v> ਪੱਤਰ ਪ੍ਰੇਰਕ, ਤਰਨਤਾਰਨ : ਘਰੇਲੂ ਝਗੜੇ ਨੂੰ ਲੈ ਕੇ ਥਾਣੇ ਦੇ ਬਾਹਰ ਦੋ ਧਿਰਾਂ ਵਿਚ ਝਗੜਾ ਹੋ ਗਿਆ। ਇਸ ਦੌਰਾਨ ਔਰਤ ਨੂੰ ਗਾਲੀ ਗਲੋਚ ਕਰਨ ਤੇ ਧਮਕੀਆਂ ਦੇਣ ਦੇ ਕਥਿਤ ਦੋਸ਼ 'ਚ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਕ ਔਰਤ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਕਥਿਤ ਤੌਰ 'ਤੇ ਦੋਸ਼ ਲਾਇਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦਾ ਘਰ ਵਿਚ ਝਗੜਾ ਹੋਇਆ ਸੀ। ਇਸ ਦੌਰਾਨ ਉਸਦੀ ਸੱਸ ਨੇ ਉਸ ਨੂੰ ਘਰੋਂ ਕੱਢ ਦਿੱਤਾ। ਜਿਸ ਕਾਰਨ ਉਹ ਪੇਕੇ ਘਰ ਰਹਿਣ ਲੱਗ ਪਈ। ਇਸ ਸਬੰਧੀ ਉਸਦੀ ਸੱਸ ਨੇ ਸ਼ਿਕਾਇਤ ਥਾਣਾ ਸਿਟੀ ਪੁਲਿਸ ਨੂੰ ਕੀਤੀ ਹੋਈ ਸੀ। ਜਦੋਂ ਉਹ ਥਾਣੇ ਪੁੱਜੀ ਤਾਂ ਥਾਣੇ ਦੇ ਬਾਹਰ ਖੜ੍ਹੇ ਉਸਦੇ ਮਾਮਲੇ ਸਹੁਰੇ ਗੁਰਦੇਵ ਸਿੰਘ ਉਰਫ ਰਿੰਕੂ ਵਾਸੀ ਨੂਰਦੀ ਅੱਡਾ ਨੇ ਝਗੜਨਾ ਸ਼ੁਰੂ ਕਰ ਦਿੱਤਾ। ਰੋਕਣ 'ਤੇ ਰਿੰਕੂ ਨੇ ਅੱਗੋ ਉਸਦੀ ਬੇਇੱਜ਼ਤੀ ਕਰਦਿਆਂ ਉਸ ਨੂੰ ਗਾਲੀ ਗਲੋਚ ਕਰਨਾ ਸ਼ੁਰੂ ਕਰ ਦਿੱਤਾ ਅਤੇ ਹੱਥੋਂਪਾਈ ਹੋ ਗਿਆ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਇੰਦਰਜੀਤ ਸਿੰਘ ਨੇ ਕਿਹਾ ਕਿ ਪੁਲਿਸ ਨੇ ਮੁਲਜ਼ਮ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ। ਜਲਦ ਹੀ ਉਸ ਨੂੰ ਕਾਬੂ ਕਰ ਲਿਆ ਜਾਵੇਗਾ।

Posted By: Sunil Thapa