- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਥੋਪੀਆ ਤੋਂ ਅਫ਼ਰੀਦੀ ਦੀ ਡਿਪੋਰਟੇਸ਼ਨ ਤੋਂ ਬਾਅਦ ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧਿਕ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਤਰਨਤਾਰਨ ਪੁਲਿਸ ਨਾਲ ਸਾਂਝਾ ਆਪ੍ਰੇਸ਼ਨ ਚਲਾ ਕੇ ਗਿਰੋਹ ਦੇ ਪੰਜ ਮੁੱਖ ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 11 ਨਾਜਾਇਜ਼ ਪਿਸਤੌਲ ਅਤੇ 191 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਡਿਜੀਟਲ ਡੈਸਕ, ਤਰਨਤਾਰਨ। ਇਥੋਪੀਆ ਤੋਂ ਅਫ਼ਰੀਦੀ ਦੀ ਡਿਪੋਰਟੇਸ਼ਨ ਤੋਂ ਬਾਅਦ ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧਿਕ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਤਰਨਤਾਰਨ ਪੁਲਿਸ ਨਾਲ ਸਾਂਝਾ ਆਪ੍ਰੇਸ਼ਨ ਚਲਾ ਕੇ ਗਿਰੋਹ ਦੇ ਪੰਜ ਮੁੱਖ ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 11 ਨਾਜਾਇਜ਼ ਪਿਸਤੌਲ ਅਤੇ 191 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਡੀ.ਜੀ.ਪੀ. (DGP) ਗੌਰਵ ਯਾਦਵ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਗ੍ਰਿਫ਼ਤਾਰ ਮੁਲਜ਼ਮ 15 ਤੋਂ ਵੱਧ ਅਪਰਾਧਿਕ ਮਾਮਲਿਆਂ ਵਿੱਚ ਕਥਿਤ ਤੌਰ 'ਤੇ ਸ਼ਾਮਲ ਰਹੇ ਹਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਪੰਜੇ ਮੁਲਜ਼ਮ ਇੱਕ ਸੰਗਠਿਤ ਅਪਰਾਧਿਕ ਨੈੱਟਵਰਕ ਦਾ ਹਿੱਸਾ ਹਨ।
ਮੁੱਢਲੀ ਜਾਂਚ ਅਨੁਸਾਰ, ਇਨ੍ਹਾਂ ਦਾ ਸਬੰਧ ਫਿਰੌਤੀ ਲਈ ਕੀਤੀਆਂ ਗਈਆਂ ਗੋਲੀਬਾਰੀ ਦੀਆਂ ਘਟਨਾਵਾਂ ਨਾਲ ਵੀ ਰਿਹਾ ਹੈ। ਪੁਲਿਸ ਹੁਣ ਇਨ੍ਹਾਂ ਦੇ ਅਪਰਾਧਿਕ ਰਿਕਾਰਡ ਅਤੇ ਗਿਰੋਹ ਨਾਲ ਜੁੜੇ ਹੋਰ ਲੋਕਾਂ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ।
ਦੋਸ਼ੀ ਕਥਿਤ ਤੌਰ 'ਤੇ ਵਿਦੇਸ਼ਾਂ ਵਿੱਚ ਬੈਠੇ ਆਪਣੇ ਮਾਲਕਾਂ ਦੇ ਇਸ਼ਾਰੇ 'ਤੇ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ। ਉਨ੍ਹਾਂ 'ਤੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਦਾ ਵੀ ਦੋਸ਼ ਹੈ। ਪੁਲਿਸ ਦੇ ਅਨੁਸਾਰ, ਇਨ੍ਹਾਂ ਵਿਅਕਤੀਆਂ ਨੂੰ ਵਿਦੇਸ਼ਾਂ ਵਿੱਚ ਬੈਠੇ ਉਨ੍ਹਾਂ ਦੇ ਹੈਂਡਲਰਾਂ ਨੇ ਪੰਜਾਬ ਵਿੱਚ ਗੰਭੀਰ ਅਪਰਾਧਿਕ ਕਾਰਵਾਈਆਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਸੀ।
ਡੀ.ਜੀ.ਪੀ. ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਪੁਲਿਸ ਦਾ ਮਕਸਦ ਗਿਰੋਹ ਨਾਲ ਜੁੜੇ ਸਾਰੇ ਲੋਕਾਂ ਦੀ ਪਛਾਣ ਕਰਨਾ ਅਤੇ ਉਸ ਦੇ ਪੂਰੇ ਨੈੱਟਵਰਕ ਨੂੰ ਖ਼ਤਮ ਕਰਨਾ ਹੈ। ਇਸ ਦੇ ਲਈ ਮੁਲਜ਼ਮਾਂ ਦੀਆਂ ਅਗਲੀਆਂ ਅਤੇ ਪਿਛਲੀਆਂ ਸਾਰੀਆਂ ਕੜੀਆਂ ਦੀ ਪੜਤਾਲ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਹੋਰ ਕਿਹੜੇ ਲੋਕਾਂ ਨੂੰ ਇਸ ਨੈੱਟਵਰਕ ਰਾਹੀਂ ਹਥਿਆਰ ਮੁਹੱਈਆ ਕਰਵਾਏ ਗਏ ਅਤੇ ਕਿਹੜੀਆਂ ਵਾਰਦਾਤਾਂ ਵਿੱਚ ਇਨ੍ਹਾਂ ਦੀ ਵਰਤੋਂ ਹੋਈ।