ਆਂਗਨਵਾੜੀ ਸੈਂਟਰਾਂ ਲਈ ਖ਼ਰੀਦੇ ਸਮਾਰਟ ਫ਼ੋਨ ਰੂਰਲ ਡਿਪਾਰਟਮੈਟ ਨੂੰ ਦੇਣ ਦਾ ਕੀਤਾ ਵਿਰੋਧ
ਸਰਕਾਰ ਜੋ 13 ਅਪ੍ਰੈਲ ਨੂੰ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰ ਰਹੀ ਹੈ। ਉਸ 'ਚ ਜੋ ਫਾਰਮ ਆਂਗਣਵਾੜੀ ਵਰਕਰਾਂ ਨੂੰ ਆਪਣੇ ਫੋਨ ਤੋਂ ਭਰਨ ਲਈ ਕਿਹਾ ਜਾ ਰਿਹਾ ਹੈ।
Publish Date: Sat, 04 Apr 2026 04:12 PM (IST)
Updated Date: Sun, 05 Apr 2026 04:01 AM (IST)

ਕਾਰਜ ਸਿੰਘ ਬਿੱਟੂ,•ਪੰਜਾਬੀ ਜਾਗਰਣ, ਸੁਰਸਿੰਘ : ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਬਲਾਕ ਪ੍ਰਧਾਨ ਨਰਿੰਦਰ ਕੌਰ, ਸਰਕਲ ਪ੍ਰਧਾਨ ਗੁਰਮੀਤ ਕੌਰ ਕੋਟਲੀ ਸੁਰਸਿੰਘ, ਜਨਰਲ ਸਕੱਤਰ ਲਖਬੀਰ ਕੌਰ ਨੇ ਸਾਂਝੇ ਤੌਰ ’ਤੇ ਕਿਹਾ ਕਿ ਸਰਕਾਰ ਨੇ ਜੋ ਸਮਾਰਟ ਫੋਨ ਆਂਗਣਵਾੜੀ ਪੋਸ਼ਣ ਅਭਿਆਨ ਅਧੀਨ ਆਂਗਣਵਾੜੀ ਸੈਂਟਰਾਂ ਚ ਦੇਣ ਲਈ ਖ਼ਰੀਦੇ ਸਨ। ਉਹ ਸਮਾਰਟਫੋਨ ਹੁਣ ਸਰਵੇ ਕਰਨ ਲਈ ਰੂਰਲ ਮਹਿਕਮੇ ਨੂੰ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਜੋ 13 ਅਪ੍ਰੈਲ ਨੂੰ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰ ਰਹੀ ਹੈ। ਉਸ ਚ ਜੋ ਫਾਰਮ ਆਂਗਣਵਾੜੀ ਵਰਕਰਾਂ ਨੂੰ ਆਪਣੇ ਫੋਨ ਤੋਂ ਭਰਨ ਲਈ ਕਿਹਾ ਜਾ ਰਿਹਾ ਹੈ। ਉਹ ਆਂਗਣਵਾੜੀ ਵਰਕਰਾਂ ਆਪਣੇ ਪਰਸਨਲ ਫੋਨਾਂ ਤੋਂ ਨਹੀਂ ਭਰਨਗੀਆਂ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸਰਕਾਰ ਆਂਗਣਵਾੜੀ ਵਰਕਰਾਂ ਨੂੰ ਸਮਾਰਟਫੋਨ ਦੇਵੇਗੀ, ਜੋ ਪੋਸ਼ਣ ਅਭਿਆਨ ਤਹਿਤ ਉਨ੍ਹਾਂ ਲਈ ਖ਼ਰੀਦੇ ਹਨ, ਤਾਂ ਹੀ ਯੋਜਨਾ ਦੇ ਫਾਰਮ ਭਰੇ ਜਾਣਗੇ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਫਾਰਮਾਂ ਨੂੰ ਅਪਲੋਡ ਕਰਨ ਲਈ ਘੱਟੋਂ-ਘੱਟ 100 ਰੁਪਏ ਪ੍ਰਤੀ ਫਾਰਮ ਆਂਗਣਵਾੜੀ ਵਰਕਰ ਨੂੰ ਦਿੱਤੇ ਜਾਣ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ। ਪਰ ਕੰਮ ਕਰਨ ਦੇ ਬਦਲੇ ਵੀ ਮਾਣ ਭੱਤਾ ਨਹੀਂ ਦਿੰਦੇ ਜੋ ਕਿ ਬਹੁਤ ਹੀ ਦੁੱਖ ਦੀ ਗੱਲ ਹੈ। ਇਸ ਮੌਕੇ ਲਖਵਿੰਦਰ ਕੌਰ, ਬਲਵਿੰਦਰ ਕੌਰ, ਕਵਲਜੀਤ ਕੌਰ, ਬਲਬੀਰ ਕੌਰ, ਗੁਰਬਚਨ ਕੌਰ, ਰਾਜਵਿੰਦਰ ਕੌਰ, ਰਜਵੰਤ ਕੌਰ ਆਦਿ ਹਾਜ਼ਰ ਸਨ।