- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Murder in Tarn Taran : ਪ੍ਰਤੱਖਦਰਸ਼ੀਆਂ ਅਨੁਸਾਰ, ਅਚਾਨਕ ਮੋਟਰਸਾਈਕਲ ਸਵਾਰ ਦੋ ਨੌਜਵਾਨ ਪੈਲੇਸ ਦੇ ਬਾਹਰ ਪਹੁੰਚੇ। ਉਨ੍ਹਾਂ ਬਾਈਕ ਬਾਹਰ ਖੜ੍ਹੀ ਕੀਤੀ ਅਤੇ ਸਿੱਧਾ ਅੰਦਰ ਦਾਖ਼ਲ ਹੋ ਗਏ। ਕੁਝ ਹੀ ਪਲਾਂ ਵਿੱਚ ਉਨ੍ਹਾਂ ਨੇ ਪਿੱਛੇ ਤੋਂ ਸਰਪੰਚ ਹੈੱਪੀ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਦਿਆਂ ਹੀ ਸਮਾਗਮ 'ਚ ਅਫ਼ਰਾ-ਤਫ਼ਰੀ ਮਚ ਗਈ। ਹਮਲੇ ਵਿੱਚ ਉਨ੍ਹਾਂ ਦਾ ਚਚੇਰਾ ਭਰਾ ਵੀ ਜ਼ਖ਼ਮੀ ਹੋ ਗਿਆ।

ਜਾਗਰਣ ਸੰਵਾਦਦਾਤਾ, ਤਰਨਤਾਰਨ : AAP Sarpanch Murder Case : ਪੰਜਾਬ 'ਚ ਗੈਂਗਸਟਰਾਂ ਦਾ ਖੌਫ਼ ਲਗਾਤਾਰ ਵਧਦਾ ਜਾ ਰਿਹਾ ਹੈ। ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸੇਰੋਂ ਸਥਿਤ ਸਿੱਧੂ ਫਾਰਮ 'ਚ ਬੁੱਧਵਾਰ ਨੂੰ ਮੋਟਰਸਾਈਕਲ ਸਵਾਰ ਸ਼ੂਟਰਾਂ ਨੇ ਇਕ ਵਿਆਹ ਸਮਾਗਮ ਦੌਰਾਨ ਪਿੰਡ ਠਠੀਆਂ ਮਹੰਤਾਂ ਦੇ ਆਪ (AAP) ਸਰਪੰਚ ਹਰਬਰਿੰਦਰ ਸਿੰਘ ਉਰਫ਼ ਹੈੱਪੀ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਹਮਲੇ 'ਚ ਉਨ੍ਹਾਂ ਦਾ ਇਕ ਚਚੇਰਾ ਭਰਾ ਵੀ ਜ਼ਖ਼ਮੀ ਹੋ ਗਿਆ। ਪੁਲਿਸ ਨੇ ਪੈਲੇਸ ਨੂੰ ਘੇਰ ਕੇ ਜਾਂਚ-ਪੜਤਾਲ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ, ਜੰਮੂ-ਕਸ਼ਮੀਰ-ਰਾਜਸਥਾਨ ਨੈਸ਼ਨਲ ਹਾਈਵੇਅ 'ਤੇ ਸਥਿਤ ਪਿੰਡ ਠੱਠੀਆਂ ਮਹੰਤਾਂ ਨਿਵਾਸੀ ਕਿਸਾਨ ਸੇਵਾ ਸਿੰਘ ਦੇ ਪੁੱਤਰ ਗੁਰਸੇਵਕ ਸਿੰਘ ਦਾ ਵਿਆਹ ਸਮਾਗਮ ਸਿੱਧੂ ਫਾਰਮ 'ਚ ਰੱਖਿਆ ਗਿਆ ਸੀ। ਅਨੰਦ ਕਾਰਜ ਦੀ ਰਸਮ ਤੋਂ ਬਾਅਦ ਮਹਿਮਾਨ ਡੀਜੇ 'ਤੇ ਭੰਗੜਾ ਪਾ ਰਹੇ ਸਨ ਤੇ ਮਾਹੌਲ ਪੂਰੀ ਤਰ੍ਹਾਂ ਜਸ਼ਨ ਵਿਚ ਡੁੱਬਿਆ ਹੋਇਆ ਸੀ। ਇਸੇ ਦੌਰਾਨ ਅੰਮ੍ਰਿਤਧਾਰੀ ਸਰਪੰਚ ਹਰਬਰਿੰਦਰ ਸਿੰਘ ਆਪਣੇ ਰਿਸ਼ਤੇਦਾਰਾਂ ਨਾਲ ਬੈਠ ਕੇ ਖਾਣਾ ਖਾ ਰਹੇ ਸਨ।
ਪ੍ਰਤੱਖਦਰਸ਼ੀਆਂ ਅਨੁਸਾਰ, ਅਚਾਨਕ ਮੋਟਰਸਾਈਕਲ ਸਵਾਰ ਦੋ ਨੌਜਵਾਨ ਪੈਲੇਸ ਦੇ ਬਾਹਰ ਪਹੁੰਚੇ। ਉਨ੍ਹਾਂ ਬਾਈਕ ਬਾਹਰ ਖੜ੍ਹੀ ਕੀਤੀ ਅਤੇ ਸਿੱਧਾ ਅੰਦਰ ਵੜ ਗਏ। ਕੁਝ ਹੀ ਪਲਾਂ 'ਚ ਉਨ੍ਹਾਂ ਨੇ ਪਿਛਲੇ ਪਾਸਿਓਂ ਸਰਪੰਚ ਹੈੱਪੀ 'ਤੇ ਤਾਬੜਤੋੜ ਗੋਲ਼ੀਆਂ ਚਲਾ ਦਿੱਤੀਆਂ। ਗੋਲ਼ੀ ਲਗਦਿਆਂ ਹੀ ਸਮਾਗਮ 'ਚ ਅਫ਼ਰਾ-ਤਫ਼ਰੀ ਮਚ ਗਈ। ਹਮਲੇ 'ਚ ਉਨ੍ਹਾਂ ਦਾ ਚਚੇਰਾ ਭਰਾ ਵੀ ਜ਼ਖ਼ਮੀ ਹੋ ਗਿਆ। ਦੋਵਾਂ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਹਰਬਰਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਜਗਬੀਰ ਸਿੰਘ, ਕਮਲਜੀਤ ਸਿੰਘ ਔਲਖ ਅਤੇ ਸੀਆਈਏ ਸਟਾਫ਼ ਦੇ ਇੰਚਾਰਜ ਪ੍ਰਭਜੀਤ ਸਿੰਘ ਭਾਰੀ ਪੁਲਿਸ ਫੋਰਸ ਸਮੇਤ ਮੌਕੇ 'ਤੇ ਪਹੁੰਚੇ। ਪੁਲਿਸ ਨੇ ਪੈਲੇਸ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।
ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਹ ਵਾਰਦਾਤ ਗੈਂਗਸਟਰ ਗਤੀਵਿਧੀਆਂ ਜਾਂ ਸੰਭਾਵੀ ਫਿਰੌਤੀ ਨਾਲ ਜੁੜੀ ਹੋ ਸਕਦੀ ਹੈ। ਹਾਲਾਂਕਿ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਰੇ ਪਹਿਲੂਆਂ ਨੂੰ ਧਿਆਨ ਵਿਚ ਰੱਖ ਕੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਭਰੇ ਸਮਾਗਮ 'ਚ ਇਸ ਤਰ੍ਹਾਂ ਦੀ ਵਾਰਦਾਤ ਨੇ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਵਿਆਹ ਦੀਆਂ ਖ਼ੁਸ਼ੀਆਂ ਪਲ ਭਰ ਵਿੱਚ ਮਾਤਮ 'ਚ ਬਦਲ ਗਈਆਂ। ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।