v> ਕਿਰਪਾਲ ਸਿੰਘ ਰੰਧਾਵਾ, ਹਰੀਕੇ ਪੱਤਣ : ਥਾਣਾ ਖੇਮਕਰਨ ਦੀ ਪੁਲਿਸ ਨੇ ਰੇਤ ਮਾਫੀਏ ਖ਼ਿਲਾਫ਼ ਕਾਰਵਾਈ ਕਰਦਿਆਂ ਤਿੰਨ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਦੌਰਾਨ ਪਿੰਡ ਬੂਹ ਤੋਂ ਪੁਲਿਸ ਅਤੇ ਮਾਈਨਿੰਗ ਵਿਭਾਗ ਨੇ ਰੇਤ ਦਾ ਭਰਿਆ ਹੋਇਆ ਇਕ ਘੋੜਾ ਟਰਾਲਾ, ਚਾਰ ਖਾਲੀ ਟਰਾਲੇ ਤੇ ਤਿੰਨ ਜੇਸੀਬੀ ਮਸ਼ੀਨਾਂ ਨੂੰ ਜ਼ਬਤ ਕੀਤਾ ਹੈ।

ਮਾਈਨਿੰਗ ਵਿਭਾਗ ਦੇ ਐੱਸਡੀਓ ਰਾਕੇਸ਼ ਬਾਂਸਲ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਹਰੀਕੇ ਬਿਆਸ ਦਰਿਆ ਦੇ ਨਾਲ ਲੱਗਦੇ ਪਿੰਡ ਬੂਹ ਵਿਖੇ ਰੇਤ ਦੀ ਨਾਜਾਇਜ਼ ਮਾਈਨਿੰਗ ਚੱਲ ਰਹੀ ਸੀ। ਉਨ੍ਹਾਂ ਥਾਣਾ ਹਰੀਕੇ ਦੀ ਪੁਲਿਸ ਪਾਰਟੀ ਸਮੇਤ ਜਦੋਂ ਉਕਤ ਪਿੰਡ 'ਚ ਛਾਪੇਮਾਰੀ ਕੀਤੀ ਤਾਂ ਉਥੋਂ ਉਕਤ ਵਾਹਨ ਬਰਾਮਦ ਹੋਏ ਜਦਕਿ ਮਾਈਨਿੰਗ ਕਰਨ ਵਾਲੇ ਫਰਾਰ ਹੋਣ 'ਚ ਕਾਮਯਾਬ ਹੋ ਗਏ। ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਹਰਦਿਆਲ ਸਿੰਘ ਨੇ ਦੱਸਿਆ ਕਿ ਜਾਂਚ ਉਪਰੰਤ ਪੁਲਿਸ ਨੇ ਸਤਪਾਲ ਸਿੰਘ ਉਰਫ ਪਾਲਾ ਪੁੱਤਰ ਦਲਬੀਰ ਸਿੰਘ ਵਾਸੀ ਪਿੰਡ ਬੂਹ ਅਤੇ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ ਜਿਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Posted By: Seema Anand