ਬੱਲੂ ਮਹਿਤਾ, ਪੱਟੀ : ਕੇਂਦਰ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਤੇ ਖਾਣ ਵਾਲੇ ਤੇਲਾਂ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ ਵੱਲੋਂ ਸੂਬੇ ਭਰ 'ਚ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੀਪੀਸੀਸੀ ਦੇ ਮੈਂਬਰ ਹਰਪ੍ਰਰੀਤ ਸਿੰਘ ਸੰਧੂ ਸਕੱਤਰ 'ਤੇ ਬੁਲਾਰਾ ਯੂਥ ਕਾਂਗਰਸ ਪੰਜਾਬ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰ੍ਹਾਣਿਆਂ ਨੂੰ ਲਾਭ ਪਹੁੰਚਾਉਣ ਵਾਸਤੇ ਆਮ ਲੋਕਾਂ ਦੀ ਲੁੱਟ ਕਰ ਰਹੀ ਹੈ ਤੇਲ ਪਦਾਰਥਾਂ ਦੀਆਂ ਕੀਮਤਾਂ 'ਚ ਵਾਧੇ ਨਾਲ ਮਹਿੰਗਾਈ ਵਿਚ ਵੀ ਅਥਾਹ ਵਾਧਾ ਹੋਇਆ ਹੈ ਜਿਸ ਨਾਲ ਆਮ ਆਦਮੀ ਦਾ ਜਿਊਣਾ ਮੁਸ਼ਕਿਲ ਹੋ ਗਿਆ ਹੈ ਸੰਧੂ ਨੇ ਆਖਿਆ ਕਿ ਦੇਸ਼ ਅੰਦਰ ਨਿੱਤ ਦਿਨ ਪੈਟੋ੍ਲ-ਡੀਜ਼ਲ ਦੀਆਂ ਕੀਮਤਾਂ ਤੇਜ਼ੀ ਨਾਲ ਵਧ ਰਹੀਆਂ ਹਨ, ਜਿਸ ਕਾਰਨ ਹਰ ਚੀਜ਼ ਮਹਿੰਗੀ ਹੋ ਰਹੀ ਹੈ ਅਤੇ ਵੱਧ ਰਹੀ ਮਹਿੰਗਾਈ ਕਾਰਨ ਲੋਕਾਂ ਦਾ ਜਿਉਣਾ ਮੁਹਾਲ ਹੋ ਚੁੱਕਾ ਹੈ। ਜਿਸ ਦੀ ਜ਼ਿੰਮੇਵਾਰ ਕੇਂਦਰ ਸਰਕਾਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਖ਼ਿਲਾਫ ਸੰਯੁਕਤ ਕਿਸਾਨ ਮੋਰਚੇ ਵੱਲੋਂ ਪਿਛਲੇ 6 ਮਹੀਨੇ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਸਰਕਾਰ ਕੇਂਦਰੀ ਬਿੱਲਾਂ ਦਾ ਕੋਈ ਹੱਲ ਨਹੀਂ ਕੱਢ ਰਹੀ। ਸੰਧੂ ਨੇ ਆਖਿਆ ਕਿ ਕਿਸਾਨ ਤੇ ਲੋਕ ਵਿਰੋਧੀ ਨੀਤੀਆਂ ਦਾ ਖਮਿਆਜ਼ਾ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਸਰਕਾਰ ਨੂੰ ਭੁਗਤਣਾ ਪਵੇਗਾ।