ਪਲੇਸਮੈਂਟ ਕੈਂਪ ਅੱਜ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਫੋਂ ਪਲੇਸਮੈਂਟ ਕੈਂਪ ਅੱਜ
Publish Date: Thu, 12 Feb 2026 04:34 PM (IST)
Updated Date: Fri, 13 Feb 2026 04:03 AM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਅੱਜ 13 ਫਰਵਰੀ ਨੂੰ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਵਿਕਰਮਜੀਤ ਵਲੋਂ ਬੇਰੋਜ਼ਗਾਰ ਉਮੀਦਵਾਰਾਂ ਨੂੰ ਇਸ ਪਲੇਸਮੈਂਟ ਕੈਂਪ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਕਿਹਾ ਗਿਆ। ਉਨ੍ਹਾਂ ਦੱਸਿਆਂ ਕਿ ਪਲੇਸਮੈਂਟ ਕੈਂਪ ਵਿਚ ਰਿਲਾਇੰਸ ਕੈਂਪਾ ਕੋਲਾ ਕੰਪਨੀ ਅਤੇ ਸੇਵਾ ਕੇਂਦਰ ਵਿਭਾਗ ਭਾਗ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਰਿਲਾਇੰਸ ਕੈਂਪਾ ਕੋਲਾ ਕੰਪਨੀ ਨੂੰ ਆਈਟੀਆਈ ਪਾਸ ਸਿਖਿਆਰਥੀ ਆਪ੍ਰੇਟਰਾਂ ਦੀ ਲੋੜ ਹੈ, ਜਿਸ ਲਈ ਘੱਟੋ-ਘੱਟ ਯੋਗਤਾ ਆਈਟੀਆਈ ਅਤੇ ਉਮਰ ਹੱਦ 18 ਤੋਂ 35 ਸਾਲ ਹੋਣੀ ਚਾਹੀਦੀ ਹੈ। ਇਨ੍ਹਾਂ ਦੀ ਤਨਖਾਹ 18 ਹਜਾਰ ਰੁਪਏ ਹੋਵੇਗੀ। ਇਸੇ ਤਰ੍ਹਾਂ ਸੇਵਾ ਕੇਂਦਰ ਲਈ 2 ਪਾਸ ਕੰਪਿਊਟਰ ਲਾਜ਼ਮੀ ਆਪ੍ਰੇਟਰਾਂ ਦੀ ਲੋੜ ਹੈ, ਜਿਨ੍ਹਾਂ ਦੀ ਤਨਖਾਹ 10 ਹਜਾਰ ਰੁਪਏ ਹੋਵੇਗੀ। ਉਨ੍ਹਾਂ ਬੇਰੋਜ਼ਗਾਰ ਉਮੀਦਵਾਰਾਂ ਨੂੰ ਇਸ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨਤਾਰਨ ਦੇ ਹੈਲਪ ਲਾਈਨ ਨੰਬਰ 77173-97013 ਤੇ ਸੰਪਰਕ ਕੀਤਾ ਜਾ ਸਕਦਾ ਹੈ।