਤੋਂ ਪਾਰਟੀ ਵਰਕਰਾਂ ਨੇ ਵਧ-ਚੜ੍ਹ ਕੇ ਸ਼ਿਰਕਤ ਕੀਤੀ।