ਪੈਨਸ਼ਨਰ ਯੂਨੀਅਨ ਵਿਧਾਨ ਸਭਾ ਦਾ ਅੱਜ ਕਰੇਗੀ ਘਿਰਾਓ
ਪੰਜਾਬ ਸਰਕਾਰ ਤਰਫੋਂ ਹੱਕ ਮੰਗਦੇ ਮੁਲਾਜ਼ਮਾਂ ’ਤੇ ਅੰਨ੍ਹਾ ਤਸ਼ੱਦਦ ਨਿੰਦਣਯੋਗ
Publish Date: Tue, 10 Mar 2026 06:49 PM (IST)
Updated Date: Wed, 11 Mar 2026 04:10 AM (IST)

ਸਰਕਾਰ ਵੱਲੋਂ ਹੱਕ ਮੰਗਦੇ ਮੁਲਾਜ਼ਮਾਂ ’ਤੇ ਅੰਨ੍ਹਾ ਤਸ਼ੱਦਦ ਨਿੰਦਣਯੋਗ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਤਰਨਤਾਰਨ ਵੱਲੋਂ ਪੈਨਸ਼ਨਰ ਆਗੂ ਸਰਬਜੀਤ ਸਿੰਘ ਪੁਰੀ, ਸੁੱਚਾ ਸਿੰਘ, ਦਿਲਬਾਗ ਸਿੰਘ ਵਰਪਾਲ ਤੇ ਕਾਰਜ ਸਿੰਘ ਕੈਰੋਂ ਦੀ ਪ੍ਰਧਾਨਗੀ ਹੇਠ ਰੋਡਵੇਜ਼ ਭਵਨ ਤਰਨਤਾਰਨ ਵਿਖੇ ਮੀਟਿੰਗ ਕੀਤੀ ਗਈ। ਇਸ ਸਮੇਂ ਪੈਨਸ਼ਨਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਚਰਚਾ ਕੀਤੀ ਗਈ ਅਤੇ ਪੰਜਾਬ ਸਰਕਾਰ ਵੱਲੋਂ ਆਪਣੀਆਂ ਹੱਕੀ ਤੇ ਜਾਇਜ ਮੰਗਾਂ ਲਈ ਬਜਟ ਸੈਸ਼ਨ ਸਮੇਂ ਚੰਡੀਗੜ੍ਹ ਵਿਖੇ ਸ਼ਾਤੀ ਪੂਰਵਕ ਧਰਨਾ ਦੇ ਰਹੇ ਮੁਲਾਜ਼ਮਾਂ ਤੇ ਪੈਨਸ਼ਨਰਾਂ ’ਤੇ ਪਾਣੀ ਦੀਆਂ ਤੋਪਾਂ, ਅੱਥਰੂ ਗੈਸ ਦੇ ਗੋਲਿਆਂ ਤੇ ਡਾਂਗਾਂ ਨਾਲ ਕੀਤੇ ਤਸ਼ੱਦਦ ਦੀ ਨਿਖੇਧੀ ਕੀਤੀ ਗਈ। ਇਸ ਸਮੇਂ ਜਥੇਬੰਦੀ ਦੇ ਵਿੱਤ ਸਕੱਤਰ ਸਵਰਨ ਸਿੰਘ ਕੁਹਾੜਕਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਕਰੋੜਾਂ ਦੇ ਰੂਪ ਵਿਚ ਬਕਾਏ ਖੜੇ ਹਨ, ਪੈਨਸ਼ਨਰਾਂ ਦਾ 2.59 ਦੇ ਫੈਕਟਰ ਦਾ ਮਸਲਾ ਜਿਉਂ ਦਾ ਤਿਉਂ ਹੈ। ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀ ਕੀਤੀ ਗਈ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਬਣਦਾ 16 ਫੀਸਦੀ ਮਹਿੰਗਾਈ ਭੱਤਾ ਸਰਕਾਰ ਦੱਬ ਕੇ ਬੈਠੀ ਹੈ। ਜਦੋਕਿ ਕੇਂਦਰ ਸਰਕਾਰ ਨੇ ਅੱਠਵਾਂ ਪੇ-ਕਮਿਸ਼ਨ ਜਨਵਰੀ 2026 ਤੋਂ ਦੇਣਾ ਕੀਤਾ ਹੈ, ਪਰ ਪੰਜਾਬ ਸਰਕਾਰ ਨੇ ਸਿਵਾਏ ਲਾਰਿਆਂ ਦੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀ ਇਕ ਮੰਗ ਵੀ ਪੂਰੀ ਨਹੀਂ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿਚ ਵੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਫੁੱਟੀ ਕੌੜੀ ਵੀ ਨਹੀ ਰੱਖੀ ਗਈ। ਜਿਸ ਕਰਕੇ ਪੰਜਾਬ ਸਰਕਾਰ ਦੇ ਬਜਟ ਸ਼ੈਸਨ ਦੌਰਾਨ ਵਿਧਾਨ ਸਭਾ ਦੇ ਘਿਰਾਓ ਲਈ ਚੱਲ ਰਹੀ ਸ਼ਘੰਰਸ਼ੀ ਲੜੀ ਤਹਿਤ ਅੱਜ ਵੀ ਮੁਲਾਜ਼ਮ ਤੇ ਪੈਨਸ਼ਨਰ ਮੁਹਾਲੀ ਵਿਖੇ ਵੱਡੀ ਗਿਣਤੀ ’ਚ ਇਕੱਠੇ ਹੋ ਕੇ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਮਾਰਚ ਕਰਨਗੇ। ਇਸ ਸਮੇਂ ਗੁਰਦੀਪ ਸਿੰਘ, ਮਹਿੰਦਰ ਸਿੰਘ, ਸੂਬਾ ਸਿੰਘ, ਅਜਮੇਰ ਸਿੰਘ, ਹਰਬੰਸ ਸਿੰਘ, ਲੱਖਾ ਸਿੰਘ, ਗੁਰਚਰਨ ਸਿੰਘ, ਰਣਜੀਤ ਸਿੰਘ, ਸਵਿੰਦਰ ਸਿੰਘ, ਜਸਵੰਤ ਸਿੰਘ, ਸੇਵਾ ਸਿੰਘ, ਲ਼ਾਭ ਸਿੰਘ, ਕਸ਼ਮੀਰ ਸਿੰਘ, ਹਰਜੀਤ ਸਿੰਘ, ਹਰਪਾਲ ਸਿੰਘ, ਰਾਮ ਸਿੰਘ, ਕੁਲਵਿੰਦਰ ਸਿੰਘ, ਪ੍ਰਧਾਨ ਸਤਨਾਮ ਸਿੰਘ, ਮਨਦੀਪ ਸਿੰਘ, ਲੱਖਾ ਸਿੰਘ ਆਦਿ ਆਗੂ ਹਾਜ਼ਰ ਸਨ।