ਜਸਪਾਲ ਸਿੰਘ ਜੱਸੀ, ਤਰਨਤਾਰਨ

ਪੰਜਾਬ ਸਰਕਾਰ ਵੱਲੋਂ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ 'ਤੇ ਲਗਾਈ ਪਾਬੰਦੀ ਨੂੰ ਜ਼ਿਲ੍ਹੇ ਵਿਚ ਸਖਤੀ ਨਾਲ ਲਾਗੂ ਕੀਤਾ ਜਾਵੇਗਾ, ਕਿਉਂਕਿ ਸਾਡੇ ਵਾਤਾਵਰਣ ਨੂੰ ਗੰਧਲਾ ਕਰਨ ਵਿਚ ਪਲਾਸਟਿਕ ਦੀ ਵਰਤੋਂ ਸਭ ਤੋਂ ਵੱਡਾ ਕਾਰਨ ਹੈ। ਇਸ ਲਈ ਜ਼ਿਲ੍ਹੇ ਨੂੰ ਪਲਾਸਟਿਕ ਮੁਕਤ, ਹਰਿਆ-ਭਰਿਆ ਤੇ ਸਾਫ ਸੁਥਰਾ ਬਣਾਉਣ ਲਈ ਸਮੂਹ ਨਾਗਰਿਕ ਸਾਡਾ ਸਹਿਯੋਗ ਦੇਣ ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ। ਇਨਾਂ੍ਹ ਵਿਚਾਰਾਂ ਦਾ ਪ੍ਰਗਟਾਵਾ ਡੀਸੀ ਮੋਨੀਸ਼ ਕੁਮਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਵਿਖੇ ਸਿੰਗਲ ਯੂਜ ਪਲਾਸਟਿਕ 'ਤੇ ਲਗਾਈ ਪਾਬੰਦੀ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

ਉਨਾਂ੍ਹ ਕਿਹਾ ਕਿ ਪਲਾਸਟਿਕ ਨੂੰ ਅੱਗ ਲਗਾਉਣ ਨਾਲ ਕਈ ਖ਼ਤਰਨਾਕ ਗੈਸਾਂ ਨਿਕਲਦੀਆਂ ਹਨ ਜੋ ਕਿ ਮਨੁੱਖੀ ਸਿਹਤ ਲਈ ਕਾਫੀ ਘਾਤਕ ਹੁੰਦੀਆਂ ਹਨ ਇਸ ਤੋਂ ਇਲਾਵਾ ਪਲਾਸਟਿਕ ਸੈਂਕੜੇ ਸਾਲ ਗਲਦਾ ਨਹੀਂ, ਜਿਸ ਕਾਰਨ ਹੋਰ ਕਈ ਤਰਾਂ੍ਹ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜੇਕਰ ਹੁਣ ਵੀ ਅਸੀਂ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ 'ਤੇ ਲਗਾਈ ਪਾਬੰਦੀ ਬਾਰੇ ਜਾਗਰੂਕ ਨਾ ਹੋਏ ਤਾਂ ਆਉਣ ਵਾਲੇ ਸਮੇਂ ਅੰਦਰ ਘਾਤਕ ਨਤੀਜੇ ਸਾਹਮਣੇ ਆਉਣਗੇ। ਉਨਾਂ੍ਹ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਰਿਆ ਭਰਿਆ ਤੇ ਸਵੱਛ ਵਾਤਾਵਰਣ ਮੁਹੱਈਆ ਕਰਵਾਉਣ ਲਈ ਸਾਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਪ੍ਰਣ ਲੈਣਾ ਪਵੇਗਾ। ਉਨਾਂ੍ਹ ਹੋਰ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਲਗਾਈ ਗਈ ਪਾਬੰਦੀ ਨੂੰ ਲਾਗੂ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਵਧੀਕ ਡਿਪਟੀ ਕਮਿਸ਼ਨਰ ਸਕੱਤਰ ਸਿੰਘ ਬੱਲ ਨੇ ਕਿਹਾ ਕਿ ਮਨੁੱਖ ਨੇ ਆਪਣੀ ਸਹੂਲਤ ਅਨੁਸਾਰ ਪਲਾਸਟਿਕ ਦੀ ਵਰਤੋਂ ਕਰਨੀ ਸ਼ੁਰੂ ਕੀਤੀ ਤੇ ਇਸ ਦਾ ਸਿੱਟਾ ਇਹ ਨਿਕਲਿਆ ਕਿ ਸਾਡੇ ਬੱਚੇ ਕੱਪੜੇ ਜਾਂ ਜੂਟ ਦੇ ਥੈਲੇ ਚੁੱਕਣੇ ਵੀ ਆਪਣੀ ਸ਼ਾਨ ਦੇ ਖਿਲਾਫ ਸਮਝਦੇ ਹਨ, ਜਦੋਂ ਕਿ ਸਾਡੇ ਬਜ਼ੁਰਗ ਇਨਾਂ੍ਹ ਥੈਲਿਆਂ 'ਚ ਹੀ ਰੋਜ਼ਾਨਾ ਦੀ ਵਰਤੋਂ ਦਾ ਸਮਾਨ ਖੁਸ਼ੀ-ਖੁਸ਼ੀ ਲਿਆਉਂਦੇ ਸਨ। ਉਨਾਂ੍ਹ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ 'ਤੇ ਲਗਾਈ ਪਾਬੰਦੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਆਪਣਾ ਉਸਾਰੂ ਯੋਗਦਾਨ ਪਾਇਆ ਜਾਵੇ।

ਉਨਾਂ੍ਹ ਕਿਹਾ ਕਿ ਸਿੰਗਲ ਯੂਜ ਪਲਾਸਟਿਕ ਦੀ ਥਾਂ ਕੱਪੜੇ ਜਾਂ ਜੂਟ ਤੋਂ ਬਣੇ ਥੈਲਿਆਂ ਦੀ ਵਰਤੋਂ, ਸਟੀਲ/ ਗਲਾਸ/ਸੀਰੇਮਿਕ ਆਦਿ ਦੇ ਬਰਤਨ, ਜੈਵਿਕ ਗਲਣਯੋਗ ਸਮਾਨ ਅਤੇ ਪਿੱਤਲ, ਪੱਤੇ, ਬਾਂਸ ਅਤੇ ਲਕੜ ਦੇ ਬਰਤਨਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਜਿਨਾਂ੍ਹ ਦੀ ਵਰਤੋਂ ਨਾਲ ਕਿਸੇ ਕਿਸਮ ਦਾ ਕੋਈ ਖ਼ਤਰਾ ਨਹੀਂ ਹੁੰਦਾ। ਉਨਾਂ੍ਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਲਗਾਈ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਦੇਣ। ਇਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰ ਕਰਵਾਏ ਜੂਟ ਤੋਂ ਬਣੇ ਥੈਲੇ ਵੀ ਵੰਡੇ ਗਏ।

ਸਮਾਗਮ ਵਿਚ ਐੱਸਈ ਪ੍ਰਦੂਸ਼ਣ ਕੰਟਰੋਲ ਅਰੁਣ ਕੱਕੜ, ਚੀਫ ਖਾਲਸਾ ਦੀਵਾਨ ਦੇ ਮੈਂਬਰ ਹਰਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਧਿਕਾਰੀ ਹਰਭਗਵੰਤ ਸਿੰਘ, ਪਿੰ੍ਸੀਪਲ ਰਣਜੀਤ ਕੌਰ, ਸਕੱਤਰ ਸਿੰਘ ਭਿੱਖੀਵਿੰਡ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵੀਨਾ ਅਤੇ ਨਵਪ੍ਰਰੀਤ ਕੌਰ ਨੇ ਵੀ ਪਲਾਸਟਿਕ ਪਾਬੰਦੀ ਲਈ ਸਰਕਾਰੀ ਕੋਸ਼ਿਸ਼ ਦੀ ਸ਼ਲਾਘਾ ਵਿਚ ਰਚਨਾਵਾਂ ਪੇਸ਼ ਕੀਤੀਆਂ।