ਸਰਹੱਦ 'ਤੇ ਮੁਸਤੈਦੀ: ਪਿੰਡ ਡੱਲ ਦੇ ਖੇਤਾਂ 'ਚੋਂ ਪਾਕਿਸਤਾਨੀ ਡ੍ਰੋਨ ਬਰਾਮਦ, BSF ਤੇ ਪੁਲਿਸ ਵੱਲੋਂ ਜਾਂਚ ਸ਼ੁਰੂ
ਬੀਐੱਸਐੱਫ ਦੀ ਸਰਹੱਦੀ ਚੌਂਕੀ ਧਰਮਾ ’ਤੇ ਤਾਇਨਾਤ 142 ਬਟਾਲੀਅਨ ਦੇ ਕੰਪਨੀ ਕਮਾਂਡਰ ਰਜੇਸ਼ ਯਾਦਵ ਨੇ ਥਾਣਾ ਖਾਲੜਾ ਦੀ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਗੁਰਮੁੱਖ ਸਿੰਘ ਪੁੱਤਰ ਮਾਹਨ ਸਿੰਘ ਦੇ ਖੇਤਾਂ 'ਚ ਡ੍ਰੋਨ ਡਿੱਗਾ ਹੈ। ਇਸ ਤੋਂ ਬਾਅਦ ਸਬ ਇੰਸਪੈਕਟਰ ਆਰਜੂ ਮੌਕੇ ’ਤੇ ਪੁੱਜੇ ਅਤੇ ਉਕਤ ਡ੍ਰੋਨ ਨੂੰ ਕਬਜ਼ੇ ਵਿਚ ਲੈ ਲਿਆ।
Publish Date: Sat, 09 May 2026 01:34 PM (IST)
Updated Date: Sat, 09 May 2026 01:38 PM (IST)
ਸਰਬਜੀਤ ਸਿੰਘ ਛੀਨਾ, ਪੰਜਾਬੀ ਜਾਗਰਣ ਖਾਲੜਾ : ਭਾਰਤ-ਪਾਕਿਸਤਾਨ ਸਰਹੱਦ ’ਤੇ ਸਥਿਤ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਡੱਲ ਤੋਂ ਬੀਐੱਸਐੱਫ ਦੇ ਜਵਾਨਾਂ ਨੇ ਸਰਹੱਦ ਪਾਰੋਂ ਆਇਆ ਡ੍ਰੋਨ ਬਰਾਮਦ ਕਰ ਕੇ ਥਾਣਾ ਖਾਲੜਾ ਦੀ ਪੁਲਿਸ ਹਵਾਲੇ ਕੀਤਾ ਹੈ। ਜਿਥੇ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਪੁਲਿਸ ਨੇ ਭਾਰਤੀ ਵਾਯੂਯਾਨ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਾਝੇ ਸਰਚ ਅਪਰੇਸ਼ਨ ਦੌਰਾਨ ਇਕ ਡ੍ਰੋਨ ਪ੍ਰਾਪਤ ਕਰਨ ਦੀ ਜਾਣਕਾਰੀ ਹਾਸਲ ਹੋਈ ਹੈ। ਕਾਬਿਲੇਗੌਰ ਹੈ ਕਿ ਪਿਛਲੇ ਕੁਝ ਦਿਨ ਤੋਂ ਨਸ਼ਾ ਤਸਕਰੀ ਲਈ ਡ੍ਰੋਨਾਂ ਦੀ ਵਰਤੋਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਬੀਐੱਸਐੱਫ ਦੀ ਸਰਹੱਦੀ ਚੌਂਕੀ ਧਰਮਾ ’ਤੇ ਤਾਇਨਾਤ 142 ਬਟਾਲੀਅਨ ਦੇ ਕੰਪਨੀ ਕਮਾਂਡਰ ਰਜੇਸ਼ ਯਾਦਵ ਨੇ ਥਾਣਾ ਖਾਲੜਾ ਦੀ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਗੁਰਮੁੱਖ ਸਿੰਘ ਪੁੱਤਰ ਮਾਹਨ ਸਿੰਘ ਦੇ ਖੇਤਾਂ 'ਚ ਡ੍ਰੋਨ ਡਿੱਗਾ ਹੈ। ਇਸ ਤੋਂ ਬਾਅਦ ਸਬ ਇੰਸਪੈਕਟਰ ਆਰਜੂ ਮੌਕੇ ’ਤੇ ਪੁੱਜੇ ਅਤੇ ਉਕਤ ਡ੍ਰੋਨ ਨੂੰ ਕਬਜ਼ੇ ਵਿਚ ਲੈ ਲਿਆ। ਉਨ੍ਹਾਂ ਦੱਸਿਆ ਕਿ ਡ੍ਰੋਨ ਦੇ ਨਾਲ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਇਸ ਮੌਕੇ ਹੈੱਡ ਕਾਂਸਟੇਬਲ ਮਨਜਿੰਦਰ ਸਿੰਘ, ਹੈੱਡ ਕਾਂਸਟੇਬਲ ਰਮਨ, ਸੁਖਬੀਰ ਸਿੰਘ ਅਤੇ ਬੀਐਸਐੱਫ ਦੇ ਅਧਿਕਾਰੀ ਵੀ ਮੌਜੂਦ ਸਨ।