- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਿਪਟੀ ਕਮਿਸ਼ਨਰ ਰਾਹੁਲ ਨੇ ਦੱਸਿਆ ਕਿ ਮਨਿੰਦਰ ਸਿੰਘ ਨੂੰ ਅੱਠ ਪਿੰਡਾਂ ਦਾ ਕਲੱਸਟਰ ਅਫ਼ਸਰ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਤਰਨਤਾਰਨ :ਪਿੰਡ ਕੰਗ ਵਿਖੇ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਡਿਊਟੀ ਨਿਭਾਅ ਰਹੇ ਕਲੱਸਟਰ ਅਫ਼ਸਰ ਮਨਿੰਦਰ ਸਿੰਘ ’ਤੇ ਕੁਝ ਵਿਅਕਤੀਆਂ ਨੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ। ਭੂਮੀ ਤੇ ਜਲ ਸੰਭਾਲ ਅਫ਼ਸਰ ਮਨਿੰਦਰ ਸਿੰਘ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਹੈ।
ਡਿਪਟੀ ਕਮਿਸ਼ਨਰ ਰਾਹੁਲ ਨੇ ਦੱਸਿਆ ਕਿ ਮਨਿੰਦਰ ਸਿੰਘ ਨੂੰ ਅੱਠ ਪਿੰਡਾਂ ਦਾ ਕਲੱਸਟਰ ਅਫ਼ਸਰ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਖੇਤੀਬਾੜੀ ਅਤੇ ਪੁਲਿਸ ਵਿਭਾਗ ਦੀਆਂ ਸਾਂਝੀਆਂ ਟੀਮਾਂ ਪਿੰਡਾਂ ਵਿਚ ਗਸ਼ਤ ਕਰ ਰਹੀਆਂ ਹਨ ਅਤੇ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਰੀ ਵਰਤਣ ਦੀ ਅਪੀਲ ਕਰ ਰਹੀਆਂ ਹਨ।
ਕੈਪਸ਼ਨ: ਹਸਪਤਾਲ ਵਿਚ ਜ਼ੇਰੇ ਇਲਾਜ ਕਲੱਸਟਰ ਅਫ਼ਸਰ ਮਨਿੰਦਰ ਸਿੰਘ।