ਪੱਤਰ ਪੇ੍ਰਰਕ, ਤਰਨਤਾਰਨ : 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਐੱਨਐੱਸਯੂਆਈ ਸੂਬਾ ਪ੍ਰਧਾਨ ਅਕਸ਼ੇ ਸ਼ਰਮਾ ਦੀ ਅਗਵਾਈ ਹੇਠ ਅਹਿਮ ਭੂਮਿਕਾ ਅਦਾ ਕਰੇਗੀ, ਜਦੋਂਕਿ ਤਰਨਤਾਰਨ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿਚ ਵੀ ਕਾਂਗਰਸ ਨੂੰ ਮਜ਼ਬੂਤ ਕਰਨ ਵਿਚ ਕੋਈ ਕਸਰ ਬਕੀ ਨਹੀਂ ਛੱਡੀ ਜਾਵੇਗੀ। ਇਹ ਪ੍ਰਗਟਾਵਾ ਐੱਨਐੱਸਯੂਆਈ ਦੇ ਸੂਬਾ ਸਕੱਤਰ ਅਤੇ ਤਰਨਤਾਰਨ ਜ਼ਿਲ੍ਹੇ ਦੇ ਇੰਚਾਰਜ ਰਿਤਿਕ ਅਰੋੜਾ ਨੇ ਕੀਤਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਰਿਤਿਕ ਅਰੋੜਾ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਨੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦਿਆਂ ਜੋ ਇਤਿਹਾਸਿਕ ਫੈਸਲੇ ਲਏ ਹਨ, ਉਸਦੀ ਚੁਫੇਰੇ ਸ਼ਲਾਘਾ ਹੋ ਰਹੀ ਹੈ। ਉਨਾਂ੍ਹ ਕਿਹਾ ਕਿ ਪੰਜਾਬ ਵਿਚ ਅਗਾਮੀ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਨੂੰ ਮਜਬੂਤੀ ਨਾਲ ਜਿਤਾਉਣ ਵਾਸਤੇ ਐੱਨਐੱਸਯੂਆਈ ਵੱਲੋਂ ਸਰਗਰਮੀਆਂ ਤੇਜ ਕੀਤੀਆਂ ਜਾ ਰਹੀਆਂ ਹਨ ਅਤੇ ਸੂਬਾ ਪ੍ਰਧਾਨ ਅਕਸ਼ੇ ਸ਼ਰਮਾ ਦੀ ਅਗਵਾਈ ਹੇਠ ਜੋ ਡਿਊਟੀ ਪਾਰਟੀ ਵੱਲੋਂ ਲੱਗੇਗੀ, ਉਸ 'ਤੇ ਤਨਦੇਹੀ ਨਾਲ ਪਹਿਰਾ ਦਿੱਤਾ ਜਾਵੇਗਾ। ਤਰਨਤਾਰਨ ਵਿਧਾਨ ਸਭਾ ਹਲਕੇ ਦੀ ਗੱਲ ਕਰਦਿਆਂ ਰਿਤਿਕ ਅਰੋੜ ਨੇ ਕਿਹਾ ਕਿ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵੱਲੋਂ ਹਲਕੇ ਦੇ ਪਿੰਡਾਂ ਅਤੇ ਸ਼ਹਿਰ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ। ਜਦੋਂਕਿ ਸਰਕਾਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਨੂੰ ਲੋਕਾਂ ਤਕ ਪੁੱਜਦਾ ਕਰਨ ਵਾਸਤੇ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਸੀਨੀਅਰ ਕਾਂਗਰਸੀ ਆਗੂ ਡਾ. ਸੰਦੀਪ ਅਗਨੀਹੋਤਰੀ ਦੀ ਅਗਵਾਈ ਹੇਠ ਯੂਥ ਵਿੰਗ ਮਜਬੂਤ ਹੋ ਰਿਹਾ ਹੈ ਅਤੇ ਵੱਡੀ ਗਿਣਤੀ ਲੋਕ ਕਾਂਗਰਸ ਨਾਲ ਜੁੜ ਰਹੇ ਹਨ। ਉਨਾਂ੍ਹ ਕਿਹਾ ਕਿ ਕਾਂਗਰਸ ਇਕ ਵਾਰ ਫਿਰ ਵੱਡੀ ਪਾਰਟੀ ਬਣਕੇ ਉੱਭਰੇਗੀ।