ਸਟਾਫ ਰਿਪੋਰਟਰ, ਤਰਨਤਾਰਨ : ਨਸ਼ੇ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਸਖਤ ਰੁਖ ਅਪਣਾਉਦਿਆਂ ਜ਼ਿਲ੍ਹਾ ਪੁਲਿਸ ਨੇ ਵੱਖ ਵੱਖ ਥਾਵਾਂ ਤੋਂ ਪਾਬੰਦੀਸ਼ੁਦਾ ਦਵਾਈਆਂ ਬਰਾਮਦ ਕਰ ਕੇ ਚਾਰ ਲੋਕਾਂ ਨੂੰ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਨਾਂ੍ਹ ਦੇ ਵਿਰੁੱਧ ਇਲਾਕਿਆਂ ਨਾਲ ਸਬੰਧਤ ਥਾਣਿਆਂ ਵਿਚ ਐੱਨਡੀਪੀਐੱਸ ਐਕਟ ਦੇ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ।

ਐੱਸਐੱਸਪੀ ਧਰੁਮਨ ਐੱਚ ਨਿੰਬਾਲੇ ਨੇ ਦੱਸਿਆ ਕਿ ਥਾਣਾ ਝਬਾਲ ਦੇ ਏਐੱਸਆਈ ਸਰਬਜੀਤ ਸਿੰਘ ਨੇ ਗਸ਼ਤ ਦੌਰਾਨ ਅਮਨਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪੰਜਵੜ ਖੁਰਦ ਨੂੰ 120 ਕੈਪਸੂਲਜ਼ ਬਰਾਮਦ ਕਰਕੇ ਗਿ੍ਫਤਾਰ ਕੀਤਾ ਹੈ। ਜਦੋਂਕਿ ਥਾਣਾ ਸਦਰ ਤਰਨਤਾਰਨ ਦੇ ਏਐੱਸਆਈ ਵਿਪਨ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਦੌਰਾਨ ਰਵਿੰਦਰ ਕੁਮਾਰ ਗੋਲਡੀ ਵਾਸੀ ਪਿੰਡ ਨੌਰੰਗਾਬਾਦ ਨੂੰ 480 ਗੋਲੀਆਂ ਟਰਾਮਾਂਡੋਲ ਸਮੇਤ ਗਿ੍ਫਤਾਰ ਕੀਤਾ ਹੈ। ਥਾਣਾ ਭਿੱਖੀਵਿੰਡ ਦੇ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ ਨੇ ਮਨਜਿੰਦਰ ਸਿੰਘ ਸਾਬਾ ਪੁੱਤਰ ਸੁਖਦੀਪਪਾਲ ਸਿੰਘ ਵਾਸੀ ਭਿੱਖੀਵਿੰਡ ਨੂੰ ਉਸਦੇ ਕੋਲੋਂ 320 ਗੋਲੀਆਂ ਬਰਾਮਦ ਕਰਕੇ ਗਿ੍ਫਤਾਰ ਕੀਤਾ ਹੈ। ਜਦੋਂਕਿ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਏਐੱਸਆਈ ਚਰਨਜੀਤ ਸਿੰਘ ਨੇ ਪਿੰਡ ਕੱਲਾ ਕੋਲੋਂ ਗੁਰਵਿੰਦਰ ਸਿੰਘ ਪੁੱਤਰ ਬੁੱਕਣ ਸਿੰਘ ਵਾਸੀ ਕੰਗ ਨੂੰ 84 ਗੋਲੀਆਂ ਬਰਾਮਦ ਕਰਕੇ ਗਿ੍ਫਤਾਰ ਕੀਤਾ ਹੈ।

-ਬਾਕਸ-

-ਹੈਰੋਇਨ ਸਮੇਤ ਵੀ ਵੱਖ ਵੱਖ ਥਾਵਾਂ ਤੋਂ ਕੀਤੇ ਤਿੰਨ ਗਿ੍ਫਤਾਰ

ਐੱਸਐੱਸਪੀ ਧਰੁਮਨ ਐੱਚ ਨਿੰਬਾਲੇ ਨੇ ਦੱਸਿਆ ਕਿ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਸਬ ਇੰਸਪੈਕਟਰ ਗੁਰਨੇਕ ਸਿੰਘ ਦੀ ਅਗਵਾਈ 'ਚ ਗਸ਼ਤ ਦੌਰਾਨ ਇੰਦਰਜੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਨਿੰਮ ਵਾਲੀ ਘਾਟੀ ਸ੍ਰੀ ਗੋਇੰਦਵਾਲ ਸਾਹਿਬ ਨੂੰ 70 ਗ੍ਰਾਮ ਹੈਰੋਇਨੁ ਸਮੇਤ ਗਿ੍ਫਤਾਰ ਕੀਤਾ ਹੈ। ਜਿਸ ਦੇ ਖਿਲਾਫ ਕੇਸ ਦਰਜ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸੇ ਤਰਾਂ੍ਹ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਅਗਵਾਈ ਹੇਠ ਗਸ਼ਤ ਦੇ ਦੌਰਾਨ ਕੁਲਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਗੰਡੀਵਿੰਡ ਨੂੰ 3 ਗ੍ਰਾਮ ਹੈਰੋਇਨ ਅਤੇ ਏਐੱਸਆਈ ਬਲਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਹਰਭਾਲ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਰੱਖ ਸਰਾਏ ਨੂੰ 4 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਹੈ।