- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੋਸਟ ’ਚ ਉਨ੍ਹਾਂ ਲਿਖਿਆ ਹੈ ਕਿ ਜਗਮੀਤ ਦਾ ਨੌਸ਼ਹਿਰਾ ਪਨੂੰਆਂ ’ਚ ਜੋ ਕਤਲ ਹੋਇਆ, ਉਸ ਦੀ ਜ਼ੁੰਮੇਵਾਰੀ ਮੈਂ ਡੋਨੀ ਬੱਲ, ਪ੍ਰਭ ਦਾਸੂਵਾਲ, ਅਫ਼ਰੀਦੀ ਤੂਤ, ਮੁਹੱਬਤ ਰੰਧਾਵਾ, ਅਮਰ ਖੱਭੇ ਤੇ ਸ਼ਗਨ ਪ੍ਰੀਤ ਲੈਂਦੇ ਹਾਂ। ਇਹ ਲੰਡੇ ਤੇ ਸੱਤੇ ਨੌਸ਼ਹਿਰੇ ਦਾ ਖ਼ਾਸ ਬੰਦਾ ਸੀ ਅਤੇ ਉਸ ਦੇ ਕਹਿਣ ’ਤੇ ਸਾਡੇ ਸਾਥੀਆਂ ਦੀ ਰੈਕੀ ਕਰਕੇ ਉਨ੍ਹਾਂ ਦਾ ਨੁਕਸਾਨ ਕਰਨਾ ਚਾਹੁੰਦਾ ਸੀ। ਜੋ ਕੋਈ ਵੀ ਉਨ੍ਹਾਂ ਦੇ ਸਾਥੀ ਦਾ ਨੁਕਸਾਨ ਕਰਨ ਦੀ ਕੋਸ਼ਿਸ਼ ਕਰੇਗਾ ਉਸ ਦਾ ਵੀ ਇਹੋ ਹਾਲ ਹੋਵੇਗਾ। ਹਾਲਾਂਕਿ, ਸੋਸ਼ਲ ਮੀਡੀਆ ’ਤੇ ਕੀਤੇ ਗਏ ਇਸ ਦਾਅਵੇ ਦੀ ਪੁਲਿਸ ਵੱਲੋਂ ਅਧਿਕਾਰਤ ਤੌਰ ’ਤੇ ਪੁਸ਼ਟੀ ਹੋਣੀ ਬਾਕੀ ਹੈ।

ਕੇਪੀ ਗਿੱਲ, ਪੰਜਾਬੀ ਜਾਗਰਣ, ਕੈਰੋਂ। ਤਰਨਤਾਰਨ ਦੇ ਕਸਬਾ ਨੌਸ਼ਹਿਰਾ ਪਨੂੰਆਂ ਵਿਖੇ ਸ਼ੁਕਰਵਾਰ ਦੇਰ ਰਾਤ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਅਜਮੀਤ ਸਿੰਘ ਦੇ ਮਾਮਲੇ ’ਚ ਉਸ ਵੇਲੇ ਨਵਾਂ ਮੋੜ ਸਾਹਮਣੇ ਆਇਆ, ਜਦੋਂ ਗੋਪੀ ਘਣਸ਼ਿਆਮਪੁਰੀਆ ਗਰੁੱਪ ਨੇ ਉਸਦੇ ਕਤਲ ਦੀ ਜ਼ਿੰਮੇਵਾਰੀ ਲੈ ਲਈ। ਅਜਮੀਤ ਦੇ ਕਤਲ ਤੋਂ ਬਾਅਦ ਗੋਪੀ ਘਣਸ਼ਿਆਮਪੂਰੀਆ ਗਰੁੱਪ ਨੇ ਕਥਿਤ ਤੌਰ ’ਤੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਇਸ ਵਾਰਦਾਤ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਹੈ।
ਪੋਸਟ ’ਚ ਉਨ੍ਹਾਂ ਲਿਖਿਆ ਹੈ ਕਿ ਜਗਮੀਤ ਦਾ ਨੌਸ਼ਹਿਰਾ ਪਨੂੰਆਂ ’ਚ ਜੋ ਕਤਲ ਹੋਇਆ, ਉਸ ਦੀ ਜ਼ੁੰਮੇਵਾਰੀ ਮੈਂ ਡੋਨੀ ਬੱਲ, ਪ੍ਰਭ ਦਾਸੂਵਾਲ, ਅਫ਼ਰੀਦੀ ਤੂਤ, ਮੁਹੱਬਤ ਰੰਧਾਵਾ, ਅਮਰ ਖੱਭੇ ਤੇ ਸ਼ਗਨ ਪ੍ਰੀਤ ਲੈਂਦੇ ਹਾਂ। ਇਹ ਲੰਡੇ ਤੇ ਸੱਤੇ ਨੌਸ਼ਹਿਰੇ ਦਾ ਖ਼ਾਸ ਬੰਦਾ ਸੀ ਅਤੇ ਉਸ ਦੇ ਕਹਿਣ ’ਤੇ ਸਾਡੇ ਸਾਥੀਆਂ ਦੀ ਰੈਕੀ ਕਰਕੇ ਉਨ੍ਹਾਂ ਦਾ ਨੁਕਸਾਨ ਕਰਨਾ ਚਾਹੁੰਦਾ ਸੀ। ਜੋ ਕੋਈ ਵੀ ਉਨ੍ਹਾਂ ਦੇ ਸਾਥੀ ਦਾ ਨੁਕਸਾਨ ਕਰਨ ਦੀ ਕੋਸ਼ਿਸ਼ ਕਰੇਗਾ ਉਸ ਦਾ ਵੀ ਇਹੋ ਹਾਲ ਹੋਵੇਗਾ। ਹਾਲਾਂਕਿ, ਸੋਸ਼ਲ ਮੀਡੀਆ ’ਤੇ ਕੀਤੇ ਗਏ ਇਸ ਦਾਅਵੇ ਦੀ ਪੁਲਿਸ ਵੱਲੋਂ ਅਧਿਕਾਰਤ ਤੌਰ ’ਤੇ ਪੁਸ਼ਟੀ ਹੋਣੀ ਬਾਕੀ ਹੈ।
ਦੱਸ ਦਈਏ ਕਿ ਨਵੰਬਰ 2022 ’ਚ ਥਾਣਾ ਸਰਹਾਲੀ ’ਤੇ ਹੋਏ ਆਰਪੀਜੀ ਹਮਲੇ ਦੇ ਮਾਮਲੇ ’ਚ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਰਹੇ ਅਜਮੀਤ ਸਿੰਘ ਦੀ ਸ਼ੁੱਕਰਵਾਰ ਦੇਰ ਰਾਤ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਵਾਰਦਾਤ ਨੂੰ ਬਾਈਕ ਸਵਾਰ ਦੋ ਨੌਜਵਾਨਾਂ ਵੱਲੋਂ ਅੰਜਾਮ ਦੇਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਅਜਮੀਤ ਆਪਣੇ ਘਰ ਦੇ ਬਾਹਰ ਟਹਿਲ ਰਿਹਾ ਸੀ। ਇਸੇ ਦੌਰਾਨ ਬਾਈਕ ’ਤੇ ਸਵਾਰ ਹੋ ਕੇ ਆਏ ਦੋ ਨੌਜਵਾਨ ਉਸ ਦੇ ਨੇੜੇ ਪਹੁੰਚੇ ਅਤੇ ਉਸ ’ਤੇ ਗੋਲ਼ੀਆਂ ਚਲਾ ਦਿੱਤੀਆਂ। ਪਰਿਵਾਰਕ ਮੈਂਬਰਾਂ ਅਤੇ ਹੋਰ ਲੋਕਾਂ ਨੇ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਪਰ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰ ਉਸ ਨੂੰ ਬਚਾ ਨਾ ਸਕੇ। ਜਾਣਕਾਰੀ ਅਨੁਸਾਰ ਅਜਮੀਤ ਸਿੰਘ ਇਸੇ ਸਾਲ ਅਪ੍ਰੈਲ ਮਹੀਨੇ ’ਚ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਇਆ ਸੀ।
ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਹਮਲਾਵਰਾਂ ਦੀ ਗ੍ਰਿਫ਼ਤਾਰੀ ਲਈ ਇਲਾਕੇ ’ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਉੱਧਰ ਅਜਮੀਤ ਸਿੰਘ ਦੀ ਹੱਤਿਆ ਤੋਂ ਬਾਅਦ ਇਲਾਕੇ ’ਚ ਇਕ ਵਾਰ ਫਿਰ ਗੈਂਗਵਾਰ ਅਤੇ ਗੈਂਗਸਟਰਾਂ ਨਾਲ ਜੁੜੀਆਂ ਵਾਰਦਾਤਾਂ ਨੂੰ ਲੈ ਕੇ ਚਰਚਾ ਛਿੜ ਗਈ ਹੈ।