Punjab news ਜਸਪਾਲ ਸਿੰਘ ਜੱਸੀ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਵੱਡੀ ਮਾਤਰਾ 'ਚ ਹੈਰੋਇਨ ਬਰਾਮਦ ਕਰਕੇ ਔਰਤ ਸਣੇ ਅੱਧਾ ਦਰਜਨ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਦਾਅਵਾ ਕੀਤਾ ਹੈ। ਜਿਨ੍ਹਾਂ ਦੇ ਖਿਲਾਫ਼ ਸਬੰਧਤ ਥਾਣਿਆਂ 'ਚ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕੀਤੇ ਗਏ ਹਨ।

ਐੱਸਐੱਸਪੀ ਧਰੂਮਨ ਐੱਚ ਨਿੰਬਾਲੇ ਨੇ ਦੱਸਿਆ ਕਿ ਥਾਣਾ ਖਾਲੜਾ ਦੇ ਏਐੱਸਆਈ ਹੀਰਾ ਸਿੰਘ ਨੇ ਪਰਮਜੀਤ ਸਿੰਘ ਵਾਸੀ ਵਾਂ ਤਾਰਾ ਸਿੰਘ ਨੂੰ 100 ਗ੍ਰਾਮ ਹੈਰੋਇਨ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ ਹੈ। ਜਦੋਂਕਿ ਥਾਣਾ ਵਲਟੋਹਾ ਦੇ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ ਨੇ ਪਿੰਡ ਆਸਲ ਉਤਾੜ ਕੋਲੋਂ ਮਹਿੰਦਰ ਸਿੰਘ ਵਾਸੀ ਖੇਮਕਰਨ ਨੂੰ 265 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਸੇ ਤਰ੍ਹਾਂ ਹੀ ਥਾਣਾ ਕੱਚਾ ਪੱਕਾ ਦੇ ਏਐੱਸਆਈ ਹਰਜੀਤ ਸਿੰਘ ਨੇ ਸਵਿੰਦਰ ਸਿੰਘ ਵਾਸੀ ਕੁੱਲਾ ਨੂੰ 20 ਗ੍ਰਾਮ, ਸੀਆਈਏ ਸਟਾਫ ਪੱਟੀ ਦੇ ਏਐੱਸਆਈ ਲਖਵਿੰਦਰ ਸਿੰਘ ਨੇ ਦਿਲਬਾਗ ਸਿੰਘ ਅਤੇ ਜਸਪਾਲ ਕੌਰ ਨੂੰ 15 ਗ੍ਰਾਮ ਹੈਰੋਇਨ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਥਾਣਾ ਭਿੱਖੀਵਿੰਡ ਦੇ ਏਐੱਸਆਈ ਜੱਸਾ ਸਿੰਘ ਨੇ ਰਾਜਬੀਰ ਸਿੰਘ ਵਾਸੀ ਭਿੱਖੀਵਿੰਡ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ।

Posted By: Sarabjeet Kaur