- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਦੇ ਵਿਦਿਆਰਥੀਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ

ਬੱਲੂ ਮਹਿਤਾ•, ਪੰਜਾਬੀ ਜਾਗਰਣ, ਪੱਟੀ : ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵੱਲੋਂ ਬੱਚਿਆਂ ਦੇ ਸਮਾਜਿਕ ਅਤੇ ਧਾਰਮਿਕ ਜੀਵਨ ਦੀ ਘਾੜਤ ਘੜਨ ਲਈ ਸਮੇਂ-ਸਮੇਂ ’ਤੇ ਉਪਰਾਲੇ ਕੀਤੇ ਜਾਂਦੇ ਹਨ। ਇਨ੍ਹਾਂ ਉਪਰਾਲਿਆਂ ਨੂੰ ਨਿਰੰਤਰ ਜਾਰੀ ਰੱਖਦਿਆਂ ਹੋਇਆ ਅੱਜ ਵੱਖ-ਵੱਖ ਧਾਰਮਿਕ ਅਸਥਾਨਾਂ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਜੀ ਪਿੰਡ ਪੂਹਲਾ ਅਤੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਪਹੂਵਿੰਡ ਦੇ ਦਰਸ਼ਨ ਦੀਦਾਰੇ ਕਰਵਾਏ ਗਏ। ਅਧਿਆਪਕਾ ਦੀ ਅਗਵਾਈ ਵਿਚ ਬੱਚਿਆਂ ਨੇ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਅਸਥਾਨ ’ਤੇ ਸੰਗਤੀ ਰੂਪ ਵਿਚ ਸ੍ਰੀ ਜਪੁਜੀ ਸਾਹਿਬ ਦੀ ਬਾਣੀ ਦੇ ਜਾਪ ਕੀਤੇ, ਅਰਦਾਸ ਅਤੇ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਅਧਿਆਪਕ ਜਗਜੀਤ ਸਿੰਘ ਵੱਲੋਂ ਭਾਈ ਤਾਰੂ ਸਿੰਘ ਜੀ ਜਨਮ ਤੋਂ ਸ਼ਹਾਦਤ ਤਕ ਵਿਸਥਾਰ ਵਿਚ ਜਾਣਕਾਰੀ ਦਿੱਤੀ। ਉਪਰੰਤ ਪ੍ਰਸ਼ਾਦਾ ਛੱਕ ਕੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪਿੰਡ ਪਹੂਵਿੰਡ ਵਿਖੇ ਪਹੁੰਚੇ। ਗੁਰਘਰ ’ਚ ਨਤਮਸਤਕ ਹੋਣ ਉਪਰੰਤ ਸਿੱਖ ਜਗਤ ਦੇ ਮਹਾਨ ਕਥਾਵਾਚਕ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਕਲਸੀਆਂ ਕਲਾ ਵੱਲੋਂ ਬਾਬਾ ਦੀਪ ਸਿੰਘ ਜੀ ਦੇ ਜੀਵਨ ਬਾਬਤ ਸੰਖੇਪ ਇਤਿਹਾਸ ਦੀ ਜਾਣਕਾਰੀ ਦਿੱਤੀ।