ਪੰਜਾਬ ਸਰਕਾਰ ਨੇ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਨੂੰ ਦਿੱਤਾ - ਲਾਲਜੀਤ ਸਿੰਘ ਭੁੱਲਰ
ਮਾਨ ਸਰਕਾਰ ਵੱਲੋਂ ਸਾਲ 2026 ਨੂੰ ਵਿਕਾਸ ਵਰ੍ਹੇ ਵਜੋਂ ਮਨਾਇਆ ਜਾ ਰਿਹਾ ਹੈ ਤੇ ਵਿਧਾਨ ਸਭਾ ਹਲਕਾ ਵਿਕਾਸ ਪੱਖੋਂ ਸੂਬੇ ਦੇ ਮੋਹਰੀ ਹਲਕਿਆਂ ’ਚ ਸ਼ੁਮਾਰ ਹੋਵੇਗਾ।
Publish Date: Tue, 20 Jan 2026 05:22 PM (IST)
Updated Date: Wed, 21 Jan 2026 04:07 AM (IST)

ਪੰਜਾਬ ਸਰਕਾਰ ਨੇ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਨੂੰ ਦਿੱਤਾ : ਭੁੱਲਰ ਆਮ ਆਦਮੀ ਪਾਰਟੀ ਆਪਣੀਆਂ ਲੋਕ ਪੱਖੀ ਨੀਤੀਆਂ ਸਦਕਾ 2027 ਵਿਚ ਦੁਬਾਰਾ ਸਰਕਾਰ ਬਣਾਵੇਗੀ - ਭੁੱਲਰ ਪੱਟੀ ਸ਼ਹਿਰ ਤੋਂ ਗੁਰਲਾਲ ਸਿੰਘ ਤੇ ਉਸ ਦੇ ਸਾਥੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਬੱਲੂ ਮਹਿਤਾ, •ਪੰਜਾਬੀ ਜਾਗਰਣ, ਪੱਟੀ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰ ਰਹੀ ਹੈ ਤੇ ਇਹੀ ਕਾਰਨ ਹੈ ਕਿ ਹਰ ਦਿਨ ਆਮ ਆਦਮੀ ਪਾਰਟੀ ਦਾ ਕਾਫ਼ਲਾ ਹੋਰ ਵੱਡਾ ਹੁੰਦਾ ਜਾ ਰਿਹਾ ਹੈ। ਸੂਬਾ ਵਾਸੀਆਂ ਦੇ ਇਸ ਪਿਆਰ ਤੇ ਸਹਿਯੋਗ ਸਦਕਾ ਸਾਲ 2027 ’ਚ ਆਮ ਆਦਮੀ ਪਾਰਟੀ ਇਕ ਵਾਰ ਫਿਰ ਸ਼ਾਨ ਨਾਲ ਜਿੱਤ ਕੇ ਸੂਬੇ ’ਚ ਲਗਾਤਾਰ ਦੂਜੀ ਵਾਰ ਸਰਕਾਰ ਬਣਾਵੇਗੀ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਪੱਟੀ ਦੇ ਵਿਧਾਇਕ ਤੇ ਸੂਬੇ ਦੇ ਟਰਾਂਸਪੋਰਟ ਤੇ ਜੇਲ੍ਹਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੀਤੀ ਸ਼ਾਮ ਪੱਟੀ ਦੇ ਵਾਰਡ ਨੰਬਰ 1 ਤੋਂ ਕਾਂਗਰਸ ਦੇ ਯੂਥ ਆਗੂ ਗੁਰਲਾਲ ਸਿੰਘ ਗੋਲ਼ੀ ਨੂੰ ਉਸ ਦੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਲ ਕਰਵਾਉਣ ਮੌਕੇ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਗੁਰਲਾਲ ਸਿੰਘ ਗੋਲ਼ੀ, ਗੁਰਚਰਨ ਸਿੰਘ, ਬਲਵਿੰਦਰ ਸਿੰਘ ਸਹੋਤਾ, ਪ੍ਰਗਟ ਸਿੰਘ, ਮੁਖਤਿਆਰ ਸਿੰਘ, ਸ਼ਿੰਦਾ ਸਿੰਘ, ਮੁਖਤਿਆਰ ਸਿੰਘ ਨਿੱਕਾ, ਗੁਰਪ੍ਰੀਤ ਸਿੰਘ ਗੋਪੀ, ਨੀਰਜ ਸਿੰਘ, ਕਰਮਜੀਤ ਸਿੰਘ ਜੇਈ, ਰਾਹੁਲ ਪੱਟੀ, ਲਵ ਰਾਜਪੂਤ, ਅਜੈ, ਸੈਮ, ਪ੍ਰਿੰਸ, ਜੈਦੀਪ, ਵਿਵੇਕ ਮਖੀਜਾ, ਸਨਦੀਪ ਸਿੰਘ, ਜਗਦੀਪ ਸਿੰਘ, ਕਰਨ ਸਹੋਤਾ, ਸੋਨੂੰ ਸ਼ਹੀਦ, ਸੂਰਜ ਕੁਮਾਰ, ਸੰਨੀ, ਭਾਰਤ ਕੁਮਾਰ, ਸੰਨੀ ਹੰਸ ਦਾ ਆਮ ਆਦਮੀ ਪਾਰਟੀ ’ਚ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਸਾਰੇ ਸਾਥੀਆਂ ਨੂੰ ਪਾਰਟੀ ’ਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਮੰਤਰੀ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੀ ਬਿਹਤਰੀ ਤੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਭਲਾਈ ਸਕੀਮਾਂ ਚਲਾ ਕੇ ਇਸ ਦਾ ਲਾਭ ਹਰ ਲੋੜਵੰਦ ਨੂੰ ਦਿੱਤਾ ਜਾ ਰਿਹਾ ਹੈ। ਮਾਰਚ 2022 ’ਚ ਸੱਤਾ ਸੰਭਾਲਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦਾ ਪਹਿਲਾ ਫ਼ੈਸਲਾ 600 ਰੁਪਏ ਮੁਫ਼ਤ ਯੂਨਿਟ ਦਾ ਸੀ। ਜਿਸ ਨਾਲ ਅੱਜ ਤੱਕ ਸੂਬੇ ਦੇ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਸਹੂਲਤ ਮਿਲ ਰਹੀ ਹੈ। ਇਹ ਸਹੂਲਤ ਬਿਨਾਂ ਕਿਸੇ ਜਾਤ, ਧਰਮ, ਵਰਗ ਤੋਂ ਦਿੱਤੀ ਗਈ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਹੁਣ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਨੂੰ ਠੰਢੀਆਂ ਰਾਤਾਂ ’ਚ ਆਪਣੇ ਖੇਤਾਂ ਦੀ ਸਿੰਚਾਈ ਲਈ ਬਾਹਰ ਨਹੀਂ ਜਾਣਾ ਪੈਂਦਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਅੱਜ ਬਿਜਲੀ ਦੀ ਬਹੁਤਾਤ ਵਾਲਾ ਸੂਬਾ ਹੈ। ਲੁੜੀਂਦੀ ਕੋਲੇ ਦੀ ਸਪਲਾਈ ਤੇ ਪੂਰੀ ਤਰ੍ਹਾਂ ਕਾਰਜਸ਼ੀਲ ਥਰਮਲ ਪਲਾਂਟਾਂ ਦੇ ਨਾਲ, ਪੰਜਾਬ ਦੇਸ਼ ’ਚ ਮੋਹਰੀ ਸੂਬਾ ਬਣ ਕੇ ਉੱਭਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ’ਚ ਲਿੰਕ ਸੜਕਾਂ ਦੀ ਮੁਰੰਮਤ ਤੇ ਅਪਗ੍ਰੇਡ ਕਰਨ ਸਬੰਧੀ ਇਕ ਵਿਆਪਕ ਪ੍ਰੋਗਰਾਮ ਸ਼ੁਰੂ ਕੀਤਾ ਹੈ। ਪੰਜਾਬ ’ਚ ਲਗਭਗ 43 ਹਜ਼ਾਰ ਕਿੱਲੋਮੀਟਰ ਲਿੰਕ ਸੜਕਾਂ ਹਨ, ਜਿਨ੍ਹਾਂ ਦੀ ਮੁਰੰਮਤ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਉਨ੍ਹਾਂ ਦੀ ਸੰਭਾਲ ਨੂੰ ਯਕੀਨੀ ਬਣਾਉਣ ਦਾ ਇਤਿਹਾਸਕ ਫ਼ੈਸਲਾ ਲਿਆ ਹੈ। ਸੜਕਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ, ਇਕ ਮੁੱਖ ਮੰਤਰੀ ਫਲਾਇੰਗ ਸਕੁਐਡ ਦਾ ਗਠਨ ਕੀਤਾ ਗਿਆ ਹੈ ਤੇ ਪ੍ਰਵਾਨਗੀਆਂ ਦੇਣ ਤੋਂ ਪਹਿਲਾਂ ਇਕ ਆਰਟੀਫੀਸ਼ੀਅਲ ਇੰਟੈਲੀਜੈਂਸ-ਆਧਾਰਿਤ ਸਰਵੇਖਣ ਕੀਤਾ ਗਿਆ ਸੀ, ਜਿਸ ਨਾਲ 226.89 ਕਰੋੜ ਰੁਪਏ ਦੀ ਬੱਚਤ ਹੋਈ। ਉਨ੍ਹਾਂ ਅੱਗੇ ਕਿਹਾ ਕਿ ਵਿਧਾਨ ਸਭਾ ਪੱਟੀ ’ਚ ਸੰਪਰਕ ਸੜਕਾਂ ਦਾ ਜਾਲ ਬਣਨ ਦੇ ਨਾਲ ਸ਼ਹਿਰ ਤੇ ਪਿੰਡਾਂ ’ਚ ਵੀ ਵਿਕਾਸ ਕਾਰਜ ਜਾਰੀ ਹਨ। ਮਾਨ ਸਰਕਾਰ ਵੱਲੋਂ ਸਾਲ 2026 ਨੂੰ ਵਿਕਾਸ ਵਰ੍ਹੇ ਵਜੋਂ ਮਨਾਇਆ ਜਾ ਰਿਹਾ ਹੈ ਤੇ ਵਿਧਾਨ ਸਭਾ ਹਲਕਾ ਵਿਕਾਸ ਪੱਖੋਂ ਸੂਬੇ ਦੇ ਮੋਹਰੀ ਹਲਕਿਆਂ ’ਚ ਸ਼ੁਮਾਰ ਹੋਵੇਗਾ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮਾਰਕੀਟ ਕਮੇਟੀ ਹਰੀਕੇ ਦੇ ਚੇਅਰਮੈਨ ਦਿਲਬਾਗ ਸਿੰਘ, ਲਖਵਿੰਦਰ ਸਿੰਘ, ਸਰਬਜੀਤ ਸਿੰਘ ਤੇ ਹੋਰ ਆਗੂ ਵੀ ਹਾਜ਼ਰ ਸਨ।