- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੀਟ ਪੇਪਰ ਲੀਕ ਮਾਮਲੇ ਅਤੇ ਫਰੀਦਕੋਟ ਭਰਤੀ ਵਿਵਾਦ ਨੂੰ ਲੈ ਕੇ ਤਰਨਤਾਰਨ ਵਿਚ ਕਾਂਗਰਸ ਦਾ ਰੋਸ ਪ੍ਰਦਰਸ਼ਨ

-ਦੋਵੇਂ ਸਰਕਾਰਾਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ, ਦੇਸ਼ ਦੇ ਕਰੋੜਾਂ ਵਿਦਿਆਰਥੀਆਂ ਦਾ ਭਵਿੱਖ ਕੀਤਾ ਤਬਾਹ : ਰਾਜਬੀਰ ਭੁੱਲਰ
ਜਸਪਾਲ ਸਿੰਘ ਜੱਸੀ•, ਪੰਜਾਬੀ ਜਾਗਰਣ, ਤਰਨਤਾਰਨ : ਨੀਟ ਪੇਪਰ ਲੀਕ ਮਾਮਲੇ ਵਿਚ ਦਿੱਲੀ ਦੇ ਜੰਤਰ-ਮੰਤਰ ਵਿਖੇ ਧਰਨਾ ਦੇ ਰਹੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਅਤੇ ਵਿਦਿਆਰਥੀਆਂ ਦੇ ਸਮਰਥਨ ਵਿਚ ਅੱਗੇ ਆਏ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਦਿੱਲੀ ਪੁਲਿਸ ਵੱਲੋਂ ਕੀਤੇ ਗਏ ਕਥਿਤ ਦੁਰਵਿਵਹਾਰ ਦੇ ਵਿਰੋਧ ਵਿਚ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਤਰਨਤਾਰਨ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਮਜ਼ਾਹਰਾ ਕੀਤਾ ਗਿਆ। ਇਹ ਪ੍ਰਦਰਸ਼ਨ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਯਮਾਂ ਅਧੀਨ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ ਵਿਚ ਵੱਡੀ ਗਿਣਤੀ ’ਚ ਕਾਂਗਰਸੀ ਵਰਕਰਾਂ ਨੇ ਕਾਂਗਰਸ ਭਵਨ ਤੋਂ ਚਾਰ ਖੰਭਾ ਚੌਂਕ ਤਕ ਰੋਸ ਮਾਰਚ ਕੱਢਿਆ। ਰੋਸ ਮਾਰਚ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ ਫਰੀਦਕੋਟ ਭਰਤੀ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਵੀ ਸਾੜਿਆ ਗਿਆ ਤੇ ਪੰਜਾਬ ਸਰਕਾਰ ਖ਼ਿਲਾਫ਼ ਵੀ ਰੋਸ ਪ੍ਰਗਟਾਇਆ ਗਿਆ।
ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਨੀਟ ਪੇਪਰ ਲੀਕ ਮਾਮਲੇ ਨੇ ਦੇਸ਼ ਦੇ ਕਰੋੜਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਭਰੋਸਾ ਤੋੜ ਦਿੱਤਾ ਹੈ, ਪਰ ਕੇਂਦਰ ਸਰਕਾਰ ਇਸ ਮਾਮਲੇ ਵਿਚ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਬਜਾਏ ਸੱਚ ਨੂੰ ਦਬਾਉਣ ਵਿਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਇਨਸਾਫ਼ ਦੀ ਮੰਗ ਕਰ ਰਹੇ ਵਿਦਿਆਰਥੀਆਂ ਉੱਤੇ ਲਾਠੀਚਾਰਜ ਕਰਨਾ ਅਤੇ ਉਨ੍ਹਾਂ ਦੇ ਸਮਰਥਨ ਵਿਚ ਪਹੁੰਚੇ ਰਾਹੁਲ ਗਾਂਧੀ, ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਨਾਲ ਪੁਲਿਸ ਵੱਲੋਂ ਕੀਤਾ ਗਿਆ ਵਤੀਰਾ ਬਹੁਤ ਹੀ ਘਟੀਆ ਅਤੇ ਤਾਨਾਸ਼ਾਹੀ ਹੈ।
ਉਨ੍ਹਾਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੀਟ ਪੇਪਰ ਲੀਕ ਲਈ ਜ਼ਿੰਮੇਵਾਰ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਸਿੱਖਿਆ ਮੰਤਰੀ ਤੋਂ ਅਸਤੀਫ਼ਾ ਨਾ ਲੈਣਾ ਇਸ ਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਉਠਾਉਣਾ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ ਅਤੇ ਇਸ ਨੂੰ ਪੁਲਿਸ ਬਲ ਦੇ ਜ਼ਰੀਏ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਨੇ ਫਰੀਦਕੋਟ ਭਰਤੀ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਇਸ ਮਾਮਲੇ ਵਿਚ ਆਪਣਾ ਸਪੱਸ਼ਟ ਪੱਖ ਲੋਕਾਂ ਸਾਹਮਣੇ ਰੱਖਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਰਤੀ ਪ੍ਰਕਿਰਿਆ ਨਾਲ ਜੁੜੇ ਵਿਵਾਦਾਂ ਨੇ ਨੌਜਵਾਨਾਂ ਵਿਚ ਨਿਰਾਸ਼ਾ ਪੈਦਾ ਕੀਤੀ ਹੈ।
ਕਾਂਗਰਸੀ ਆਗੂਆਂ ਨੇ ਮੰਗ ਕੀਤੀ ਕਿ ਨੀਟ ਪੇਪਰ ਲੀਕ ਮਾਮਲੇ ਦੀ ਪੂਰੀ ਜਵਾਬਦੇਹੀ ਤੈਅ ਕੀਤੀ ਜਾਵੇ ਅਤੇ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣ। ਨਾਲ ਹੀ ਉਨ੍ਹਾਂ ਕਿਹਾ ਕਿ ਫਰੀਦਕੋਟ ਭਰਤੀ ਵਿਵਾਦ ਦੀ ਪਾਰਦਰਸ਼ੀ ਜਾਂਚ ਕਰਵਾ ਕੇ ਪੰਜਾਬ ਦੇ ਨੌਜਵਾਨਾਂ ਨੂੰ ਇਨਸਾਫ਼ ਦਿੱਤਾ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਬਚਨ ਸਿੰਘ ਕਸੇਲ, ਰਮਨ ਕੁਮਾਰ ਝਬਾਲ ਚੇਅਰਮੈਨ, ਭਾਗ ਸਿੰਘ ਚੱਕਵਾਲੀਆ, ਇੰਦਰਬੀਰ ਸਿੰਘ ਪਹੂਵਿੰਡ, ਹਰਮਨ ਸੇਖੋਂ, ਹਰਪ੍ਰੀਤ ਸਿੰਘ ਸੰਧੂ, ਭੁਪਿੰਦਰਜੀਤ ਸਿੰਘ ਕੰਗ, ਪ੍ਰਦੀਪ ਸਿੰਘ ਕੋਟ ਦਸੰਧੀ ਮੱਲ ਬਲਾਕ ਪ੍ਰਧਾਨ ਤਰਨਤਾਰਨ, ਗੁਰਮੁੱਖ ਸਿੰਘ ਸਾਂਢਪੁਰਾ ਬਲਾਕ ਪ੍ਰਧਾਨ, ਗੋਰਾ ਸਰਪੰਚ ਸਾਂਧਰਾ, ਦਵਿੰਦਰ ਸਿੰਘ ਬਲਾਕ ਪ੍ਰਧਾਨ ਵਲਟੋਹਾ, ਨੌਨਿਹਾਲ ਸਿੰਘ ਬਲਾਕ ਪ੍ਰਧਾਨ ਗੰਡੀਵਿੰਡ, ਵਿਜੇ ਸ਼ਰਮਾ ਬਲਾਕ ਪ੍ਰਧਾਨ ਸ਼ਹਿਰੀ ਪੱਟੀ, ਅਵਤਾਰ ਸਿੰਘ, ਡਿੰਪੀ ਮਹੰਤ, ਸੀਮਾ ਸ਼ਰਮਾ, ਸੁਖਮਨ ਸਿੰਘ, ਬੂਟਾ ਸਿੰਘ, ਜਥੇਦਾਰ ਬਲਦੇਵ ਸਿੰਘ ਏਕਲਗੱਡਾ, ਸਰਪੰਚ ਸਾਹਿਬ ਸਿੰਘ ਮੁਰਾਦਪੁਰਾ, ਸਤਪਾਲ ਸਿੰਘ ਲਾਡੀ ਜੌਹਲ, ਗੁਰਜੀਤ ਸਿੰਘ ਮੁਰਾਦਪੁਰਾ ਖੁਰਦ, ਮਨੀ ਅਰੋੜਾ, ਹੈਪੀ ਸਰਪੰਚ ਬਾਲਾਚੱਕ, ਮੇਜਰ ਸਿੰਘ, ਸੁਖਦੇਵ ਸਿੰਘ ਸ਼ਹਿਰੀ ਪ੍ਰਧਾਨ, ਤਰਸੇਮ ਸਿੰਘ, ਸਿਮਰਨ, ਪਵਨਜੀਤ ਸਿੰਘ, ਸੁਖਚੈਨ ਸਿੰਘ ਕੱਕਾ ਕੰਡਿਆਲਾ, ਰਵੀਸ਼ੇਰ ਸਿੰਘ, ਹਰਭਜਨ ਸਿੰਘ ਮੁਰਾਦਪੁਰਾ, ਸੁਖਦੇਵ ਸਿੰਘ, ਲਖਬੀਰ ਸਿੰਘ, ਹਰਜੀਤ ਸਿੰਘ, ਅਜੀਤਪਾਲ ਸਿੰਘ, ਪ੍ਰਤਾਪ ਸਿੰਘ ਕੈਰੋਂਵਾਲ, ਲਖਬੀਰ ਸਿੰਘ ਕੈਰੋਂਵਾਲ, ਸੁਖਜੀਤ ਸਿੰਘ ਸਪੋਕਸਪ੍ਰਸਨ, ਪ੍ਰਗਟ ਸਿੰਘ ਜਨਰਲ ਸਕੱਤਰ, ਗੁਰਪ੍ਰੀਤ ਸਿੰਘ ਜੋਧਪੁਰ, ਅਜੀਤਪਾਲ ਸਿੰਘ ਗੋਹਲਵੜ, ਬਲਵਿੰਦਰ ਸਿੰਘ, ਗੁਰਨਾਮ ਸਿੰਘ ਸਾਬਕਾ ਮੈਂਬਰ, ਦਾਰਾ ਸਿੰਘ, ਪ੍ਰਭਜੀਤ ਸਿੰਘ ਖਹਿਰਾ, ਰਾਜਾ ਸਿੰਘ, ਸੁਖਜੀਤ ਸਿੰਘ, ਹਰਦੇਵ ਸਿੰਘ, ਪ੍ਰਗਵ ਸਿੰਘ ਸਰਪੰਚ, ਅਸ਼ੋਕ ਕੁਮਾਰ ਝਬਾਲ, ਹਰਨਾਮ ਸਿੰਘ ਸ਼ਹਾਬਪੁਰ, ਪ੍ਰਿਤਪਾਲ ਸਿੰਘ ਮੈਂਬਰ, ਜਗਜੀਤ ਸਿੰਘ, ਕਰਮਜੀਤ ਸਿੰਘ ਭੁੱਚਰ, ਸੁਖਬੀਰ ਸਿੰਘ ਭੁੱਚਰ, ਹਰਜੋਤ ਸਿੰਘ ਛਾਪਾ, ਬਲਦੇਵ ਸਿੰਘ ਗੋਹਲਵੜ, ਗੁਰਨਾਮ ਸਿੰਘ, ਗੁਰਵਿੰਦਰ ਸਿੰਘ ਸਖੀਰਾ, ਪਵਨ ਪੱਟੀ, ਹਰਵਿੰਦਰ ਸਿੰਘ ਪੱਟੀ, ਸੁਖਦੀਪ ਸਿੰਘ ਪੱਟੀ, ਕਰਨਬੀਰ ਸਿੰਘ ਪੱਟੀ, ਹਰਪ੍ਰੀਤ ਸਿੰਘ, ਗੁਰਜੰਟ ਸਿੰਘ ਕਸੇਲ, ਜਸ਼ਨ ਸਿੰਘ, ਜੋਬਨ ਸਿੰਘ, ਕਵਲਪ੍ਰੀਤ ਸਿੰਘ, ਸੰਦੀਪ ਸਿੰਘ, ਮਨਪ੍ਰੀਤ ਸਿੰਘ, ਰੁਪਿੰਦਰ ਸਿੰਘ ਆਦਿ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
ਕੈਪਸ਼ਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜਨ ਤੋਂ ਪਹਿਲਾਂ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ, ਕਾਂਗਰਸੀ ਆਗੂ ਤੇ ਵਰਕਰ।