ਪੱਤਰ ਪ੍ਰੇਰਕ, ਤਰਨਤਾਰਨ : ਨਬਾਲਿਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਅਗ਼ਵਾ ਕਰਨ ਦੇ ਕਥਿਤ ਦੋਸ਼ 'ਚ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਕੇਸ ਦਰਜ ਕੀਤਾ ਹੈ।ਇਕ ਵਿਅਕਤੀ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਕਥਿਤ ਤੌਰ 'ਤੇ ਦੋਸ਼ ਲਗਾਇਆ ਕਿ ਉਸਦੇ ਲੜਕੇ ਦੀਆਂ ਦੋ ਲੜਕੀਆਂ ਅਤੇ ਇਕ ਲੜਕਾ ਹੈ ਜਦੋਂਕਿ ਨੂੰਹ ਦੀ ਮੌਤ ਹੋ ਚੁੱਕੀ ਹੈ। ਉਸਦੀ ਛੋਟੀ ਪੋਤਰੀ ਦੀ ਉਮਰ 15 ਸਾਲ ਹੈ। ਜਿਸ ਨੂੰ ਸੋਨੂੰ ਪੁੱਤਰ ਸੁਖਦੇਵ ਸਿੰਘ ਵਾਸੀ ਖਾਰਾ ਰਾਤ ਦੇ ਸਮੇਂ ਵਿਆਹ ਦੇ ਝਾਂਸੇ ਵਿਚ ਲੈ ਕੇ ਅਗਵਾ ਕਰ ਕੇ ਲੈ ਗਿਆ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਮੁਲਜ਼ਮ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

Posted By: Ramanjit Kaur