ਬੀਬਾ ਰਮਨਦੀਪ ਕੌਰ ਨੂੰ ਹਲਕਾ ਖਡੂਰ ਸਾਹਿਬ ਦਾ ਇੰਚਾਰਜ ਨਿਯੁਕਤ ਕਰਨ 'ਤੇ ਲੋਕ ਖੁਸ਼ : ਸਰਪੰਚ ਟੋਨੀ, ਸ਼ੇਰਦਿਲ
ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਹਲਕਾ ਖਡੂਰ ਸਾਹਿਬ ਦੇ ਸੂਝਵਾਨ ਵੋਟਰ ਇਕ ਵਾਰ ਫਿਰ ਸ਼੍ਰੋਮਣੀ ਆਕਾਲੀ ਦਲ ਦੀਆਂ ਨੀਤੀਆਂ 'ਤੇ ਮੋਹਰ ਲਗਾਉਣਗੇ
Publish Date: Sat, 25 Apr 2026 07:42 PM (IST)
Updated Date: Sun, 26 Apr 2026 04:17 AM (IST)

ਰਾਕੇਸ਼ ਨਈਅਰ, •ਪੰਜਾਬੀ ਜਾਗਰਣ, ਚੋਹਲਾ ਸਾਹਿਬ : ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਧਰਮ ਪਤਨੀ ਬੀਬਾ ਰਮਨਦੀਪ ਕੌਰ ਸ਼ੇਰੋਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦਾ ਇੰਚਾਰਜ ਨਿਯੁਕਤ ਕਰਨ ਤੇ ਅਕਾਲੀ ਦਲ ਦੇ ਵਰਕਰਾਂ ’ਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੀਬਾ ਰਮਨਦੀਪ ਕੌਰ ਨੂੰ ਹਲਕਾ ਖਡੂਰ ਸਾਹਿਬ ਦੀ ਕਮਾਨ ਸੌਂਪਣਾ ਉਨ੍ਹਾਂ ਦਾ ਮਹਿਲਾਵਾਂ ਪ੍ਰਤੀ ਮਾਨ ਸਨਮਾਨ ਦੀ ਸੋਚ ਨੂੰ ਦਰਸਾਉਂਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜੰਗਸ਼ੇਰ ਸਿੰਘ ਟੋਨੀ ਸਰਪੰਚ ਰੂੜੀਵਾਲਾ ਅਤੇ ਸੀਨੀਅਰ ਆਗੂ ਅੰਗਰੇਜ ਸਿੰਘ ਸ਼ੇਰਦਿਲ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਬੀਬਾ ਰਮਨਦੀਪ ਕੌਰ ਸ਼ੇਰੋਂ ਤੇ ਉਨ੍ਹਾਂ ਦੇ ਪਤੀ ਸਰਪੰਚ ਅਵਤਾਰ ਸਿੰਘ ਬਿੱਲਾ ਹਮੇਸ਼ਾ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ’ਚ ਸ਼ਾਮਿਲ ਹਨ ਤੇ ਪਾਰਟੀ ਵਰਕਰਾਂ ਨਾਲ ਚੱਟਾਨ ਵਾਂਗ ਖੜ੍ਹਨਗੇ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਦਿਨੀਂ ਬੀਬਾ ਰਮਨਦੀਪ ਕੌਰ ਸ਼ੇਰੋਂ ਵੱਲੋਂ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ’ਚ ਕੀਤੇ ਰੋਡ ਸ਼ੋਅ ’ਚ ਉਨ੍ਹਾਂ ਦਾ ਕੀਤਾ ਗਿਆ ਸਵਾਗਤ ਲੋਕਾਂ ਦਾ ਅਕਾਲੀ ਦਲ ਪ੍ਰਤੀ ਉਤਸ਼ਾਹ ਇਹ ਸਾਬਿਤ ਕਰਦਾ ਹੈ ਕਿ ਆਉਣ ਵਾਲਾ ਸਮਾਂ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਹੈ। ਸਰਪੰਚ ਜੰਗਸ਼ੇਰ ਸਿੰਘ ਟੋਨੀ ਤੇ ਅੰਗਰੇਜ਼ ਸਿੰਘ ਸ਼ੇਰਦਿਲ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਹਲਕਾ ਖਡੂਰ ਸਾਹਿਬ ਦੇ ਸੂਝਵਾਨ ਵੋਟਰ ਇਕ ਵਾਰ ਫਿਰ ਸ਼੍ਰੋਮਣੀ ਆਕਾਲੀ ਦਲ ਦੀਆਂ ਨੀਤੀਆਂ ਤੇ ਮੋਹਰ ਲਗਾਉਣਗੇ ਅਤੇ ਇਹ ਸੀਟ ਵੱਡੀ ਲੀਡ ਨਾਲ ਜਿੱਤ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਝੋਲੀ ’ਚ ਪਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਘਰ-ਘਰ ਜਾ ਕੇ ਲੋਕਾਂ ਨੂੰ ਲਾਮਬੰਦ ਕਰਨਗੇ।