- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭੈਲ ਢਾਏ ਵਾਲਾ ’ਚ ਬਿੱਟੂ ਖਵਾਸਪੁਰ ਦੀ ਲੋਕ ਮਿਲਣੀ, ਪਿੰਡ ਵਾਸੀਆਂ ਨਾਲ ਕੀਤਾ ਵਿਚਾਰ-ਵਟਾਂਦਰਾ

-ਹੱਲ ਦਾ ਭਰੋਸਾ ਦਿੰਦਿਆਂ ਵਿਕਾਸ ਕਾਰਜਾਂ ਨੂੰ ਜਾਰੀ ਰੱਖਣ ਲਈ ਮੁੜ ਹਮਾਇਤ ਦੀ ਅਪੀਲ
ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : 2027 ’ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਦਿਨੋਂ-ਦਿਨ ਤੇਜ਼ ਹੋ ਰਹੀਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਆਪਣੇ ਸਮਰਥਕਾਂ ਅਤੇ ਆਮ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਕਰ ਰਹੇ ਹਨ। ਇਸੇ ਕੜੀ ਤਹਿਤ ‘ਆਪ’ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਨੇ ਪਿੰਡ ਭੈਲ ਢਾਏ ਵਾਲਾ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਵੱਖ-ਵੱਖ ਪਾਰਟੀਆਂ ਦੇ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਹੱਕ ’ਚ ਆਉਣ ’ਤੇ ਸਨਮਾਨਿਤ ਵੀ ਕੀਤਾ ਗਿਆ।
ਸਮਾਗਮ ਨੂੰ ਸੰਬੋਧਨ ਕਰਦਿਆਂ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਇਮਾਨਦਾਰੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਕੁਝ ਯੋਜਨਾਵਾਂ ਨੂੰ ਅਮਲੀ ਰੂਪ ਦੇਣ ਵਿਚ ਸਮਾਂ ਜ਼ਰੂਰ ਲੱਗਾ, ਪਰ ਸਰਕਾਰ ਨੇ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਇਤਿਹਾਸਕ ਫ਼ੈਸਲੇ ਲਏ ਹਨ। ਉਨ੍ਹਾਂ ਹਾਜ਼ਰ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਤਰੱਕੀ ਦੀ ਰਫ਼ਤਾਰ ਨੂੰ ਜਾਰੀ ਰੱਖਣ ਅਤੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਆਮ ਆਦਮੀ ਪਾਰਟੀ ਨੂੰ ਸਮਰਥਨ ਦਿੱਤਾ ਜਾਵੇ ਅਤੇ 'ਪੰਜਾਬ ਦਾ ਨਾਅਰਾ, ਭਗਵੰਤ ਮਾਨ ਦੁਬਾਰਾ' ਦੇ ਸੰਦੇਸ਼ ਨੂੰ ਘਰ-ਘਰ ਤਕ ਪਹੁੰਚਾਇਆ ਜਾਵੇ।
ਇਸ ਮੌਕੇ ਪਿੰਡ ਵਾਸੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਖੇਤਰ ਦੇ ਵਿਕਾਸ ਸਬੰਧੀ ਮੁੱਦਿਆਂ 'ਤੇ ਗੱਲਬਾਤ ਕੀਤੀ। ਹਾਜਰ ਲੋਕਾਂ ਨੇ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਨੂੰ ਭਰੋਸਾ ਦਿਵਾਇਆ ਕਿ ਉਹ ਆਉਣ ਵਾਲੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਡਟ ਕੇ ਸਾਥ ਦੇਣਗੇ ਅਤੇ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਨੂੰ ਵੱਧ ਤੋਂ ਵੱਧ ਲੋਕਾਂ ਤਕ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ। ਇਸ ਲੋਕ ਮਿਲਣੀ ਦੌਰਾਨ ਗੁਰਾ ਸਿੰਘ ਢੰਗ, ਹੀਰਾ ਸਿੰਘ ਭੈਲ, ਸ਼ਮਸ਼ੇਰ ਸਿੰਘ ਸ਼ਾਹ, ਗੁਰਨਿਸ਼ਾਨ ਸਿੰਘ ਸ਼ਾਹ, ਜਗਜੀਤ ਸਿੰਘ ਢੰਗ, ਸਾਬਾ ਢੰਗ, ਲਖਵਿੰਦਰ ਸਿੰਘ ਢੰਗ, ਹਰਜੀਤ ਸਿੰਘ ਢੰਗ, ਅੰਗਰੇਜ਼ ਸਿੰਘ, ਅਮਰੀਕ ਸਿੰਘ ਫੌਜੀ, ਮਨਬੀਰ ਸਿੰਘ, ਹਰਦੇਵ ਸਿੰਘ, ਸੁੱਚਾ ਸਿੰਘ ਸਾਬਕਾ ਪੰਚ, ਲੱਖਾ ਸਿੰਘ ਸਾਬਕਾ ਪੰਚ, ਤਰਲੋਕ ਸਿੰਘ ਸ਼ਾਹ, ਸਤਨਾਮ ਸਿੰਘ ਸ਼ਾਹ, ਮਨਜਿੰਦਰ ਸਿੰਘ ਸ਼ਾਹ, ਕੁਲਵਿੰਦਰ ਸਿੰਘ ਸ਼ਾਹ, ਧੰਨਾ ਸਿੰਘ ਕਲੇਰ, ਗੋਲੂ ਕਲੇਰ, ਅਮਰੀਕ ਸਿੰਘ, ਨਿੰਦਰ ਸਿੰਘ, ਮੈਂਬਰ ਜੋਰਾ ਸਿੰਘ, ਦੇਬੀ ਸਿੰਘ, ਬਲਵਿੰਦਰ ਸਿੰਘ ਕਲੇਰ, ਕੰਵਲਜੀਤ ਸਿੰਘ ਸ਼ਾਹ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।