ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੋਵੇਗਾ ਹੱਲ : ਬੀਬਾ ਸੁਰਿੰਦਰਪਾਲ ਕੌਰ ਭੁੱਲਰ
ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਦੇ ਰਹਿਣਗੇ।
Publish Date: Sat, 09 May 2026 04:33 PM (IST)
Updated Date: Sun, 10 May 2026 04:03 AM (IST)

ਬੱਲੂ ਮਹਿਤਾ,•ਪੰਜਾਬੀ ਜਾਗਰਣ, ਪੱਟੀ : ਪੰਜਾਬ ਸਰਕਾਰ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਪੱਟੀ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਲਈ ਬੀਬਾ ਸੁਰਿੰਦਰਪਾਲ ਕੌਰ ਭੁੱਲਰ ਵੱਲੋਂ ਆਪਣੇ ਦਫ਼ਤਰ ਵਿਖੇ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਦੇ ਮੋਹਤਬਾਰ ਇੰਚਾਰਜਾਂ, ਬਲਾਕ ਪ੍ਰਧਾਨਾਂ ਤੇ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੱਟੀ ਸ਼ਹਿਰ ’ਚ ਚੱਲ ਰਹੇ ਵਿਕਾਸ ਕਾਰਜਾਂ, ਅਧੂਰੇ ਪਏ ਪ੍ਰੋਜੈਕਟਾਂ ਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਬੀਬਾ ਸੁਰਿੰਦਰਪਾਲ ਕੌਰ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਤੇ ਪੱਟੀ ਹਲਕੇ ਦੇ ਵਿਕਾਸ ਲਈ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਸੋਚ ਤੇ ਯਤਨਾਂ ਸਦਕਾ ਲਗਾਤਾਰ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਦੀ ਹਰ ਵਾਰਡ ’ਚ ਬੁਨਿਆਦੀ ਸਹੂਲਤਾਂ ਪਹੁੰਚਾਉਣ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਸਰਕਾਰ ਦੀ ਪਹਿਲ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੀਟਿੰਗ ਦੌਰਾਨ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਉਨ੍ਹਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਕਿ ਸ਼ਹਿਰ ’ਚ ਜਿਹੜੇ ਵੀ ਵਿਕਾਸ ਕਾਰਜ ਅਧੂਰੇ ਪਏ ਹਨ, ਉਨ੍ਹਾਂ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਸੜਕਾਂ, ਸੀਵਰੇਜ, ਸਟ੍ਰੀਟ ਲਾਈਟਾਂ, ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ ਅਤੇ ਹੋਰ ਜਨਤਕ ਸਹੂਲਤਾਂ ਨਾਲ ਸਬੰਧਤ ਕੰਮਾਂ ’ਚ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ’ਚ ਮੌਜੂਦ ਵੱਖ-ਵੱਖ ਵਾਰਡਾਂ ਦੇ ਇੰਚਾਰਜਾਂ ਤੇ ਬਲਾਕ ਪ੍ਰਧਾਨਾਂ ਨੇ ਆਪਣੇ-ਆਪਣੇ ਇਲਾਕਿਆਂ ਦੀਆਂ ਮੁੱਖ ਸਮੱਸਿਆਵਾਂ ਤੇ ਵਿਕਾਸ ਦੀਆਂ ਲੋੜਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਕਈ ਆਗੂਆਂ ਨੇ ਕੱਚੀਆਂ ਗਲੀਆਂ ਨੂੰ ਪੱਕਾ ਕਰਨ, ਸੀਵਰੇਜ ਪ੍ਰਬੰਧ ਨੂੰ ਸੁਧਾਰਨ, ਗੰਦੇ ਪਾਣੀ ਦੀ ਨਿਕਾਸੀ, ਨਵੀਆਂ ਸਟਰੀਟ ਲਾਈਟਾਂ ਲਾਉਣ ਤੇ ਸਫ਼ਾਈ ਪ੍ਰਬੰਧ ਨੂੰ ਹੋਰ ਬਿਹਤਰ ਬਣਾਉਣ ਦੀ ਮੰਗ ਰੱਖੀ। ਇਸ ਤੋਂ ਇਲਾਵਾ ਕੁਝ ਵਾਰਡਾਂ ’ਚ ਪਾਣੀ ਦੀ ਕਮੀ ਤੇ ਖ਼ਰਾਬ ਸੜਕਾਂ ਦੀ ਸਮੱਸਿਆ ਵੀ ਉਠਾਈ ਗਈ। ਬੀਬਾ ਸੁਰਿੰਦਰਪਾਲ ਕੌਰ ਭੁੱਲਰ ਨੇ ਸਾਰੇ ਆਗੂਆਂ ਦੀਆਂ ਗੱਲਾਂ ਧਿਆਨ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਹਰ ਸਮੱਸਿਆ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਪੱਟੀ ਸ਼ਹਿਰ ਨੂੰ ਸੁੰਦਰ, ਸਾਫ਼-ਸੁਥਰਾ ਅਤੇ ਵਿਕਸਿਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ’ਚ ਲੋਕਾਂ ਨੂੰ ਵਿਕਾਸ ਦੇ ਹੋਰ ਵੀ ਵੱਡੇ ਕੰਮ ਨਜ਼ਰ ਆਉਣਗੇ। ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹਮੇਸ਼ਾ ਪੱਟੀ ਹਲਕੇ ਦੇ ਸਰਵਪੱਖੀ ਵਿਕਾਸ ਨੂੰ ਪਹਿਲ ਦਿੱਤੀ ਹੈ ਅਤੇ ਉਨ੍ਹਾਂ ਦੀ ਅਗਵਾਈ ਹੇਠ ਪਿੰਡਾਂ ਤੇ ਸ਼ਹਿਰਾਂ ’ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ। ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਵਾਰਡ ਪੱਧਰ ‘ਤੇ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਿਆ ਜਾਵੇਗਾ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਸਬੰਧਤ ਵਿਭਾਗਾਂ ਤਕ ਪਹੁੰਚਾਇਆ ਜਾਵੇਗਾ। ਇਸ ਲਈ ਹਰ ਵਾਰਡ ਦੇ ਇੰਚਾਰਜਾਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਕਿ ਉਹ ਲੋਕਾਂ ਨਾਲ ਸਿੱਧਾ ਰਾਬਤਾ ਰੱਖਣ ਅਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਵੀ ਕਰਨ। ਬੀਬਾ ਸੁਰਿੰਦਰਪਾਲ ਕੌਰ ਭੁੱਲਰ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਸ਼ਹਿਰ ਦਾ ਵਿਕਾਸ ਸੰਭਵ ਹੈ। ਉਨ੍ਹਾਂ ਨੇ ਪੱਟੀ ਸ਼ਹਿਰ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ’ਚ ਸਹਿਯੋਗ ਦੇਣ ਤੇ ਜੇਕਰ ਕਿਸੇ ਵੀ ਇਲਾਕੇ ’ਚ ਕੋਈ ਸਮੱਸਿਆ ਹੈ ਤਾਂ ਉਹ ਤੁਰੰਤ ਜਾਣਕਾਰੀ ਸਾਂਝੀ ਕਰਨ ਤਾਂ ਜੋ ਉਸ ਦਾ ਸਮੇਂ ਸਿਰ ਹੱਲ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋਕ-ਭਲਾਈ ਦੀ ਸਰਕਾਰ ਹੈ ਤੇ ਆਮ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਹੀ ਸਰਕਾਰ ਦਾ ਮੁੱਖ ਉਦੇਸ਼ ਹੈ। ਪੱਟੀ ਹਲਕੇ ਦੇ ਵਿਕਾਸ ਲਈ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਵਾਰਡ ਵਿਚ ਇਕਸਾਰ ਵਿਕਾਸ ਯਕੀਨੀ ਬਣਾਇਆ ਜਾਵੇਗਾ। ਮੀਟਿੰਗ ਦੇ ਅੰਤ ’ਚ ਸਾਰੇ ਵਾਰਡ ਇੰਚਾਰਜਾਂ ਤੇ ਬਲਾਕ ਪ੍ਰਧਾਨਾਂ ਨੇ ਬੀਬਾ ਸੁਰਿੰਦਰਪਾਲ ਕੌਰ ਭੁੱਲਰ ਅਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਦੇ ਰਹਿਣਗੇ। ਇਸ ਮੌਕੇ ਧਰਮਪਾਲ ਸਿੰਘ ਕਾਰਜ ਸਾਧਕ ਅਫਸਰ ਪੱਟੀ, ਗੁਰਪਰਿੰਦਰ ਸਿੰਘ ਉੱਪਲ ਚੇਅਰਮੈਨ ਮਾਰਕੀਟ ਕਮੇਟੀ, ਐਡਵੋਕੇਟ ਰਾਜਨਪ੍ਰੀਤ ਸਿੰਘ ਸੰਘੂ ਬਲਾਕ ਪ੍ਰਧਾਨ, ਵਿਨੋਦ ਕੁਮਾਰ, ਹਰਜਿੰਦਰ ਸਿੰਘ ਪੱਪੂ ਸਰਾਫ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋਂ, ਵਾਈਸ ਮੀਡੀਆ ਇੰਚਾਰਜ ਮੋਹਿਤ ਅਰੋੜਾ, ਲੀਗਲ ਐਡਵਾਈਜ਼ਰ ਮਨਦੀਪ ਸਿੰਘ ਭੁੱਲਰ, ਕੌਂਸਲਰ ਹਰਜਿੰਦਰ ਸਿੰਘ ਪੱਪੂ ਸਰਾਫ, ਰਜੇਸ਼ ਸਭਰਵਾਲ, ਮਲਕੀਤ ਸਿੰਘ ਮੱਲੂ, ਬਿੱਲਾ ਭਾਨ ਵਾਲਾ, ਕਮਲ ਕੁਮਾਰ, ਬਲਜਿੰਦਰ ਸਿੰਘ ਮਲਹਾਰ, ਦਿਵਿਆਸੂ ਤੇਜੀ ਪ੍ਰਧਾਨ ਯੂਥ ਵਿੰਗ, ਬਿੱਲਾ ਜੋਸ਼ਨ, ਸੂਰਜ ਪ੍ਰਕਾਸ਼, ਧਰਮਿੰਦਰ ਸਿੰਘ ਨੰਬਰਦਾਰ, ਸੁਰਜੀਤ ਸਿੰਘ, ਮਨਜੀਤ ਸਿੰਘ ਬੱਠੇਭੈਣੀ, ਅਸ਼ਵਨੀ ਕੁਮਾਰ, ਰਾਹੁਲ, ਦਲਜੀਤ ਸਿੰਘ ਮੰਗਾ ਆਦਿ ਹਾਜ਼ਰ ਸਨ।