ਐੱਨਪੀਐੱਸ ਕਰਮਚਾਰੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ
ਐੱਨਪੀਐੱਸ ਕਰਮਚਾਰੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ
Publish Date: Thu, 19 Feb 2026 05:03 PM (IST)
Updated Date: Fri, 20 Feb 2026 04:06 AM (IST)

ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਕਰਨਗੇ ਕੂਚ, ਟੈੱਟ ਦੀ ਸ਼ਰਤ ਖਤਮ ਕਰਵਾਉਣ ਲਈ 22 ਫਰਵਰੀ ਨੂੰ ਸ੍ਰੀ ਆਨੰਦਪੁਰ ਸਾਹਿਬ ਮਹਾਂ ਰੈਲੀ ਨੂੰ ਦਿੱਤਾ ਸਮੱਰਥਨ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀਪੀਐੱਫ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਅੱਜ ਜ਼ਿਲ੍ਹਾ ਤਰਨਤਾਰਨ ਵਿਖੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਸੈਂਕੜਿਆਂ ਦੀ ਤਾਦਾਦ ਵਿਚ ਅਧਿਆਪਕ ਅਤੇ ਕਰਮਚਾਰੀਆਂ ਵਲੋਂ ਰੋਸ ਮੁਜਾਹਰਾ ਕੀਤਾ ਗਿਆ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਕਨਵੀਨਰ ਕੁਲਵਿੰਦਰ ਸਿੰਘ ਸਰਹਾਲੀ, ਸਕੱਤਰ ਪ੍ਰਭਜੋਤ ਸਿੰਘ ਗੋਹਲਵੜ, ਦਵਿੰਦਰ ਸਿੰਘ ਖਹਿਰਾ ਆਦਿ ਆਗੂਆਂ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਨੂੰ ਲਾਗੂ ਕਰਨ ਵਿਚ ਨਾਕਾਮ ਰਹੀ ਹੈ। ਜਿਹੜਾ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲੀ ਦਾ ਇਕ ਲੰਗੜਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਉਸ ਨੂੰ ਚਾਰ ਸਾਲ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਲਾਗੂ ਨਹੀਂ ਕਰ ਸਕੀ। ਇਸ ਰੋਸ ਵਜੋਂ ਆਗੂਆਂ ਨੇ ਐਲਾਨ ਕੀਤਾ ਕਿ ਹੁਣ ਸਰਕਾਰ ਦੀ ਲਗਾਤਾਰ ਚਾਰ ਸਾਲਾਂ ਤੋਂ ਪੈਨਸ਼ਨ ਬਹਾਲੀ ਲਈ ਧਾਰੀ ਸਾਜ਼ਿਸ਼ੀ ਚੁੱਪੀ ਵਿਰੁੱਧ ਜ਼ਬਰਦਸਤ ਰੋਹ ਭੜਕ ਗਿਆ ਹੈ, ਜਿਸ ਦੇ ਤਹਿਤ ਅੱਜ ਸੈਂਕੜੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਮੂਹ ਐੱਨਪੀਐੱਸ ਕਰਮਚਾਰੀ ਵਿਧਾਨ ਸਭਾ ਵੱਲ ਨੂੰ ਮਾਰਚ ਕਰਨਗੇ। ਜਿਸ ਦੇ ਸਬੰਧ ਵਿਚ ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਬਲਾਕ ਪੱਧਰ ’ਤੇ ਵਿਉਂਤਬੰਦੀ ਅਤੇ ਤਿਆਰੀ ਵਿੱਢ ਦਿੱਤੀ ਹੈ, ਕਿਉਂਕਿ ਸਰਕਾਰ ਦੇ ਲਾਰਿਆਂ ਤੋਂ ਅੱਕੇ ਕਰਮਚਾਰੀ ਹੁਣ ਆਰ ਜਾਂ ਪਾਰ ਦੇ ਸੰਘਰਸ਼ ਕਰਨ ਦੇ ਰੌਅ ਵਿਚ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਪਿਛਲੇ ਕੀਤੇ ਵਾਅਦੇ ਚਾਰ ਸਾਲ ਬੀਤ ਜਾਣ ਬਾਅਦ ਵੀ ਪੂਰੇ ਨਹੀਂ ਕਰ ਸਕੀ, ਉਲਟਾਂ ਪੁਰਾਣੀ ਪੈਨਸ਼ਨ ਬਹਾਲੀ ਅੰਦੋਲਨ ਤੋਂ ਧਿਆਨ ਭਟਕਾਉਣ ਲਈ ਸਰਕਾਰ ਨੇ ਬੜੀ ਚਲਾਕੀ ਟੈਟ ਦੀ ਸ਼ਰਤ ਨੂੰ ਥੋਪ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਤੁਰੰਤ ਟੈਟ ਦੀ ਬੇਲੋੜੀ ਸ਼ਰਤ ਨੂੰ ਵਿਧਾਨ ਸਭਾ ਵਿਚ ਆਰਡੀਨੈਂਸ ਪਾਸ ਕਰ ਵਾਪਸ ਲਵੇ, ਨਹੀਂ ਤਾਂ 22 ਫਰਵਰੀ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋ ਰਹੀ ਮਹਾਂ ਰੈਲੀ ਨੂੰ ਸਮੱਰਥਨ ਦਿੱਤਾ ਤੇ ਇਨ੍ਹਾਂ ਦੋਵਾਂ ਮੁੱਦਿਆਂ ਨੂੰ ਲੈ ਕੇ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ। ਇਸ ਮੌਕੇ ਨਵਦੀਪ ਸਿੰਘ, ਸਤਨਾਮ ਸਿੰਘ, ਗੁਰਵਿੰਦਰਪਾਲ ਸਿੰਘ, ਸੁਰਜੀਤ ਸਿੰਘ, ਹਰਦੇਵ ਸਿੰਘ, ਅਮਰਜੀਤ ਸਿੰਘ, ਜਤਿੰਦਰ ਸਿੰਘ, ਜਗਜੀਤ ਸਿੰਘ, ਪਲਵਿੰਦਰ ਸਿੰਘ, ਲਵਪ੍ਰੀਤ ਸਿੰਘ, ਯਾਦਵਿੰਦਰ ਸਿੰਘ, ਰਜਨੀਸ਼ ਸਹੋਤਾ, ਗੁਰਬੀਰ ਕੌਰ, ਕੰਵਲਜੀਤ ਕੌਰ, ਨਵਨੀਤ ਕੌਰ, ਪ੍ਰਮਿੰਦਰ ਕੌਰ, ਸਰਬਜੀਤ ਕੌਰ, ਸੁਖਰਾਜ ਕੌਰ, ਰਣਜੀਤ ਕੌਰ, ਗੁਰਵੇਲ ਸਿੰਘ, ਜਗਦੇਵ ਸਿੰਘ, ਗੁਰਭੇਜ ਸਿੰਘ, ਬਲਜੀਤ ਸਿੰਘ, ਮਨਜੀਤ ਸਿੰਘ, ਜੁਗਰਾਜ ਸਿੰਘ ਆਦਿ ਹਾਜਰ ਸਨ।