ਪੱਟੀ ਹਲਕੇ ਦੇ ਪੰਚਾਂ, ਸਰਪੰਚਾਂ ਨੇ ਲਾਲਜੀਤ ਸਿੰਘ ਭੁੱਲਰ ਦੇ ਹੱਕ ’ਚ ਭਰਿਆ ਹੁੰਗਾਰਾ
ਆਗੂਆਂ ਨੇ ਕਿਹਾ ਕਿ ਪੱਟੀ ਹਲਕੇ ਦੇ ਲੋਕਾਂ ਦਾ ਭਰੋਸਾ ਅੱਜ ਵੀ ਲਾਲਜੀਤ ਸਿੰਘ ਭੁੱਲਰ ’ਤੇ ਕਾਇਮ ਹੈ
Publish Date: Sat, 09 May 2026 05:14 PM (IST)
Updated Date: Sun, 10 May 2026 04:06 AM (IST)

ਬੱਲੂ ਮਹਿਤਾ•,ਪੰਜਾਬੀ ਜਾਗਰਣ, ਪੱਟੀ : ਪੱਟੀ ਵਿਖੇ ਸ਼ਨੀਵਾਰ ਨੂੰ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਲਾਲਜੀਤ ਸਿੰਘ ਭੁੱਲਰ ਦੇ ਦਫ਼ਤਰ ’ਚ ਵਿਸ਼ੇਸ਼ ਮੀਟਿੰਗ ਦੌਰਾਨ ਹਲਕੇ ਦੇ ਪੰਚਾਂ, ਸਰਪੰਚਾਂ, ਮੈਂਬਰਾਂ, ਚੇਅਰਮੈਨਾਂ ਤੇ ਵੱਖ-ਵੱਖ ਪਿੰਡਾਂ ਦੇ ਆਗੂਆਂ ਵੱਲੋਂ ਇਕਜੁੱਟ ਹੋ ਕੇ ਲਾਲਜੀਤ ਸਿੰਘ ਭੁੱਲਰ ਦੇ ਹੱਕ ’ਚ ਆਪਣਾ ਪੂਰਾ ਸਮਰਥਨ ਪ੍ਰਗਟਾਇਆ ਗਿਆ। ਮੀਟਿੰਗ ’ਚ ਹਾਜ਼ਰ ਆਗੂਆਂ ਨੇ ਇੱਕੋ ਸੁਰ ’ਚ ਕਿਹਾ ਕਿ ਉਹ ਪਹਿਲਾਂ ਵੀ ਲਾਲਜੀਤ ਸਿੰਘ ਭੁੱਲਰ ਦੇ ਨਾਲ ਚਟਾਂਨ ਵਾਂਗ ਖੜ੍ਹੇ ਸਨ, ਅੱਜ ਵੀ ਖੜ੍ਹੇ ਹਨ ਤੇ ਭਵਿੱਖ ’ਚ ਵੀ ਡੱਟ ਕੇ ਉਨ੍ਹਾਂ ਦਾ ਸਾਥ ਨਿਭਾਉਣਗੇ। ਆਗੂਆਂ ਨੇ ਕਿਹਾ ਕਿ ਪੱਟੀ ਹਲਕੇ ਦੇ ਲੋਕਾਂ ਦਾ ਭਰੋਸਾ ਅੱਜ ਵੀ ਲਾਲਜੀਤ ਸਿੰਘ ਭੁੱਲਰ ’ਤੇ ਕਾਇਮ ਹੈ ਤੇ ਪੂਰਾ ਹਲਕਾ ਉਨ੍ਹਾਂ ਦੀ ਸੋਚ ਤੇ ਅਗਵਾਈ ਨਾਲ ਮਜ਼ਬੂਤੀ ਨਾਲ ਜੁੜਿਆ ਹੋਇਆ ਹੈ। ਮੀਟਿੰਗ ਲਾਲਜੀਤ ਸਿੰਘ ਭੁੱਲਰ ਦੀ ਧਰਮ ਪਤਨੀ ਬੀਬਾ ਸੁਰਿੰਦਰਪਾਲ ਕੌਰ ਭੁੱਲਰ ਦੀ ਅਗਵਾਈ ਹੇਠ ਪੱਟੀ ਦਫ਼ਤਰ ਵਿਖੇ ਹੋਈ। ਮੀਟਿੰਗ ਦੌਰਾਨ ਹਲਕੇ ਦੇ ਵਿਕਾਸ ਕਾਰਜਾਂ ਤੇ ਲੋਕ ਭਲਾਈ ਯੋਜਨਾਵਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੌਜੂਦ ਪੰਚਾਇਤੀ ਨੁਮਾਇੰਦਿਆਂ ਨੇ ਵਿਸ਼ਵਾਸ ਦਿਵਾਇਆ ਕਿ ਹਲਕੇ ਦੇ ਵਿਕਾਸ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਬੀਬਾ ਸੁਰਿੰਦਰਪਾਲ ਕੌਰ ਭੁੱਲਰ ਨੇ ਮੀਟਿੰਗ ’ਚ ਪਹੁੰਚੇ ਸਾਰੇ ਪੰਚਾਂ, ਸਰਪੰਚਾਂ, ਮੈਂਬਰਾਂ ਅਤੇ ਹੋਰ ਆਗੂਆਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਮਿਲ ਰਿਹਾ ਪਿਆਰ ਅਤੇ ਸਹਿਯੋਗ ਹਮੇਸ਼ਾਂ ਉਨ੍ਹਾਂ ਲਈ ਪ੍ਰੇਰਣਾ ਬਣਿਆ ਰਹੇਗਾ। ਮੀਟਿੰਗ ’ਚ ਗੁਰਪ੍ਰੀਤ ਸਿੰਘ ਪਨਗੋਟਾ, ਸਰਪੰਚ ਗੁਰਬਿੰਦਰ ਸਿੰਘ ਕਾਲੇਕੇ, ਸਰਪੰਚ ਇਕਬਾਲ ਸਿੰਘ, ਸਰਪੰਚ ਅਸ਼ਵਨੀ ਦੇਵਗਨ ਤੂਤ, ਸਰਪੰਚ ਅਵਤਾਰ ਸਿੰਘ ਸਭਰਾ, ਕਰਨਜੀਤ ਸਿੰਘ ਸਰਪੰਚ ਭੱਗੂਪੁਰ ਹਵੇਲੀਆ, ਸੋਨਵੀਰ ਸਿੰਘ ਸਰਪੰਚ ਆਸਲ, ਸਰਪੰਚ ਜੁਗਰਾਜ ਸਿੰਘ, ਸੁਖ ਬਾਠ, ਸਰਪੰਚ ਅਮਨਪ੍ਰੀਤ ਸਿੰਘ, ਸਰਪੰਚ ਗੁਰਪ੍ਰੀਤ ਸਿੰਘ ਗੋਰਾ ਜੋਤੀ ਸ਼ਾਹ, ਸਰਪੰਚ ਨਰਾਇਣ ਸਿੰਘ ਸੁਹਾਵਾ, ਸੁਖਰਾਜ ਸਿੰਘ ਸਾਬਕਾ ਚੇਅਰਮੈਨ, ਗੁਰਮੀਤ ਸਿੰਘ ਸਕਰੀ, ਬਲਾਕ ਪ੍ਰਧਾਨ ਸੁਖਵੰਤ ਸਿੰਘ ਕਾਲੇਕੇ, ਜਗਰੂਪ ਸਿੰਘ ਬਲਾਕ ਪ੍ਰਧਾਨ, ਸਰਪੰਚ ਬਖਸ਼ੀਸ਼ ਸਿੰਘ, ਸਰਪੰਚ ਬਲਵੰਤ ਸਿੰਘ ਸਮੇਤ ਵੱਖ-ਵੱਖ ਪਿੰਡਾਂ ਦੇ ਆਗੂ ਹਾਜ਼ਰ ਸਨ।