14ਵੇਂ ਦਿਨ ਵੀ ਦਿਖਾਈ ਦਿੱਤਾ ਸਫਾਈ ਤੇ ਸੀਵਰ ਕਾਮਿਆਂ ਦਾ ਗੁੱਸਾ, ਕੀਤੀ ਨਾਅਰੇਬਾਜ਼ੀ
14ਵੇਂ ਦਿਨ ਵੀ ਦਿਖਾਈ ਦਿੱਤਾ ਸਫਾਈ ਅਤੇ ਸੀਵਰ ਕਾਮਿਆਂ ਦਾ ਗੁੱਸਾ, ਕੀਤੀ ਨਾਅਰੇਬਾਜੀ
Publish Date: Wed, 20 May 2026 08:26 PM (IST)
Updated Date: Thu, 21 May 2026 04:08 AM (IST)

ਦੋ ਹਫਤਿਆਂ ਤੋਂ ਸੂਬਾ ਪੱਧਰ ’ਤੇ ਚੱਲ ਰਹੀ ਹੜਤਾਲ ਨੇ ਵਿਗਾੜੀ ਸ਼ਹਿਰਾਂ ਦੀ ਸਥਿਤੀ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਸਫਾਈ ਤੇ ਸੀਵਰ ਕਰਮਚਾਰੀਆਂ ਦੀ ਦੋ ਹਫਤੇ ਤੋਂ ਚੱਲ ਰਹੀ ਸੂਬਾ ਪੱਧਰੀ ਹੜਤਾਲ ਨੇ ਸ਼ਹਿਰਾਂ ਦੀ ਹਾਲਤ ਵਿਗਾੜ ਕੇ ਰੱਖ ਦਿੱਤੀ ਹੈ। ਬੁੱਧਵਾਰ ਨੂੰ ਹੜਤਾਲ ਦੇ 14ਵੇਂ ਦਿਨ ਵੀ ਸਫਾਈ ਤੇ ਸੀਵਰ ਕਰਮਚਾਰੀਆਂ ਦਾ ਗੁੱਸਾ ਦਿਖਾਈ ਦਿਖਾਈ ਦਿੱਤਾ ਅਤੇ ਸ਼ਹਿਰ ਵਿਚ ਸਫਾਈ ਦਾ ਕੰਮ ਠੱਪ ਰੱਖਣ ਦੇ ਨਾਲ ਨਾਲ ਘਰਾਂ ਵਿੱਚੋਂ ਕੂੜਾ ਵੀ ਇਕੱਤਰ ਨਾ ਕਰਕੇ ਨਗਰ ਕੌਂਸਲ ਦਫਤਰ ਦੇ ਬਾਹਰ ਲਗਾਏ ਗਏ ਧਰਨੇ ਦੌਰਾਨ ਜੰਮ ਕੇ ਨਾਅਰੇਬਾਜੀ ਕੀਤੀ। ਕੀਤੇ ਜਾਣ ਕਰਕੇ ਲੋਕ ਪ੍ਰੇਸ਼ਾਨੀ ਦੇ ਆਲਮ ਵਿਚ ਹਨ ਅਤੇ ਘਰਾਂ ਦਾ ਕੂੜਾ ਬਾਹਰ ਸੁੱਟਣ ਲਈ ਜਿਥੇ ਮੁਸ਼ੱਕਤ ਕਰਨੀ ਪੈ ਰਹੀ ਹੈ। ਉਥੇ ਹੀ ਸੜਕਾਂ ਤੇ ਗਲੀਆਂ ਦੇ ਕਿਨਾਰਿਆਂ ’ਤੇ ਢੇਰ ਲੱਗ ਰਹੇ ਹਨ। ਜਿਸ ਕਾਰਨ ਚਾਰੇ ਪਾਸੇ ਬਦਬੂ ਫੈਲੀ ਹੋਈ ਹੈ। ਇਥੇ ਦੱਸਣਾ ਬਣਦਾ ਹੈ ਕਿ ਸਫਾਈ ਅਤੇ ਸੀਵਰ ਕਰਮਚਾਰੀ 6 ਮਈ ਤੋਂ ਹੜਤਾਲ ’ਤੇ ਹਨ ਅਤੇ ਨਗਰ ਕੌਂਸਲ ਦਫ਼ਤਰ ਦੇ ਗੇਟ ਅੱਗੇ ਬੈਠ ਕੇ ਆਪਣੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਵਿਰੁੱਧ ਰੋਸ ਜ਼ਾਹਿਰ ਕਰ ਰਹੇ ਹਨ। ਜਿਸਦੇ ਚੱਲਦਿਆਂ ਛੇ ਦਿਨਾਂ ਤੋਂ ਸਫ਼ਾਈ ਦਾ ਕੰਮ ਠੱਪ ਪਿਆ ਹੈ। ਸਫਾਈ ਰੁਕਣ ਅਤੇ ਡੋਰ ਟੂ ਡੋਰ ਕੂੜੇ ਦੀ ਕੁਲੈਕਸ਼ਨ ਬੰਦ ਹੋਣ ਕਰਕੇ ਸ਼ਹਿਰ ਵਿਚ ਕੂੜੇ ਦੇ ਢੇਰ ਲੱਗ ਚੁੱਕੇ ਹਨ। ਲੋਕ ਆਪਣੇ ਘਰਾਂ ਦਾ ਕੂੜਾ ਰਾਤ ਬਰਾਤੇ ਬਾਹਰ ਸੜਕਾਂ ਉਪਰ ਸੁੱਟ ਰਹੇ ਹਨ। ਜਿਸ ਕਰ ਕੇ ਮੁੱਖ ਸੜਕਾਂ ਅਤੇ ਗਲੀਆਂ ਦੇ ਬਾਹਰ ਪਿਆ ਕੂੜਾ ਗਰਮੀ ਨਾਲ ਬਦਬੂ ਮਾਰ ਰਿਹਾ ਹੈ, ਜਿਸ ਕਾਰਨ ਰਾਗਹੀਰ ਅਤੇ ਆਸ ਪਾਸ ਦੇ ਘਰਾਂ ਵਿਚ ਰਹਿੰਦੇ ਲੋਕ ਪਰੇਸ਼ਾਨ ਹਨ। ਸਫ਼ਾਈ ਕਰਮਚਾਰੀਆਂ ਦੇ ਪ੍ਰਧਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਫ਼ਾਈ ਅਤੇ ਸੀਵਰ ਕਰਮਚਾਰੀ ਸੂਬਾ ਪੱਧਰੀ ਸੱਦੇ ਦੇ ਚੱਲਦਿਆਂ ਹੜਤਾਲ ’ਤੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਦੌਰਾਨ ਜਿਥੇ ਸ਼ਹਿਰ ਵਿਚ ਸਫਾਈ ਵਿਵਸਥਾ ਠੱਪ ਕੀਤੀ ਗਈ ਹੈ ਅਤੇ ਡੋਰ ਟੂ ਡੋਰ ਕੂੜੇ ਦੀ ਕੁਲੈਕਸ਼ਨ ਵੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਚਿਰ ਮਸਲੇ ਦਾ ਹੱਲ ਨਹੀਂ ਹੁੰਦਾ, ਓਨੀ ਦੇਰ ਹੜਤਾਲ ਖ਼ਤਮ ਨਹੀਂ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਠੇਕੇਦਾਰ ਪ੍ਰਥਾ ਖ਼ਤਮ ਕਰਨ, ਸਫਾਈ ਸੇਵਕ ਤੇ ਸੀਵਰਮੈਨ ਦੀ ਭਰਤੀ ਰੈਗੂਲਰ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਤਰਸ ਦੇ ਅਧਾਰ ’ਤੇ ਜੋ ਨੌਕਰੀਆਂ ਅਜੇ ਤਕ ਨਹੀਂ ਦਿੱਤੀਆਂ ਗਈਆਂ, ਉਹ ਤੁਰੰਤ ਦਿੱਤੀਆਂ ਜਾਣ, ਡੀਏ ਲਾਗੂ ਕਰਨ, ਡੀਏ ਦਾ ਬਕਾਇਆ ਜਾਰੀ ਕਰਨ, ਪੇ-ਕਮਿਸ਼ਨ ਦਾ ਬਣਦਾ ਬਕਾਇਆ ਜਾਰੀ ਕਰਨ ਆਦਿ ਵਰਗੀਆਂ ਮੰਗਾਂ ਨੂੰ ਲੈ ਕੇ ਇਹ ਹੜਤਾਲ ਕੀਤੀ ਗਈ ਹੈ। ਇਸ ਮੌਕੇ ਰਾਮ ਪ੍ਰਕਾਸ਼ ਮੀਤ ਪ੍ਰਧਾਨ, ਜੱਜਪਾਲ, ਨਿੰਦੀ, ਸੁਰਜੀਤ ਕੁਮਾਰ, ਤਿਲਕ ਰਾਜ, ਰਾਜ ਕੁਮਾਰ, ਕਾਲਾ, ਰਕੇਸ਼ ਕੁਮਾਰ, ਆਸ਼ੂ ਕੁਮਾਰ, ਕ੍ਰਿਸ਼ਨ, ਮਨਦੀਪ, ਜਗਮੋਹਨ, ਰਜਿੰਦਰ ਕੁਮਾਰ, ਲਛਮਣ, ਕੁਲਵੰਤ, ਸੰਤੋਸ਼, ਸਲਮਾਂ, ਬਬਲੀ, ਰਾਣੀ, ਸੁਨੀਲ ਕੁਮਾਰ, ਸਾਹਿਬ ਸਿੰਘ, ਦਲੀਪ, ਸੁਨੀਲ, ਭੋਲੀ, ਸੋਨੀਆ, ਹੈਪੀ, ਧੀਰਾ ਆਦਿ ਸਮੇਤ ਵੱਡੀ ਗਿਣਤੀ ਵਿਚ ਸਫਾਈ ਤੇ ਸੀਵਰੇਜ ਕਰਮਚਾਰੀ ਹਾਜ਼ਰ ਸਨ।