ਅੱਧਾ ਕਿੱਲੋ ਹੈਰੋਇਨ ਸਮੇਤ ਪੁਲਿਸ ਨੇ ਕੀਤਾ ਇਕ ਵਿਅਕਤੀ ਕਾਬੂ, ਹੋਰ ਖੁਲਾਸੇ ਹੋਣ ਦੀ ਸੰਭਾਵਨਾ
ਸੀ.ਆਈ.ਏ. ਸਟਾਫ਼ ਤਰਨਤਾਰਨ ਦੀ ਪੁਲਿਸ ਨੇ ਅੱਧਾ ਕਿੱਲੋ ਦੇ ਕਰੀਬ ਹੈਰੋਇਨ ਬਰਾਮਦ ਕਰਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਸਦੇ ਖ਼ਿਲਾਫ਼ ਥਾਣਾ ਭਿੱਖੀਵਿੰਡ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੇ ਅਧੀਨ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੀ.ਆਈ.ਏ. ਸਟਾਫ ਤਰਨਤਾਰਨ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸੇ ਦੌਰਾਨ ਉਨ੍ਹਾਂ ਨੇ ਇਕ ਵਿਅਕਤੀ ਜਿਸਦੀ ਪਛਾਣ ਨਿਸ਼ਾਨ ਸਿੰਘ ਪੁੱਤਰ ਗੋਪਾਲ ਸਿੰਘ ਵਾਸੀ ਵਾਂ ਤਾਰਾ ਸਿੰਘ ਵਜੋਂ ਹੋਈ ਹੈ, ਉਸ ਨੂੰ 502 ਗ੍ਰਾਮ ਹੈਰੋਇਨ ਬਰਾਮਦ ਕਰਕੇ ਗ੍ਰਿਫਤਾਰ ਕੀਤਾ।
Publish Date: Sun, 07 Dec 2025 11:15 AM (IST)
Updated Date: Sun, 07 Dec 2025 11:24 AM (IST)
ਸਟਾਫ ਰਿਪੋਰਟਰ,ਪੰਜਾਬੀ ਜਾਗਰਣ, ਤਰਨਤਾਰਨ। ਸੀ.ਆਈ.ਏ. ਸਟਾਫ਼ ਤਰਨਤਾਰਨ ਦੀ ਪੁਲਿਸ ਨੇ ਅੱਧਾ ਕਿੱਲੋ ਦੇ ਕਰੀਬ ਹੈਰੋਇਨ ਬਰਾਮਦ ਕਰਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਸਦੇ ਖ਼ਿਲਾਫ਼ ਥਾਣਾ ਭਿੱਖੀਵਿੰਡ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੇ ਅਧੀਨ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੀ.ਆਈ.ਏ. ਸਟਾਫ ਤਰਨਤਾਰਨ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ।
ਇਸੇ ਦੌਰਾਨ ਉਨ੍ਹਾਂ ਨੇ ਇਕ ਵਿਅਕਤੀ ਜਿਸਦੀ ਪਛਾਣ ਨਿਸ਼ਾਨ ਸਿੰਘ ਪੁੱਤਰ ਗੋਪਾਲ ਸਿੰਘ ਵਾਸੀ ਵਾਂ ਤਾਰਾ ਸਿੰਘ ਵਜੋਂ ਹੋਈ ਹੈ, ਉਸ ਨੂੰ 502 ਗ੍ਰਾਮ ਹੈਰੋਇਨ ਬਰਾਮਦ ਕਰਕੇ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ’ਤੇ ਲਿਆ ਜਾਵੇਗਾ। ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।