ਜਸਪਾਲ ਸਿੰਘ ਜੱਸੀ, ਤਰਨਤਾਰਨ

ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਮੰਗਲਵਾਰ ਨੂੰ 12ਵੀਂ ਜਮਾਤ ਦੀ ਪ੍ਰਰੀਖਿਆ ਦੇ ਨਤੀਜੇ ਐਲਾਨੇ ਗਏ। ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਤਰਨਤਾਰਨ ਦਾ ਵਿਦਿਆਰਥੀ ਪ੍ਰਭਸਿਮਰਨ ਸਿੰਘ ਆਹਲੂਵਾਲੀਆ ਪੁੱਤਰ ਬਲਜੀਤ ਸਿੰਘ ਆਹਲੂਵਾਲੀਆ ਨੇ ਮੈਡੀਕਲ ਸਟ੍ਰੀਮ 'ਚ 500 ਵਿੱਚੋਂ 491 ਅੰਕ 98.2 ਫੀਸਦੀ ਪ੍ਰਰਾਪਤ ਕਰ ਕੇ ਮੈਰਿਟ ਸੂਚੀ 'ਚ ਆਪਣਾ ਸਥਾਨ ਬਣਾ ਕੇ ਜ਼ਿਲ੍ਹੇ ਭਰ 'ਚੋਂ ਪਹਿਲਾ ਸਥਾਨ ਅਤੇ ਪੰਜਾਬ ਰਾਜ ਵਿਚੋਂ ਸੱਤਵਾਂ ਸਥਾਨ ਪ੍ਰਰਾਪਤ ਕੀਤਾ ਹੈ। ਇਸ ਨਾਲ ਜਿੱਥੇ ਉਸ ਨੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ, ਉਥੇ ਹੀ ਸਕੂਲ ਤੇ ਤਰਨਤਾਰਨ ਸ਼ਹਿਰ ਦਾ ਮਾਣ ਵਧਾਇਆ ਹੈ। ਇਸ ਮੌਕੇ ਸਕੂਲ ਦੇ ਕਾਰਜਕਾਰੀ ਪਿੰ੍ਸੀਪਲ ਤੇਜਿੰਦਰ ਸਿੰਘ, ਮਾ. ਕੁਲਵਿੰਦਰ ਸਿੰਘ ਤੇ ਸਮੂਹ ਸਟਾਫ ਵੱਲੋਂ ਵਿਦਿਆਰਥੀ ਨੂੰ ਮੁਬਾਰਕਾਂ ਦਿੱਤੀਆਂ ਗਈਆਂ ਤੇ ਬਾਕੀ ਵਿਦਿਆਰਥੀਆਂ ਨੂੰ ਵੀ ਇਸੇ ਤਰਾਂ ਵੱਧ ਤੋਂ ਵੱਧ ਮਿਹਨਤ ਕਰ ਕੇ ਜੀਵਨ ਵਿਚ ਸਫਲ ਹੋਣ ਲਈ ਪੇ੍ਰਿਤ ਕੀਤਾ।

ਇੱਥੇ ਜ਼ਿਕਰਯੋਗ ਹੈ ਕਿ ਪ੍ਰਭਸਿਮਰਨ ਸਿੰਘ ਦੇ ਮਾਤਾ ਰਵਿੰਦਰ ਕੌਰ ਆਹਲੂਵਾਲੀਆ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਰਨਤਾਰਨ ਵਿਖੇ ਬਤੌਰ ਪਿੰ੍ਸੀਪਲ ਸੇਵਾਵਾਂ ਨਿਭਾਅ ਰਹੇ ਹਨ, ਨੇ ਆਪਣੇ ਪੁੱਤਰ ਦੀ ਇਸ ਕਾਰਗੁਜਾਰੀ ਅਤੇ ਸਫਲਤਾ ਦਾ ਸਿਹਰਾ ਸਕੂਲ ਦੇ ਸਟਾਫ ਤੇ ਵਿਦਿਆਰਥੀ ਦੀ ਮਿਹਨਤ ਨੂੰ ਦਿੱਤਾ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਤਰਨਤਾਰਨ ਹਰਭਗਵੰਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਤਰਨਤਾਰਨ ਜਗਵਿੰਦਰ ਸਿੰਘ ਵੱਲੋਂ ਵਿਦਿਆਰਥੀ ਪ੍ਰਭਸਿਮਰਨ ਸਿੰਘ ਤੇ ਉਨਾਂ੍ਹ ਦੇ ਮਾਤਾ-ਪਿਤਾ ਤੇ ਸਮੂਹ ਸਕੂਲ ਸਟਾਫ ਨੂੰ ਉਚੇਚੇ ਤੌਰ 'ਤੇ ਵਧਾਈ ਦਿੱਤੀ ਗਈ।