- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਨੇ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰਐੱਮਪੀਆਈ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ਵਰ ਕੁਮਾਰ ਵੱਲੋਂ ਡੂੰਘੀ ਵੋਟ ਸੁਧਾਈ ਐੱਸਆਈਆਰ ਦੇ ਨਾਂ ’ਤੇ ਸੰਵਿਧਾਨ ਵਿਰੋਧੀ ਅਤੇ ਗੈਰ-ਕਾਨੂੰਨੀ ਕਾਰਵਾਈਆਂ ਕਰਨ ਦਾ ਦੋਸ਼ ਲਗਾਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ। ਇਸ ਦੌਰਾਨ ਭਾਜਪਾ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਗਿਆਨੇਸ਼ਵਰ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ। ਪ੍ਰਦਰਸ਼ਨ ਦੀ ਅਗਵਾਈ ਮਨਜੀਤ ਸਿੰਘ ਬੱਗੂ, ਦਲਜੀਤ ਸਿੰਘ ਦਿਆਲਪੁਰਾ ਅਤੇ ਸੁਲੱਖਣ ਸਿੰਘ ਤੁੜ ਨੇ ਕੀਤੀ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਸਕੱਤਰ ਮੁਖਤਾਰ ਸਿੰਘ ਮੱਲ੍ਹਾ ਨੇ ਕਿਹਾ ਕਿ ਵੋਟ ਬਣਾਉਣ ਲਈ ਵਰਤੇ ਜਾਂਦੇ ਫਾਰਮ ਨੰਬਰ 6 ਵਿਚ ਐੱਸਆਈਆਰ ਦੇ ਨਾਂ ’ਤੇ ਇਕ ਨਵਾਂ ਕਾਲਮ ਜੋੜਿਆ ਗਿਆ ਹੈ, ਜਿਸ ਵਿਚ ਇਹ ਜਾਣਕਾਰੀ ਮੰਗੀ ਗਈ ਹੈ ਕਿ ਵੋਟਰ ਦੇ ਮਾਤਾ-ਪਿਤਾ ਨੇ 2002-03 ਵਿਚ ਹੋਈ ਐੱਸਆਈਆਰ ਪ੍ਰਕਿਰਿਆ ਵਿਚ ਭਾਗ ਲਿਆ ਸੀ ਜਾਂ ਨਹੀਂ।