ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ 16 ਜਨਵਰੀ ਨੂੰ ਹੋਵੇਗਾ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ
ਕੇਂਦਰ ਸਰਕਾਰ ਆਉਣ ਵਾਲੇ ਬਜਟ ਸੈਸ਼ਨ ਵਿਚ ਪਾਸ ਕਰਕੇ ਸਮੁੱਚੇ ਦੇਸ਼ ਦੇ ਪਾਵਰ ਸੈਕਟਰ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਲਈ ਤਿਆਰੀਆਂ ਕਰ ਰਹੀ ਹੈ
Publish Date: Mon, 12 Jan 2026 06:56 PM (IST)
Updated Date: Tue, 13 Jan 2026 04:10 AM (IST)

ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਤਰਨਤਾਰਨ ਕੇਂਦਰ ਦੀ ਮੋਦੀ ਸਰਕਾਰ ਦੀਆਂ ਕਿਸਾਨ, ਮਜ਼ਦੂਰ, ਮੁਲਾਜ਼ਮ ਮਾਰੂ ਅਤੇ ਹੋਰ ਲੋਕ ਵਿਰੋਧੀ ਨੀਤੀਆਂ ਖਿਲਾਫ਼ ਸੰਯੁਕਤ ਕਿਸਾਨ ਮੋਰਚਾ ਅਤੇ ਵੱਖ-ਵੱਖ ਮਜ਼ਦੂਰ, ਮੁਲਾਜ਼ਮ, ਔਰਤਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਦੀ 16 ਜਨਵਰੀ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਸਬੰਧੀ ਸਾਂਝੀ ਮੀਟਿੰਗ ਸਥਾਨਕ ਗਾਂਧੀ ਪਾਰਕ ਵਿਖੇ ਕੁਲ ਹਿੰਦ ਕਿਸਾਨ ਸਭਾ ਦੇ ਆਗੂ ਤਾਰਾ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਟਰੇਡ ਯੂਨੀਅਨ ਸੈਂਟਰ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ 16 ਜਨਵਰੀ ਨੂੰ ਸਾਰੇ ਦੇਸ਼ ਵਿਚ ਕੀਤੇ ਜਾ ਰਹੇ, ਸਾਂਝੇ ਰੋਸ ਪ੍ਰਦਰਸ਼ਨ ਨੂੰ ਕਾਮਯਾਬ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਦੀਆਂ ਸਾਰੀਆਂ ਧਿਰਾਂ ਤੇ ਟਰੇਡ ਯੂਨੀਅਨਾਂ 16 ਜਨਵਰੀ ਦੇ ਰੋਸ ਪ੍ਰਦਰਸ਼ਨ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਪਾਵਰ ਸੈਕਟਰ ਨੂੰ ਤਬਾਹ ਕਰਨ ਵਾਲੇ ਬਿਜਲੀ ਸੋਧ ਬਿੱਲ 2025 ਦੇ ਘਾਤਕ ਖਰੜੇ ਜਿਸ ਨੂੰ ਕਾਨੂੰਨ ਦੀ ਸ਼ਕਲ ਦੇਣ ਲਈ ਕੇਂਦਰ ਸਰਕਾਰ ਆਉਣ ਵਾਲੇ ਬਜਟ ਸੈਸ਼ਨ ਵਿਚ ਪਾਸ ਕਰਕੇ ਸਮੁੱਚੇ ਦੇਸ਼ ਦੇ ਪਾਵਰ ਸੈਕਟਰ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਲਈ ਤਿਆਰੀਆਂ ਕਰ ਰਹੀ ਹੈ। ਇਸ ਵਿਰੁੱਧ ਜ਼ੋਰਦਾਰ ਅਵਾਜ਼ ਬੁਲੰਦ ਕਰਦੇ ਹੋਏ ਮਿਹਨਤਕਸ਼ਾਂ ਦੀ ਰੋਜ਼ੀ ਰੋਟੀ ਦੇ ਸਾਧਨ, ਮਨਰੇਗਾ ਕਾਨੂੰਨ ਦੀ ਭੰਨ ਤੋੜ ਕਰਨ , ਬੀਜ ਬਿੱਲ, ਪ੍ਰਮਾਣੂ ਊਰਜਾ ਬਿੱਲ, ਮਜ਼ਦੂਰ-ਮੁਲਾਜ਼ਮ ਵਿਰੋਧੀ ਚਾਰ ਲੇਬਰ ਕੋਡ ਧੱਕੇ ਨਾਲ ਲਾਗੂ ਕਰਨ ਖਿਲਾਫ਼ ਅਵਾਜ਼ ਬੁਲੰਦ ਕੀਤੀ ਜਾ ਸਕੇ। ਇਸ ਮੀਟਿੰਗ ਵਿਚ ਹਾਜਰ ਆਗੂਆਂ ’ਚ ਦਲਜੀਤ ਸਿੰਘ ਦਿਆਲਪੁਰਾ, ਗੁਰਪ੍ਰੀਤ ਸਿੰਘ ਗੰਡੀਵਿੰਡ, ਤਰਸੇਮ ਸਿੰਘ ਲੁਹਾਰ, ਗੁਰਬਚਨ ਸਿੰਘ ਘੜਕਾ, ਜੱਸਾ ਸਿੰਘ ਕੱਦਗਿਲ, ਦਵਿੰਦਰ ਸੋਹਲ, ਲਖਬੀਰ ਸਿੰਘ ਨਿੱਝਰ, ਮੁਖਤਿਆਰ ਸਿੰਘ ਪੱਟੀ, ਮੁਖਤਾਰ ਸਿੰਘ ਮੱਲਾ, ਗੁਰਚਰਨ ਸਿੰਘ ਸਭਰਾ, ਧਰਮ ਸਿੰਘ ਪੱਟੀ, ਰਾਜਿੰਦਰਪਾਲ ਕੌਰ, ਸੀਮਾ ਸੋਹਲ, ਦਵਿੰਦਰ ਸਿੰਘ, ਮਨਜੀਤ ਸਿੰਘ ਬੱਗੂ, ਤਰਸੇਮ ਸਿੰਘ ਕੁਹਾੜਕਾ, ਪ੍ਰਿੰਸੀਪਲ ਦਲਬੀਰ ਸਿੰਘ ਦਿਉਲ, ਚਰਨ ਸਿੰਘ, ਜਸਬੀਰ ਸਿੰਘ ਵੈਰੋਵਾਲ, ਨਰਿੰਦਰ ਕੌਰ ਠੱਕਰਪੁਰਾ, ਸ਼ਿੰਗਾਰਾ ਸਿੰਘ ਖਹਿਰਾ, ਸਵਰਨ ਸਿੰਘ ਕੁਹਾੜਕਾ ਆਦਿ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਤਰ੍ਹਾਂ ਹੀ ਪੰਜਾਬ ਸਰਕਾਰ ਵੀ ਲੋਕ ਵਿਰੋਧੀ ਨੀਤੀਆਂ ਦਾ ਪੱਖ ਪੂਰ ਰਹੀ ਹੈ। ਜਿਨ੍ਹਾਂ ਦੇ ਖਿਲਾਫ਼ ਲੜੇ ਜਾ ਰਹੇ ਸਾਂਝੇ ਸੰਘਰਸ਼ਾਂ ਵਿਚ ਸਮੂਹ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਲੋੜ ਹੈ ।