ਪਾਕਿਸਤਾਨੀ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ: ਸਰਹੱਦ ਤੋਂ 4 ਕਿਲੋ ਹੈਰੋਇਨ ਸਣੇ ਡ੍ਰੋਨ ਬਰਾਮਦ
ਤਰਨਤਾਰਨ ਜ਼ਿਲ੍ਹੇ ਅੰਦਰ ਪਾਕਿਸਤਾਨ ਨਾਲ ਲੱਗਦੀ ਸਰਹੱਦ ਕੋਲੋਂ ਪਾਕਿਸਤਾਨ ਵਲੋਂ ਆਈ ਚਾਰ ਕਿਲੋ ਦੇ ਕਰੀਬ ਹੈਰੋਇਨ ਦੀ ਖੇਪ ਅਤੇ ਇਕ ਡ੍ਰੋਨ ਬਰਾਮਦ ਹੋਇਆ ਹੈ। ਜਿਸ ਨੂੰ ਕਬਜੇ ਵਿਚ ਲੈ ਕੇ ਥਾਣਾ ਵਲਟੋਹਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਐੱਨਡੀਪੀਐੱਸ ਅਤੇ ਭਾਰਤੀ ਵਾਯੂਯਾਨ ਅਧੀਨਿਅਮ ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Wed, 04 Feb 2026 11:13 AM (IST)
Updated Date: Wed, 04 Feb 2026 11:16 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਤਰਨਤਾਰਨ - ਤਰਨਤਾਰਨ ਜ਼ਿਲ੍ਹੇ ਅੰਦਰ ਪਾਕਿਸਤਾਨ ਨਾਲ ਲੱਗਦੀ ਸਰਹੱਦ ਕੋਲੋਂ ਪਾਕਿਸਤਾਨ ਵਲੋਂ ਆਈ ਚਾਰ ਕਿਲੋ ਦੇ ਕਰੀਬ ਹੈਰੋਇਨ ਦੀ ਖੇਪ ਅਤੇ ਇਕ ਡ੍ਰੋਨ ਬਰਾਮਦ ਹੋਇਆ ਹੈ। ਜਿਸ ਨੂੰ ਕਬਜੇ ਵਿਚ ਲੈ ਕੇ ਥਾਣਾ ਵਲਟੋਹਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਐੱਨਡੀਪੀਐੱਸ ਅਤੇ ਭਾਰਤੀ ਵਾਯੂਯਾਨ ਅਧੀਨਿਅਮ ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਸਰਹੱਦੀ ਚੌਕੀ ਬੀਓਪੀ ਕਾਲੀਆ ਦੇ ਇਲਾਕੇ ਵਿਚ ਹਲਚਲ ਹੋਣ ਸਬੰਧੀ ਥਾਣਾ ਵਲਟੋਹਾ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ। ਜਿਸਦੇ ਚੱਲਦਿਆਂ ਏਐੱਸਆਈ ਕੁਲਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਬੀਐੱਸਐੱਫ ਦੇ ਜਵਾਨਾਂ ਸਮੇਤ ਤਲਾਸ਼ੀ ਅਭਿਆਨ ਚਲਾਇਆ। ਇਸ ਚੈਕਿੰਗ ਦੌਰਾਨ 3 ਕਿਲੋ 925 ਗ੍ਰਾਮ ਹੈਰੋਇਨ ਦੀ ਖੇਪ ਅਤੇ ਇਕ ਡੀਜੇਆਈ ਮੈਟਰਿਸ ਕੰਪਨੀ ਦਾ ਡ੍ਰੋਨ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਫਿਲਹਾਲ ਅਣਪਛਾਤੇ ਵਿਅਕਤੀ ਵਿਰੁੱਧ ਕਾਰਵਾਈ ਕੀਤੀ ਗਈ ਹੈ। ਪਰ ਜਲਦ ਹੀ ਉਕਤ ਖੇਪ ਮੰਗਵਾਉਣ ਵਾਲੇ ਦੀ ਪਛਾਣ ਕਰਕੇ ਕਾਬੂ ਕਰ ਲਿਆ ਜਾਵੇਗਾ।