ਕਿਸਾਨ ਆਗੂਆਂ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਮੰਗ ਕੀਤੀ ਕਿ ਕਿਸਾਨ ਆਗੂਆਂ ਨੂੰ ਬਿਨ੍ਹਾਂ ਸ਼ਰਤ ਰਿਹਾਅ ਕੀਤਾ ਜਾਵੇ।
Publish Date: Fri, 27 Feb 2026 05:54 PM (IST)
Updated Date: Sat, 28 Feb 2026 04:02 AM (IST)

ਕਿਸਾਨ ਆਗੂਆਂ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਸਹਿਕਾਰੀ ਖੰਡ ਮਿੱਲ ਸ਼ੇਰੋਂ ਨੂੰ ਬਚਾਉਣ ਲਈ ਲਗਾਤਾਰ ਚੱਲ ਰਹੇ ਧਰਨੇ ਤੋਂ ਪੁਲਿਸ ਨੇ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲੈ ਕੇ ਕਿਸਾਨ ਆਗੂਆਂ ਨੂੰ ਜੇਲ੍ਹ ’ਚ ਭੇਜ ਦਿੱਤਾ ਗਿਆ। ਜਿਸ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵਲੋਂ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਦਾ ਪੁਤਲਾ ਤਰਨਤਾਰਨ ਬੋਹੜੀ ਚੌਕ ‘ਚ ਫੂਕਿਆ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂ ਮੰਗ ਕਰ ਰਹੇ ਸਨ ਕਿ ਲੋਕਾਂ ਦੇ ਸ਼ੇਅਰ ਵਾਲੀ ਬੰਦ ਪਈ ਸਹਿਕਾਰੀ ਮਿੱਲ ਨੂੰ ਵੇਚਣਾ ਬੰਦ ਕੀਤਾ ਜਾਵੇ ਅਤੇ ਇਸ ਨੂੰ ਤੁਰੰਤ ਚਾਲੂ ਕੀਤਾ ਜਾਵੇ, ਤਾਂ ਜੋ ਇਲਾਕੇ ਦੇ ਹਜਾਰਾਂ ਲੋਕਾਂ ਨੂੰ ਰੁਜ਼ਗਾਰ ਮਿਲ ਸਕੇ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਮੰਗ ਕੀਤੀ ਕਿ ਕਿਸਾਨ ਆਗੂਆਂ ਨੂੰ ਬਿਨ੍ਹਾਂ ਸ਼ਰਤ ਰਿਹਾਅ ਕੀਤਾ ਜਾਵੇ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਮਨਜੀਤ ਸਿੰਘ ਬੱਗੂ ਜਮਹੂਰੀ ਕਿਸਾਨ ਸਭਾ ਪੰਜਾਬ, ਮੰਗਲ ਸਿੰਘ ਜਵੰਦਾ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਕੁਲਦੀਪ ਸਿੰਘ ਮੁੰਡਾ ਪਿੰਡ, ਜਤਿੰਦਰਪਾਲ ਸਿੰਘ ਪੰਡੋਰੀ ਕਿਸਾਨ ਸੰਘਰਸ਼ ਕਮੇਟੀ ਆਜ਼ਾਦ, ਤਰਸੇਮ ਸਿੰਘ ਲੁਹਾਰ ਕੌਮੀ ਕਿਸਾਨ ਯੂਨੀਅਨ, ਦਲਵਿੰਦਰ ਸਿੰਘ ਨੌਸ਼ਹਿਰਾ ਪੰਨੂਆਂ ਪੰਜਾਬ ਕਿਸਾਨ ਯੂਨੀਅਨ, ਸੁਖਬਾਜ ਸਿੰਘ ਸਿੱਧੂ, ਰਵਿੰਦਰ ਸਿੰਘ ਔਲਖ, ਚਰਨ ਸਿੰਘ ਤਰਨਤਾਰਨ ਕੁਲ ਹਿੰਦ ਕਿਸਾਨ ਯੂਨੀਅਨ, ਗੁਰਚਰਨ ਸਿੰਘ ਸਭਰਾ ਕੌਮੀ ਕਿਸਾਨ ਯੂਨੀਅਨ, ਜਤਿੰਦਰ ਸਿੰਘ ਕੋਟ ਮੁਹੰਮਦ, ਬਲਵਿੰਦਰ ਸਿੰਘ ਗੋਹਲਵੜ, ਬਚਨ ਸਿੰਘ ਐਮਾਂ ਮਲੀਆ, ਸੁਰਜੀਤ ਸਿੰਘ ਮਾਲੂਵਾਲ, ਸੁੱਖਾ ਸਿੰਘ ਸਖੀਰਾ, ਸੁਰਜੀਤ ਸਿੰਘ ਬਾਠ, ਬਲਵਿੰਦਰ ਸਿੰਘ ਕਬਾੜੀਆ ਆਦਿ ਹਾਜਰ ਸਨ।