v> ਪੱਤਰ ਪ੍ਰੇਰਕ, ਤਰਨਤਾਰਨ : ਲੜਕੀ ਨੂੰ ਪੁਲਿਸ 'ਚ ਭਰਤੀ ਕਰਵਾਉਣ ਬਦਲੇ ਡੇਢ ਲੱਖ ਰੁਪਏ ਠੱਗਣ ਦੇ ਕਥਿਤ ਦੋਸ਼ 'ਚ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਵਰਿਆਮ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਬੈਂਕਾ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਕਥਿਤ ਤੌਰ 'ਤੇ ਦੋਸ਼ ਲਾਇਆ ਕਿ ਬਚਿੱਤਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਦਾਸੂਵਾਲ ਮੰਡੀ ਨੇ ਉਸ ਦੀ ਲੜਕੀ ਨੂੰ ਪੁਲਿਸ 'ਚ ਭਰਤੀ ਕਰਵਾਉਣ ਦੀ ਗੱਲ ਕਹੀ ਸੀ। ਜਿਸ ਦੇ ਬਦਲੇ ਬਚਿੱਤਰ ਸਿੰਘ ਨੇ ਉਸ ਕੋਲੋਂ 1 ਲੱਖ 50 ਹਜ਼ਾਰ ਰੁਪਏ ਲੈ ਲਏ ਪਰ ਨਾ ਤਾਂ ਉਸ ਦੀ ਲੜਕੀ ਨੂੰ ਪੁਲਿਸ 'ਚ ਨੌਕਰੀ ਦਿਵਾਈ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ। ਜਾਂਚ ਅਧਿਕਾਰੀ ਏਐੱਸਆਈ ਸਰਬਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਤਲਾਸ਼ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦ ਹੀ ਉਸ ਨੂੰ ਕਾਬੂ ਕੀਤਾ ਜਾਵੇਗਾ।

Posted By: Amita Verma