ਸਕੂਲ ਆਫ਼ ਐਮੀਨੈਂਸ ਤਰਨਤਰਨ ਦੇ ਪ੍ਰਿੰਸੀਪਲ ਰਜਿੰਦਰ ਸ਼ਰਮਾ ਗਣਤੰਤਰ ਦਿਵਸ ਮੌਕੇ ਸਨਮਾਨਿਤ
ਪ੍ਰਿੰਸੀਪਲ ਰਜਿੰਦਰ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਵੱਲੋਂ ਐੱਨਸੀਸੀ ਭੰਗੜਾ ਅਤੇ ਵੱਖ-ਵੱਖ ਗਤੀਵਿਧੀਆ ਵਿਚ ਗਣਤੰਤਰ ਦਿਵਸ ਮੌਕੇ ਭਾਗ ਲਿਆ ਗਿਆ
Publish Date: Wed, 28 Jan 2026 05:47 PM (IST)
Updated Date: Thu, 29 Jan 2026 04:05 AM (IST)

ਪੱਤਰ ਪ੍ਰੇਰਕ,•ਪੰਜਾਬੀ ਜਾਾਗਰਣ, ਤਰਨਤਾਰਨ : ਸਕੂਲ ਆਫ਼ ਐਮੀਨੈਂਸ ਤਰਨਤਾਰਨ ਦੇ ਹੋਣਹਾਰ ਵਿਦਿਆਰਥੀਆਂ ਵਲੋਂ ਗਣਤੰਤਰ ਦਿਵਸ ਮੌਕੇ ਵੱਖ-ਵੱਖ ਕਿਰਿਆਵਾਂ ਵਿਚ ਭਾਗ ਲਿਆ ਗਿਆ। ਵਿਦਿਆਰਥੀਆਂ ਦੀ ਵਧੀਆ ਪ੍ਰਕਿਰਿਆ ਅਤੇ ਪ੍ਰਭਾਵਸ਼ਾਲੀ ਗਤੀਵਿਧੀਆਂ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਰਾਹੁਲ ਵਲੋਂ ਸਕੂਲ ਪ੍ਰਿੰਸੀਪਲ ਰਜਿੰਦਰ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ। ਡੀਸੀ ਰਾਹੁਲ ਵਲੋਂ ਐੱਨਸੀਸੀ ਦੇ ਬੱਚਿਆਂ ਅਤੇ ਐੱਨਸੀਸੀ ਇੰਚਾਰਜ ਬੀਰਇੰਦਰ ਸਿੰਘ ਲਹਿਰੀ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਹੌਸਲਾ ਅਫ਼ਜਾਈ ਕੀਤੀ। ਇਸ ਮੌਕੇ ਪ੍ਰਿੰਸੀਪਲ ਰਜਿੰਦਰ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਵੱਲੋਂ ਐੱਨਸੀਸੀ ਭੰਗੜਾ ਅਤੇ ਵੱਖ-ਵੱਖ ਗਤੀਵਿਧੀਆ ਵਿਚ ਗਣਤੰਤਰ ਦਿਵਸ ਮੌਕੇ ਭਾਗ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਹ ਸਕੂਲ ਦੇ ਵਿਦਿਆਰਥੀ ਹਰ ਸਾਲ ਆਜ਼ਾਦੀ ਦਿਹਾੜੇ ਅਤੇ ਗਣਤੰਤਰ ਦਿਵਸ ਮੌਕੇ ਪੇਸ਼ਕਾਰੀ ਕਰਦੇ ਹਨ ਅਤੇ ਆਪਣਾ ਹੁਨਰ ਦਿਖਾਉਂਦੇ ਹਨ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਇਨ੍ਹਾਂ ਗਤੀਵਿਧੀਆਂ ਨਾਲ ਦੇਸ਼ ਪ੍ਰੇਮ ਅਤੇ ਚੰਗੇ ਨਾਗਰਿਕ ਹੋਣ ਦੀ ਸਿੱਖਿਆ ਮਿਲਦੀ ਹੈ। ਇਸ ਮੌਕੇ ਤੇਜਪਾਲ ਸਿੰਘ, ਸਰਿੰਦਰ ਨਾਥ, ਸਵਿੰਦਰ ਸਿੰਘ, ਅਮਰਦੀਪ ਸ਼ਰਮਾ, ਜੁਨੇਸ਼ ਗੁਪਤਾ, ਲਖਬੀਰ ਸਿੰਘ, ਵਿਕਰਮਜੀਤ ਸਿੰਘ, ਤਰਸੇਮ ਸਿੰਘ, ਅਮਨਦੀਪ ਸਿੰਘ, ਸੰਜੀਵ ਕੁਮਾਰ, ਜਸਵਿੰਦਰ ਕੌਰ, ਅਲਪਨਾ ਸ਼ਰਮਾ, ਜਸਪ੍ਰੀਤ ਕੌਰ, ਰੁਪਿੰਦਰ ਕੌਰ, ਗੁਰਜੀਤ ਕੌਰ, ਗੁਰਮੀਤ ਕੌਰ , ਰਵਿੰਦਰ ਕੌਰ, ਕਾਜਲ ਸ਼ਰਮਾ ਅਤੇ ਸਕੂਲ ਦੇ ਸਮੂਹ ਵਿਦਿਆਰਥੀ ਹਾਜਰ ਸਨ।