ਗੋਇੰਦਵਾਲ ਸਾਹਿਬ ਜੇਲ੍ਹ ਦੀ ਸੁਰੱਖਿਆ 'ਚ ਸੰਨ੍ਹ: ਤਲਾਸ਼ੀ ਦੌਰਾਨ ਮੋਬਾਈਲ ਫੋਨ ਅਤੇ ਤੰਬਾਕੂ ਬਰਾਮਦ
ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ’ਚ ਚੈਕਿੰਗ ਦੌਰਾਨ ਅੱਧਾ ਦਰਜਨ ਮੋਬਾਈਲ ਫੋਨ ਤੇ ਵੱਡੀ ਮਾਤਰਾ ’ਚ ਤੰਬਾਕੂ ਪਦਾਰਥ ਹੱਥ ਲੱਗੇ ਹਨ। ਜਿਨ੍ਹਾਂ ਨੂੰ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਹਵਾਲੇ ਕਰਦਿਆਂ ਜੇਲ੍ਹ ਪ੍ਰਸ਼ਾਸਨ ਨੇ ਦੋ ਸ਼ਿਕਾਇਤ ਪੱਤਰ ਵੀ ਜਾਰੀ ਕੀਤੇ ਹਨ।
Publish Date: Sat, 02 May 2026 12:19 PM (IST)
Updated Date: Sat, 02 May 2026 12:22 PM (IST)
ਗੁਰਬਰਿੰਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ। ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ’ਚ ਚੈਕਿੰਗ ਦੌਰਾਨ ਅੱਧਾ ਦਰਜਨ ਮੋਬਾਈਲ ਫੋਨ ਤੇ ਵੱਡੀ ਮਾਤਰਾ ’ਚ ਤੰਬਾਕੂ ਪਦਾਰਥ ਹੱਥ ਲੱਗੇ ਹਨ। ਜਿਨ੍ਹਾਂ ਨੂੰ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਹਵਾਲੇ ਕਰਦਿਆਂ ਜੇਲ੍ਹ ਪ੍ਰਸ਼ਾਸਨ ਨੇ ਦੋ ਸ਼ਿਕਾਇਤ ਪੱਤਰ ਵੀ ਜਾਰੀ ਕੀਤੇ ਹਨ।
ਜਿਨ੍ਹਾਂ ਦੇ ਅਧਾਰ ’ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਜੇਲ੍ਹ ਨਿਯਮਾਂ ਦੀ ਉਲੰਘਣਾ ਸਬੰਧੀ ਬਣਦੀਆਂ ਧਾਰਾਵਾਂ ਤਹਿਤ ਦੋ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਜਾਰੀ ਕੀਤੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਜਰਨੈਲ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਚੈਕਿੰਗ ਦੌਰਾਨ ਦੋ ਸਮਾਰਟ ਫਨ, ਦੋ ਕੀਪੈਡ ਵਾਲੇ ਫੋਨ, 80 ਤੰਬਾਕੂ ਦੀਆਂ ਪੁੜੀਆਂ, 124 ਬੀੜੀਆਂ ਦੇ ਬੰਡਲ, 17 ਕੂਲਲਿਪ, 3 ਸਿਗਰਟ ਦੇ ਪੈਕੇਟ, 1 ਲਾਈਟਰ ਬਰਾਮਦ ਹੋਇਆ। ਇਸੇ ਤਰ੍ਹਾਂ ਹੀ ਸਹਾਇਕ ਸੁਪਰਡੈਂਟ ਲਖਵੀਰ ਸਿੰਘ ਵੱਲੋਂ ਜਾਰੀ ਕੀਤੀ ਗਈ ਸ਼ਿਕਾਇਤ ਮੁਤਾਬਿਕ ਚੈਕਿੰਗ ਟੀਮ ਦੇ ਹੱਥ ਇਕ ਸਮਾਰਟ ਅਤੇ ਇਕ ਕੀਪੈਡ ਵਾਲਾ ਫੋਨ ਲਾਵਾਰਿਸ ਹਾਲਤ ਵਿਚ ਬਰਾਮਦ ਹੋਇਆ ਹੈ।
ਦੂਜੇ ਪਾਸੇ ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਨੇ ਦੱਸਿਆ ਕਿ ਉਕਤ ਦੋਵਾਂ ਕੇਸਾਂ ਦੀ ਜਾਂਚ ਲਈ ਏ.ਐੱਸ.ਆਈ. ਅਰਜਨ ਸਿੰਘ ਅਤੇ ਸਬ ਇੰਸਪੈਕਟਰ ਅਮਰਜੀਤ ਕੌਰ ਦੀ ਡਿਊਟੀ ਲਗਾਈ ਗਈ ਹੈ।