- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫ਼ਿਲਮ ਸਤਲੁਜ ਨੂੰ ਓਟੀਟੀ ਤੋਂ ਹਟਾਉਣਾ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼

ਬਾਪੂ ਤਰਸੇਮ ਸਿੰਘ ਦੀ ਅਗਵਾਈ ’ਚ ਐੱਸਡੀਐੱਮ ਰਾਹੀਂ ਰਾਜਪਾਲ ਨੂੰ ਭੇਜਿਆ ਮੰਗ ਪੱਤਰ
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸੰਘਰਸ਼ ’ਤੇ ਆਧਾਰਿਤ ਫ਼ਿਲਮ ਸਤਲੁਜ ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਦੇ ਵਿਰੋਧ ਵਿਚ ਖਾਲੜਾ ਤੋਂ ਸ਼ੁਰੂ ਹੋਇਆ ਵਿਸ਼ਾਲ ਰੋਸ ਮਾਰਚ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਤਰਨਤਾਰਨ ਪੁੱਜਾ। ਜਿਥੇ ਪਾਰਟੀ ਦੇ ਆਗੂਆਂ ਨੇ ਪੰਜਾਬ ਦੇ ਰਾਜਪਾਲ ਦੇ ਨਾਂ ਮੰਗ-ਪੱਤਰ ਐੱਸਡੀਐੱਮ ਤਰਨਤਾਰਨ ਡਾ. ਕਰਨਵੀਰ ਸਿੰਘ ਨੂੰ ਸੌਂਪਿਆ। ਇਸ ਮੌਕੇ ਸੀਨੀਅਰ ਲੀਡਰਸ਼ਿਪ ਵਿੱਚੋਂ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਹਰਭਜਨ ਸਿੰਘ ਤੁੜ, ਐਡਵੋਕੇਟ ਕਰਮਵੀਰ ਸਿੰਘ, ਭਾਈ ਸੁਖਦੇਵ ਸਿੰਘ ਕਾਦੀਆਂ, ਭਾਈ ਪ੍ਰਗਟ ਸਿੰਘ ਮੀਆਂਵਿੰਡ, ਭਾਈ ਜੁਗਰਾਜ ਸਿੰਘ ਮਹਿਤਾ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਜਸਕਰਨ ਸਿੰਘ ਰਿਆੜ, ਭਾਈ ਸਰਬਜੀਤ ਸਿੰਘ ਖਾਨਪੁਰ, ਭਾਈ ਦਲਜੀਤ ਸਿੰਘ ਮਿਆਦੀਆ, ਭਾਈ ਰਛਪਾਲ ਸਿੰਘ ਸੋਸਣ, ਸਰਪੰਚ ਹਰਜਿੰਦਰ ਸਿੰਘ ਜੀਰਾ, ਭਾਈ ਦਯਾ ਸਿੰਘ, ਭਾਈ ਦਲਜੀਤ ਸਿੰਘ ਜਵੰਦਾ, ਭਾਈ ਅਮਨਦੀਪ ਸਿੰਘ ਨਾਰਲੀ, ਬਾਬਾ ਹਰਪ੍ਰੀਤ ਸਿੰਘ, ਬਾਬਾ ਜਰਮਨਜੀਤ ਸਿੰਘ, ਭਾਈ ਸੁਖਬੀਰ ਸਿੰਘ ਵਲਟੋਹਾ, ਭਾਈ ਨਾਥਵਿੰਦਰ ਸਿੰਘ ਅਲਕੜੇ, ਭਾਈ ਗੁਰਦੇਵ ਸਿੰਘ ਸੰਧੂ, ਭਾਈ ਪਰਮਜੀਤ ਸਿੰਘ ਵਣੀਏਕੇ, ਭਾਈ ਮਨਵਿੰਦਰ ਸਿੰਘ ਦਕੋਹਾ, ਭਾਈ ਸੁਰਿੰਦਰਪਾਲ ਸਿੰਘ ਤਾਲਿਬਪੁਰਾ, ਭਾਈ ਚਰਨਜੀਤ ਸਿੰਘ ਗਾਲਿਬ, ਭਾਈ ਸੁਰਜੀਤ ਸਿੰਘ ਭੂਰਾ, ਬਾਬਾ ਬਿਬੇਕ ਸਿੰਘ, ਭਾਈ ਅਮਰੀਕ ਸਿੰਘ ਬਿੱਟਾ, ਭਾਈ ਗੁਰਪ੍ਰੀਤ ਸਿੰਘ ਕੰਮੋਕੇ, ਭਾਈ ਬਲਦੇਵ ਸਿੰਘ ਜੱਲੂਪੁਰ, ਭਾਈ ਜਗਜੀਤ ਸਿੰਘ ਰਾਮੂਵਾਲ, ਭਾਈ ਸੁਖਰਾਜ ਸਿੰਘ ਸੁਲਤਾਨਵਿੰਡ, ਭਾਈ ਮਹਿੰਦਰਪਾਲ ਸਿੰਘ ਤੁੰਗ, ਭਾਈ ਜਗਨੰਦਨ ਸਿੰਘ, ਭਾਈ ਕੁਲਵਿੰਦਰ ਸਿੰਘ ਵਡਾਲੀ, ਭਾਈ ਹਰਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਸੱਚ ਨੂੰ ਦੁਨੀਆ ਸਾਹਮਣੇ ਲਿਆਉਣ ਲਈ ਆਪਣਾ ਜੀਵਨ ਕੁਰਬਾਨ ਕੀਤਾ। ਉਨ੍ਹਾਂ ਦੇ ਜੀਵਨ ’ਤੇ ਆਧਾਰਿਤ ਫ਼ਿਲਮ ਨੂੰ ਪਹਿਲਾਂ ਲੰਬੇ ਸਮੇਂ ਤਕ ਰਿਲੀਜ਼ ਤੋਂ ਰੋਕਿਆ ਗਿਆ ਅਤੇ ਬਾਅਦ ਵਿਚ ਸਤਲੁਜ ਨਾਂ ਹੇਠ ਰਿਲੀਜ਼ ਹੋਣ ਤੋਂ ਕੇਵਲ ਦੋ ਦਿਨ ਬਾਅਦ ਹੀ ਓਟੀਟੀ ਪਲੇਟਫਾਰਮ ਤੋਂ ਹਟਾ ਦੇਣਾ ਬੇਹੱਦ ਨਿੰਦਣਯੋਗ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਕਦਮ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਇਹ ਪ੍ਰਭਾਵ ਪੈਦਾ ਕਰਦੀਆਂ ਹਨ ਕਿ ਸਿੱਖ ਕੌਮ ਨਾਲ ਜੁੜੇ ਇਤਿਹਾਸਕ ਅਤੇ ਮਨੁੱਖੀ ਅਧਿਕਾਰਾਂ ਦੇ ਸੰਵੇਦਨਸ਼ੀਲ ਮੁੱਦਿਆਂ ਨੂੰ ਲੋਕਾਂ ਤਕ ਪਹੁੰਚਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਤਿਹਾਸਕ ਸੱਚ ਨੂੰ ਦਬਾਉਣ ਦੀ ਬਜਾਏ ਲੋਕਾਂ ਸਾਹਮਣੇ ਆਉਣ ਦੇਣਾ ਹੀ ਲੋਕਤੰਤਰ ਦੀ ਅਸਲ ਭਾਵਨਾ ਹੈ। ਪਾਰਟੀ ਆਗੂਆਂ ਨੇ ਮੰਗ ਕੀਤੀ ਕਿ ਫ਼ਿਲਮ ਸਤਲੁਜ ਨੂੰ ਤੁਰੰਤ ਬਹਾਲ ਕੀਤਾ ਜਾਵੇ, ਇਸ ਨੂੰ ਹਟਾਉਣ ਦੇ ਅਸਲ ਕਾਰਨਾਂ ਬਾਰੇ ਜਨਤਕ ਤੌਰ ’ਤੇ ਸਪੱਸ਼ਟੀਕਰਨ ਦਿੱਤਾ ਜਾਵੇ ਤੇ ਭਵਿੱਖ ਵਿਚ ਕਿਸੇ ਵੀ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਫਿਲਮ ਨੂੰ ਇਸ ਤਰ੍ਹਾਂ ਰੋਕਣ ਦੀ ਪ੍ਰਵਿਰਤੀ ਤੋਂ ਗੁਰੇਜ਼ ਕੀਤਾ ਜਾਵੇ।