- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਮੌਕੇ ਭਾਈ ਅਮਨਦੀਪ ਸਿੰਘ ਨਾਰਲੀ ਨੇ ਆਖਿਆ ਕਿ ਸੱਚਾਈ ਦੀ ਆਵਾਜ਼ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਪਾਰਟੀ ਦੇ ਇੱਕ ਛੋਟੇ ਜਿਹੇ ਸੱਦੇ ’ਤੇ ਵੱਡੀ ਗਿਣਤੀ ਵਿੱਚ ਪੁੱਜੀ ਸੰਗਤ ਦਾ ਧੰਨਵਾਦ ਕੀਤਾ।

ਸਰਬਜੀਤ ਸਿੰਘ ਛੀਨਾ, ਪੰਜਾਬੀ ਜਾਗਰਣ, ਖਾਲੜਾ। ਮਨੁੱਖੀ ਅਧਿਕਾਰ ਕਾਰਕੁੰਨ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਬਣੀ ਫਿਲਮ ‘ਸਤਲੁਜ’ ਨੂੰ ਓਟੀਟੀ (OTT) ਪਲੇਟਫਾਰਮ ਤੋਂ ਹਟਾਉਣ ਦੇ ਰੋਸ ਵਜੋਂ ਮੰਗਲਵਾਰ ਨੂੰ ਕਸਬਾ ਖਾਲੜਾ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਅਰਦਾਸ ਕੀਤੀ ਗਈ। ਇਸ ਤੋਂ ਬਾਅਦ ‘ਅਕਾਲੀ ਦਲ ਵਾਰਿਸ ਪੰਜਾਬ’ ਪਾਰਟੀ ਵੱਲੋਂ ਬਾਪੂ ਤਰਸੇਮ ਸਿੰਘ, ਸੀਨੀਅਰ ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਹਲਕਾ ਖੇਮਕਰਨ ਤੋਂ ਸੀਨੀਅਰ ਆਗੂ ਭਾਈ ਅਮਨਦੀਪ ਸਿੰਘ ਨਾਰਲੀ, ਭਾਈ ਸੁਖਬੀਰ ਸਿੰਘ ਵਲਟੋਹਾ ਅਤੇ ਪਾਰਟੀ ਦੀ ਹੋਰ ਸੀਨੀਅਰ ਲੀਡਰਸ਼ਿਪ ਦੀ ਅਗਵਾਈ ਹੇਠ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਉਪਰੰਤ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਲਈ ਆਗੂਆਂ ਦਾ ਕਾਫ਼ਲਾ ਰਵਾਨਾ ਹੋਇਆ।
ਇਸ ਮੌਕੇ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਹਜ਼ਾਰਾਂ ਲਾਵਾਰਿਸ ਲਾਸ਼ਾਂ ਦਾ ਅਸਲ ਸੱਚ ਆਮ ਲੋਕਾਂ ਸਾਹਮਣੇ ਲਿਆਉਣ ਵਾਲੇ ਯੋਧੇ ਸਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗ ਨਾ ਮੰਨੀ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਵੱਡਾ ਸੰਘਰਸ਼ ਉਲੀਕਿਆ ਜਾਵੇਗਾ। ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਭਾਈ ਖਾਲੜਾ ਦੇ ਜੀਵਨ 'ਤੇ ਬਣੀ ਫਿਲਮ ’ਤੇ ਲਗਾਈ ਗਈ ਰੋਕ ਕਾਰਨ ਪੂਰੇ ਸਿੱਖ ਜਗਤ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਮਨੁੱਖੀ ਅਧਿਕਾਰ ਸੰਸਥਾਵਾਂ ਵੀ ਸਰਕਾਰ ’ਤੇ ਦਬਾਅ ਬਣਾ ਕੇ ਇਸ ਫਿਲਮ ਨੂੰ ਦੁਬਾਰਾ ਰਿਲੀਜ਼ ਕਰਵਾਉਣ।
ਇਸ ਮੌਕੇ ਭਾਈ ਅਮਨਦੀਪ ਸਿੰਘ ਨਾਰਲੀ ਨੇ ਆਖਿਆ ਕਿ ਸੱਚਾਈ ਦੀ ਆਵਾਜ਼ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਪਾਰਟੀ ਦੇ ਇੱਕ ਛੋਟੇ ਜਿਹੇ ਸੱਦੇ ’ਤੇ ਵੱਡੀ ਗਿਣਤੀ ਵਿੱਚ ਪੁੱਜੀ ਸੰਗਤ ਦਾ ਧੰਨਵਾਦ ਕੀਤਾ।
ਇਸ ਪ੍ਰਦਰਸ਼ਨ ਵਿੱਚ ਸਤਨਾਮ ਸਿੰਘ ਜੰਡ, ਭਾਈ ਅਮਰਜੀਤ ਸਿੰਘ, ਭਾਈ ਜਗਨੰਦਨ ਸਿੰਘ ਨਾਰਲੀ, ਭਾਈ ਲਖਵਿੰਦਰ ਸਿੰਘ ਛੀਨਾ, ਹਲਕਾ ਮਜੀਠਾ ਤੋਂ ਨਾਥਵਿੰਦਰ ਸਿੰਘ, ਜਨਰਲ ਸਕੱਤਰ ਅੰਮ੍ਰਿਤਸਰ ਦਿਹਾਤੀ ਬਲਜਿੰਦਰ ਸਿੰਘ, ਹਲਕਾ ਅਜਨਾਲਾ ਤੋਂ ਹਿਕਮਤ ਸਿੰਘ, ਦਿਆਲ ਸਿੰਘ ਪ੍ਰਧਾਨ, ਸਤਪਾਲ ਸਿੰਘ ਮਨਾਵਾਂ, ਬਾਜ ਸਿੰਘ, ਬਗੀਚਾ ਸਿੰਘ ਹਰੜ, ਜਗਜੀਤ ਸਿੰਘ ਲਹੌਰੀਆ, ਜਸਕਰਨ ਸਿੰਘ ਰਿਆੜ, ਦਰਸ਼ਨ ਸਿੰਘ, ਜਗਵਿੰਦਰ ਸਿੰਘ, ਮਨਜੀਤ ਸਿੰਘ, ਰਣਜੀਤ ਸਿੰਘ, ਕਾਰਜ ਸਿੰਘ, ਅਜੈਪਾਲ ਸਿੰਘ, ਬਲਜੀਤ ਸਿੰਘ, ਅਮਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।