ਐਕਟਿਵਾ ਦੀ ਲਪੇਟ ’ਚ ਆਇਆ ਪੈਦਲ ਜਾ ਰਿਹਾ ਵਿਅਕਤੀ, ਗੰਭੀਰ ਜ਼ਖ਼ਮੀ
ਥਾਣਾ ਸਿਟੀ ਤਰਨਤਾਰਨ ਵਿਖੇ ਸ਼ਿਕਾਇਤ ਦਰਜ ਕਰਵਾ ਦਿੱਤੀ
Publish Date: Mon, 04 May 2026 07:05 PM (IST)
Updated Date: Tue, 05 May 2026 04:12 AM (IST)

ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਦੇ ਰੋਹੀ ਵਾਲੇ ਪੁਲ਼ ਕੋਲ ਪੈਦਲ ਜਾ ਰਹੇ ਵਿਅਕਤੀ ਨੂੰ ਐਕਟਿਵਾ ਨੇ ਲਪੇਟ ’ਚ ਲੈ ਲਿਆ, ਜਿਸ ਕਾਰਨ ਉਕਤ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਪਰਿਵਾਰ ਵਾਲਿਆਂ ਨੇ ਪਹਿਲਾਂ ਉਸ ਨੂੰ ਤਰਨਤਾਰਨ ਦੇ ਹਸਪਤਾਲ ਦਾਖ਼ਲ ਕਰਵਾਇਆ ਪਰ ਹਾਲਤ ਗੰਭੀਰ ਹੋਣ ਕਰਕੇ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਿਜਾਣਾ ਪਿਆ। ਉੱਧਰ ਪਰਿਵਾਰ ਨੇ ਇਸ ਦੀ ਸ਼ਿਕਾਇਤ ਥਾਣਾ ਸਿਟੀ ਤਰਨਤਾਰਨ ਵਿਖੇ ਦੇ ਦਿੱਤੀ ਹੈ। ਗੁਰਪ੍ਰੀਤ ਸਿੰਘ ਵਾਸੀ ਮੁਹੱਲਾ ਨਾਨਕਸਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 1 ਮਈ ਨੂੰ ਉਸ ਦੇ ਪਿਤਾ ਮਨਿੰਦਰ ਸਿੰਘ ਪੈਦਲ ਹੀ ਆਪਣੇ ਕੰਮ ’ਤੇ ਆ ਰਿਹਾ ਸੀ। ਜਦੋਂ ਉਹ ਰੋਹੀ ਵਾਲੇ ਪੁਲ਼ ਕੋਲ ਪੁੱਜੇ ਤਾਂ ਇਕ ਐਕਟਿਵਾ ਨੇ ਉਸ ਦੇ ਪਿਤਾ ਨੂੰ ਆਪਣੀ ਲਪੇਟ ’ਚ ਲੈ ਲਿਆ। ਜਿਸ ਦੇ ਚੱਲਦਿਆਂ ਉਸ ਦੇ ਪਿਤਾ ਦੇ ਗੰਭੀਰ ਸੱਟਾਂ ਲੱਗ ਗਈਆਂ। ਉਹ ਆਪਣੇ ਪਿਤਾ ਨੂੰ ਤਰਨਤਾਰਨ ਦੇ ਸਿਵਲ ਹਸਪਤਾਲ ਲੈ ਕੇ ਗਏ, ਜਿੱਥੋਂ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਵਿਖੇ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਮਿਹਨਤ ਮਜ਼ਦੂਰੀ ਕਰਨ ਵਾਲੇ ਲੋਕ ਹਨ ਤੇ ਇਸ ਹਾਦਸੇ ਨੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਵੀ ਸੱਟ ਮਾਰੀ ਹੈ। ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਨਵਦੀਪ ਸਿੰਘ ਭੱਟੀ ਨੇ ਦੱਸਿਆ ਕਿ ਜ਼ਖ਼ਮੀ ਵਿਅਕਤੀ ਦੇ ਪਰਿਵਾਰ ਵੱਲੋਂ ਦਿੱਤੀ ਗਈ ਸ਼ਿਕਾਇਤ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਕਾਨੂੰਨ ਮੁਤਾਬਿਕ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।