ਨਗਰ ਕੌਂਸਲ ਪੱਟੀ ’ਚ ਪ੍ਰਧਾਨ ਲਖਬੀਰ ਕੌਰ ਨੇ ਲਹਿਰਾਇਆ ਤਿੰਰਗਾ
ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਪੰਜਾਬ ਦੀ ਅਗਵਾਈ ’ਚ ਇਲਾਕੇ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
Publish Date: Tue, 27 Jan 2026 04:31 PM (IST)
Updated Date: Wed, 28 Jan 2026 04:01 AM (IST)

ਬੱਲੂ ਮਹਿਤਾ, •ਪੰਜਾਬੀ ਜਾਗਰਣ, ਪੱਟੀ : ਨਗਰ ਕੌਂਸਲ ਪੱਟੀ ਵਲੋਂ 77ਵਾਂ ਗਣਤੰਤਰ ਦਿਵਸ ਨਗਰ ਕੌਂਸਲ ਦਫਤਰ ਕਚਹਿਰੀ ਰੋਡ ਪੱਟੀ ਵਿਖੇ ਮਨਾਇਆ ਗਿਆ। ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਦੇਣ ਉਪਰੰਤ ਲਖਬੀਰ ਕੌਰ ਭੁੱਲਰ ਪ੍ਰਧਾਨ ਨਗਰ ਕੌਂਸਲ ਪੱਟੀ ਵੱਲੋਂ ਤਿੰਰਗਾ ਝੰਡਾ ਲਹਿਰਾਇਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਵਿਸ਼ੇਸੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼-ਭਗਤੀ ਦਾ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਲਖਬੀਰ ਕੌਰ ਭੁੱਲਰ ਨੇ ਵਧਾਈ ਦਿੱਤੀ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ‘ਤੇ ਵਿਕਾਸ ਪੱਖੀ ਕੰਮਾਂ ’ਤੇ ਚਾਨਣਾ ਪਾਇਆ। ਉਨ੍ਹਾਂ ਅੱਗੇ ਦੱਸਿਆ ਕਿ ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਪੰਜਾਬ ਦੀ ਅਗਵਾਈ ’ਚ ਇਲਾਕੇ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਨਗਰ ਕੌਂਸਲ ਪੱਟੀ ਵੱਲੋਂ ਸ਼ਹਿਰ ਦੇ ਕੌਂਸਲਰਾਂ, ਸਕੂਲਾਂ ਦੇ ਵਿਦਿਆਰਥੀਆਂ ਅਤੇ ਨਗਰ ਕੌਂਸਲ ਦੇ ਮੁਲਾਜ਼ਮਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਸਟੇਜ ਸੈਕਟਰੀ ਦੀ ਭੂਮਿਕਾ ਬਲਜਿੰਦਰ ਸਿੰਘ ਬਿੱਟੀ ਨੇ ਨਿਭਾਈ। ਇਸ ਮੌਕੇ ਭੁਪਿੰਦਰ ਕੌਰ ਭੁੱਲਰ, ਵਰਿੰਦਰਜੀਤ ਸਿੰਘ ਹੀਰਾ ਭੁੱਲਰ, ਭੁਪਿੰਦਰ ਸਿੰਘ ਕਾਰਜ ਸਾਧਕ ਅਫ਼ਸਰ ਪੱਟੀ, ਕੁਲਵੰਤ ਸਿੰਘ ਕਲਸੀ ਮੀਤ ਪ੍ਰਧਾਨ, ਗੁਰਪਰਿੰਦਰ ਸਿੰਘ ਉਪਲ ਚੇਅਰਮੈਨ ਮਾਰਕੀਟ ਕਮੇਟੀ, ਹਰਜਿੰਦਰ ਸਿੰਘ ਪੱਪੂ ਸਰਾਫ਼, ਮੋਹਿਤ ਅਰੋੜਾ ਪੱਟੀ, ਵਿਨੋਦ ਕੁਮਾਰ ਖੰਨਾ ਬਲਾਕ ਪ੍ਰਧਾਨ, ਮਨਜੀਤ ਸਿੰਘ ਬੱਠੇ ਭੈਣੀ, ਹਰਜਿੰਦਰ ਸਿੰਘ ਪੱਪੂ ਸਰਾਫ, ਅਸ਼ਵਨੀ ਕੁਮਾਰ, ਕਮਲ ਕੁਮਾਰ ਕੌਂਸਲਰ, ਦਵਿੰਦਰਜੀਤ ਸਿੰਘ ਲਾਲੀ, ਸੂਰਜ ਪ੍ਰਕਾਸ਼, ਜੱਜ ਸਿੰਘ ਮਾਲੜਾ, ਅਸ਼ੋਕ ਕੁਮਾਰ, ਰਣਜੀਤ ਸਿੰਘ ਮਾਹਲਾ, ਬਲਜਿੰਦਰ ਸਿੰਘ ਮਲਹਾਰ, ਮਲਕੀਤ ਸਿੰਘ ਮੱਲੂ, ਬਿੱਲੋ ਜੋਸ਼ਨ, ਧਰਵਿੰਦਰ ਸਿੰਘ ਕੌਂਸਲਰ, ਧਰਮਵੀਰ ਸਿੰਘ ਧਨੋਆ, ਰਣਜੀਤ ਸਿੰਘ ਮਾਹਲਾ, ਸੁਰਜੀਤ ਸਿੰਘ ਕੌਂਸਲਰ, ਵਰੁਣ ਪੱਟੀ, ਸ਼ੰਕਰ ਮਹਿਤਾ, ਫੂਲਾ ਸਿੰਘ ਪ੍ਰਧਾਨ, ਰਵੀ ਪ੍ਰਕਾਸ਼ ਸ਼ਰਮਾ, ਹਰਭਿੰਦਰ ਸਿੰਘ, ਮੇਜ਼ਰ ਸਿੰਘ, ਸੰਦੀਪ ਕੁਮਾਰ, ਗੁਰਨਾਮ ਸਿੰਘ, ਰਾਮ ਸਿੰਘ, ਜਗਜੀਤ ਸਿੰਘ, ਰਾਜ ਕੁਮਾਰ, ਲਖਬੀਰ ਸਿੰਘ ਸ਼ਹੀਦ, ਬਲਵੰਤ ਰਾਏ ਪ੍ਰਧਾਨ, ਬਲਵਿੰਦਰ ਸਿੰਘ ਬੀਟੀ, ਰਵਿੰਦਰ ਕੌਰ, ਮਲਕੀਤ ਸਿੰਘ, ਅਕਾਸ਼ ਬੇਦੀ ਸਮੇਤ ਸ਼ਹਿਰ ਨਿਵਾਸੀ ਅਤੇ ਦਫ਼ਤਰ ਦੇ ਸਮੂਹ ਮੁਲਾਜ਼ਮ ਹਾਜ਼ਰ ਸਨ। ਕੈਪਸ਼ਨ – ਪੱਟੀ ਨਗਰ ਕੌਂਸਲ ਵਿਖੇ ਤਿਰੰਗਾਂ ਝੰਡਾਂ ਲਹਿਰਾਉਦੇ ਹੋਏ ਪ੍ਰਧਾਨ ਲਖਬੀਰ ਕੌਰ ਭੁੱਲਰ। ਕੈਪਸ਼ਨ - ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਨਗਰ ਕੌਂਸਲ ਦੇ ਪ੍ਰਧਾਨ ਅਤੇ ਅਧਿਕਾਰੀ।