ਕੇਂਦਰ ਤੇ ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਪੰਜਾਬ ਆਰਥਿਕ ਤੌਰ ’ਤੇ ਪੱਛੜਿਆ : ਬਰਾਂਹ
ਪੰਜਾਬ ’ਚ ਨਾ ਤੇ ਵਪਾਰੀ ਤੇ ਨਾ ਹੀ ਮਿਡਲ ਕਲਾਸ ਲੋਕਾਂ ਨੂੰ ਕਿਸੇ ਕਿਸਮ ਦੀ ਸਹਾਇਤਾ ਨਾ ਦੇਣਾ, ਸਰਕਾਰ ਵਾਸਤੇ ਬਹੁਤ ਮੰਦਭਾਗੀ ਗੱਲ ਹੈ
Publish Date: Wed, 18 Mar 2026 04:26 PM (IST)
Updated Date: Thu, 19 Mar 2026 04:02 AM (IST)
ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਤਰਨਤਾਰਨ : ਲੋਕ ਪ੍ਰਿਯਾ ਸਮਾਜ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਸੰਦੀਪ ਸਿੰਘ ਰੱਖੜਾ ਦੇ ਘਰ ਪਾਰਟੀ ਵਰਕਰਾਂ ਤੇ ਹਮ-ਖਿਆਲੀ ਪਾਰਟੀ ਦੇ ਵਰਕਰਾਂ ਨੇ ਮੀਟਿੰਗ ਕੀਤੀ। ਜਿਸ ਨੂੰ ਸੰਬੋਧਨ ਕਰਦਿਆਂ ਜਸਪਾਲ ਸਿੰਘ ਬਰਾਂਹ ਕੌਮੀ ਮੀਤ ਪ੍ਰਧਾਨ ਲੋਕ ਪ੍ਰਿਯਾ ਸਮਾਜ ਪਾਰਟੀ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਕਰ ਕੇ ਪੰਜਾਬ ਆਰਥਿਕ ਤੌਰ ’ਤੇ ਪਛੜਦਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਕੋਈ ਵੀ ਆਰਥਿਕ ਪੈਕੇਜ ਨਾ ਦੇਣਾ ਤੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੇ ਗੈਂਗਸਟਰਵਾਦ ਨੂੰ ਰੋਕਣ ਵਿਚ ਅਸਫ਼ਲ ਰਹਿਣਾ, ਇਹ ਸਭ ਕੁਝ ਸਾਬਤ ਕਰਦਾ ਹੈ ਕਿ ਪੰਜਾਬ ਵਿਚ ਹਾਲਾਤ ਬਹੁਤ ਖਰਾਬ ਹੁੰਦੇ ਜਾ ਰਹੇ ਹਨ। ਸੰਦੀਪ ਸਿੰਘ ਰੱਖੜਾ ਨੇ ਕਿਹਾ ਕਿ ਪੰਜਾਬ ’ਚ ਨਾ ਤੇ ਵਪਾਰੀ ਤੇ ਨਾ ਹੀ ਮਿਡਲ ਕਲਾਸ ਲੋਕਾਂ ਨੂੰ ਕਿਸੇ ਕਿਸਮ ਦੀ ਸਹਾਇਤਾ ਨਾ ਦੇਣਾ, ਸਰਕਾਰ ਵਾਸਤੇ ਬਹੁਤ ਮੰਦਭਾਗੀ ਗੱਲ ਹੈ। ਦੋਵਾਂ ਆਗੂਆਂ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ’ਚੋਂ ਨਸ਼ਿਆਂ, ਲਾਅ ਐਂਡ ਆਰਡਰ ਦੀ ਹਾਲਤ ਨੂੰ ਸੁਧਾਰਣ ਵੱਲ ਖਾਸ ਧਿਆਨ ਦਿੱਤਾ ਜਾਵੇ, ਤਾਂ ਜੋ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ ਤੇ ਪੰਜਾਬ ਵਾਸੀਆਂ ਦਾ ਜੀਵਨ ਪੱਧਰ ਉੱਚਾ ਹੋ ਸਕੇ।