ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਝਬਾਲ ’ਚ ਬੋਰਡ ਦੀਆਂ ਪ੍ਰੀਖਿਆਵਾਂ ਵਿਚ ਚੜ੍ਹਦੀ ਕਲਾ ਲਈ ਕਰਵਾਇਆ ਗਿਆ ਅਰਦਾਸ ਸਮਾਗਮ
ਪ੍ਰਿੰਸੀਪਲ ਤੇ ਸਟਾਫ਼ ਵੱਲੋਂ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਤੇ ਆਨੰਦ ਸਾਹਿਬ ਦੀਆਂ ਛੇ-ਪਉੜੀਆਂ ਦਾ ਪਾਠ ਕੀਤਾ
Publish Date: Sat, 17 Jan 2026 04:43 PM (IST)
Updated Date: Sun, 18 Jan 2026 04:07 AM (IST)
ਤੇਜਿੰਦਰ ਸਿੰਘ ਬੱਬੂ, •ਪੰਜਾਬੀ ਜਾਗਰਣ, ਝਬਾਲ : ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਝਬਾਲ ਵਿਖੇ 17 ਜਨਵਰੀ ਦਿਨ ਸ਼ਨੀਵਾਰ ਨੂੰ ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ’ਚ ਸਫ਼ਲਤਾ ਲਈ ਪਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ, ਅਰਦਾਸ ਸਮਾਗਮ ਕਰਵਾਇਆ ਗਿਆ। ਇਸ ’ਚ ਸਮੂਹ ਮੈਨੇਜਮੈਂਟ, ਪ੍ਰਿੰਸੀਪਲ ਤੇ ਸਟਾਫ਼ ਵੱਲੋਂ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਤੇ ਆਨੰਦ ਸਾਹਿਬ ਦੀਆਂ ਛੇ-ਪਉੜੀਆਂ ਦਾ ਪਾਠ ਕਰਨ ਉਪਰੰਤ ਪਰਮਾਤਮਾ ਦੇ ਚਰਨਾਂ ’ਚ ਵਿਦਿਆਰਥੀਆਂ ਦੀ ਪ੍ਰੀਖਿਆਵਾਂ ’ਚ ਸਫ਼ਲਤਾ ਤੇ ਸਕੂਲ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।