ਭੁੱਗੇ ਬਾਲ ਕੇ ਸਾੜੀਆਂ ਕਾਨੂੰਨਾਂ ਦੀਆਂ ਕਾਪੀਆਂ
ਕਿਸਾਨ ਮਜ਼ਦੂਰ ਮੋਰਚੇ ਨੇ ਲੋਹੜੀ ਦੇ ਤਿਉਹਾਰ ’ਤੇ ਭੁੱਗੇ ਬਾਲਕੇ ਸਾੜੀਆਂ ਕਨੂੰਨਾਂ ਦੀਆਂ ਕਾਪੀਆਂ
Publish Date: Tue, 13 Jan 2026 06:58 PM (IST)
Updated Date: Wed, 14 Jan 2026 04:10 AM (IST)

ਗੁਰਪ੍ਰੀਤ ਸਿੰਘ ਕੱਦਗਿੱਲ•, ਪੰਜਾਬੀ ਜਾਗਰਣ, ਤਰਨਤਾਰਨ : ਕਿਸਾਨ ਮਜ਼ਦੂਰ ਮੋਰਚੇ ਨੇ ਵੱਖ-ਵੱਖ ਥਾਵਾਂ ’ਤੇ ਲੋਹੜੀ ਦੇ ਤਿਉਹਾਰ ਮੌਕੇ ਭੁੱਗੇ ਬਾਲਕੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋ ਲਾਗੂ ਕੀਤੇ ਕਨੂੰਨਾਂ ਦੀਆਂ ਕਾਪੀਆਂ ਸਾੜੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ ਨੇ ਕਿਹਾ ਕਿ ਕੇਂਦਰ ਵੱਲੋਂ ਲਿਆਂਦੇ ਚਾਰ ਕਨੂੰਨ ਵਿਕਸਤ ਭਾਰਤ ਜੀ ਰਾਮ ਜੀ, ਕਰ ਮੁਕਤ ਵਪਾਰ ਸਮਝੌਤਾ, ਬਿਜਲੀ ਸੋਧ 2025 ਬਿੱਲ, ਬੀਜ ਐਕਟ ਬਿੱਲ ਨੂੰ ਸਰਕਾਰ ਸਰਦ ਰੁੱਤ ਵਿਚ ਪਾਸ ਕਰਨਾ ਚਾਹੁੰਦੀ ਹੈ, ਜਿਸ ਨਾਲ ਦੇਸ਼ ਦਾ ਗਰੀਬ ਵਰਗ ਬਹੁਤ ਹੀ ਹੇਠਾਂ ਵੱਲ ਚਲੇ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਗਰੀਬ ਵਰਗ ਲਈ ਲਾਭਦਾਇਕ ਨਹੀਂ ਹਨ। ਇਸ ਵਿਚ ਕਾਰਪੋਰੇਟ ਘਰਾਣਿਆਂ ਨੂੰ ਅੱਗੇ ਲਿਆਂਦਾ ਜਾਂਦਾ ਹੈ। ਉਨ੍ਹਾਂ ਕਿਹਾ ਨਾ ਕਾਨੂਨਾਂ ਬਾਰੇ ਹਰੇਕ ਪਿੰਡ ਵਿਚ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਪਿੰਡ ਪ੍ਰਧਾਨ ਸੁਖਦੇਵ ਸਿੰਘ, ਸਕੱਤਰ ਸਤਨਾਮ ਸਿੰਘ, ਮੀਤ ਪ੍ਰਧਾਨ, ਸਕੱਤਰ ਸਿੰਘ, ਕੁਲਦੀਪ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਸੁਖਵਿੰਦਰ ਸਿੰਘ, ਗੁਰਨਾਮ ਸਿੰਘ, ਰਤਨ ਸਿੰਘ, ਜਗੀਰ ਕਾਲ ਸਿੰਘ ਫੌਜੀ, ਬੀਬੀਆਂ ਦੀ ਸਕੱਤਰ ਬੀਬੀ ਬਲਵਿੰਦਰ ਕੌਰ, ਸੁਖਬੀਰ ਕੌਰ, ਹਰਮੀਤ ਕੌਰ, ਨਿਰਮਲ ਕੌਰ, ਦਲਬੀਰ ਕੌਰ, ਸਵਿੰਦਰ ਸਿੰਘ, ਸਰਬਜੀਤ ਕੌਰ ਆਦਿ ਆਗੂ ਹਾਜ਼ਰ ਸਨ।