ਵੱਖ-ਵੱਖ ਇਲਾਕਿਆਂ ’ਚ ਲੋਕਾਂ ਨੂੰ ਕੀਤਾ ਮੌਸਮੀ ਬਿਮਾਰੀਆਂ ਬਾਰੇ ਜਾਗਰੂਕ
ਜੇਕਰ ਤੁਹਾਨੂੰ ਤੇਜ਼ ਸਿਰਦਰਦ ਜਾਂ ਤੇਜ਼ ਬੁਖਾਰ ਹੈ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ’ਚ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ, ਤਾਂ ਜੋ ਸਮੇਂ ਸਿਰ ਇਲਾਜ ਕੀਤਾ ਜਾ ਸਕੇ।
Publish Date: Sun, 26 Apr 2026 04:21 PM (IST)
Updated Date: Mon, 27 Apr 2026 04:04 AM (IST)

ਲਵਦੀਪ ਦੇਵਗਨ•, ਪੰਜਾਬੀ ਜਾਗਰਣ, ਸਰਹਾਲੀ ਕਲਾਂ : ਸੀਐੱਚਸੀ ਸਰਹਾਲੀ ਦੇ ਇੰਚਾਰਜ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਤਿੰਦਰ ਸਿੰਘ ਗਿੱਲ ਦੀ ਅਗਵਾਈ ’ਚ ਸੀਐੱਚਸੀ ਸਰਹਾਲੀ ਤੇ ਸੀਐੱਚਸੀ ਬ੍ਰਹਮਪੁਰਾ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ ਹੈ। ਇਸ ਮੌਕੇ ਡਾਕਟਰ ਜਤਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਨੂੰ ਡੇਂਗੂ ਵਰਗੀ ਭਿਆਨਕ ਬਿਮਾਰੀ ਤੋਂ ਬਚਾਅ ਲਈ ਆਪਣੇ ਘਰਾਂ ਦੀਆਂ ਛੱਤਾਂ ’ਤੇ ਪਏ ਗਮਲਿਆਂ ਤੇ ਟੁੱਟੇ ਟਾਇਰਾਂ ’ਚ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ ਤੇ ਆਪਣੇ ਕੂਲਰਾਂ ਦੇ ਪਾਣੀ ਦੀ ਹਫ਼ਤੇ ’ਚ ਇਕ ਵਾਰ ਸਫਾਈ ਕਰਨੀ ਚਾਹੀਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਆਪਣੇ ਘਰਾਂ ਦੇ ਆਲੇ-ਦੁਆਲੇ ਵੀ ਪਾਣੀ ਇਕੱਠਾ ਨਾ ਹੋਣ ਦਿਓ ਤਾਂ ਕਿ ਡੇਂਗੂ ਵਰਗੀ ਭਿਆਨਕ ਬਿਮਾਰੀ ਫੈਲਾਉਣ ਵਾਲੇ ਮੱਛਰ ਪੈਦਾ ਨਾ ਹੋ ਸਕਣ। ਉਨ੍ਹਾਂ ਦੱਸਿਆ ਕਿ ਸਾਨੂੰ ਰਾਤ ਸਮੇਂ ਸੌਣ ਵੇਲੇ ਪੂਰਾ ਤਨ ਢੱਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ ਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਤੁਹਾਨੂੰ ਤੇਜ਼ ਸਿਰਦਰਦ ਜਾਂ ਤੇਜ਼ ਬੁਖਾਰ ਹੈ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ’ਚ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ, ਤਾਂ ਜੋ ਸਮੇਂ ਸਿਰ ਇਲਾਜ ਕੀਤਾ ਜਾ ਸਕੇ। ਇਸ ਮੌਕੇ ਹੈਲਥ ਸੁਪਰਵਾਈਜ਼ਰ ਜਸਪ੍ਰੀਤ ਸਿੰਘ, ਜਸਪਿੰਦਰ ਸਿੰਘ ਹੈਲਥ ਵਰਕਰ, ਰਾਜੀਵ ਕੁਮਾਰ ਹੈਲਥ ਵਰਕਰ, ਜਤਿੰਦਰ ਕੌਰ ਐਲਟੀ, ਰੁਪਿੰਦਰ ਕੌਰ ਸਟਾਫ ਨਰਸ, ਜਸਵਿੰਦਰ ਕੌਰ ਸੀਓ, ਗੁਰਜੀਤ ਸਿੰਘ ਵਾਰਡ ਅਟੈਂਡਡੈਂਟ ਤੇ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਹਾਜ਼ਰ ਸਨ। ਸੀਐੱਚਸੀ ਸਰਹਾਲੀ ਅਧੀਨ ਆਉਂਦੇ ਵੱਖ ਵੱਖ ਇਲਾਕਿਆਂ ਵਿਚ ਲੋਕਾਂ ਨੂੰ ਮੌਸਮੀ ਬਿਮਾਰੀਆਂ ਸਬੰਧੀ ਜਾਗਰੂਕ ਕਰਦੇ ਹੋਏ ਸਿਹਤ ਕਰਮਚਾਰੀ।