Punjab Politics : ਕੈਰੋਂ ਦੀ ਵਾਇਰਲ ਪੋਸਟ ਨੇ ਸਿਆਸਤ ’ਚ ਮਚਾਈ ਹਲਚਲ, ਭਾਜਪਾ ’ਚ ਐਂਟਰੀ ਕਰਨਗੇ ਜਾਂ...
ਦੱਸ ਦੇਈਏ ਕਿ ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਜੋ ਮਰਹੂਮ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੇ ਪੋਤਰੇ ਅਤੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਹਨ, ਦੀ ਸੋਸ਼ਲ ਮੀਡੀਆ ’ਤੇ ਇਕ ਪੋਸਟ ਖੂਬ ਵਾਇਰਲ ਹੋ ਰਹੀ ਹੈ।
Publish Date: Sun, 26 Apr 2026 05:28 PM (IST)
Updated Date: Sun, 26 Apr 2026 05:32 PM (IST)
ਬੱਲੂ ਮਹਿਤਾ•ਪੰਜਾਬੀ ਜਾਗਰਣ, ਪੱਟੀ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿਚ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਭਾਜਪਾ ਵਿਚ ਜਾਣ ਸਬੰਧੀ ਵਾਇਰਲ ਹੋ ਰਹੀ ਇਕ ਪੋਸਟ ਨੇ ਹਲਚਲ ਮਚਾ ਦਿੱਤੀ ਹੈ। ਹਾਲਾਂਕਿ ਕੈਰੋਂ ਭਾਜਪਾ ਵਿਚ ਐਂਟਰੀ ਕਰਨਗੇ ਜਾਂ ਨਹੀਂ। ਇਸ ਸਬੰਧੀ ਧਾਰੀ ਗਈ ਚੁੱਪੀ ਦੇ ਚੱਲਦਿਆਂ ਉਨ੍ਹਾਂ ਦੇ ਸਮਰਥਕ ਵੀ ਭੰਬਲਭੂਸੇ ਵਿਚ ਹਨ। ਦੂਜੇ ਪਾਸੇ ਹਾਲ ਹੀ ਵਿਚ 7 ਰਾਜ ਸਭਾ ਮੈਂਬਰਾਂ ਦੇ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਣ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਭਾਜਪਾ ਦੀਆਂ ਨਜ਼ਰਾਂ ਪੰਜਾਬ ਦੇ ਵੱਡੇ ਸਿਆਸੀ ਚਿਹਰਿਆਂ ’ਤੇ ਟਿਕੀਆਂ ਹੋਈਆਂ ਹਨ। ਇਸੇ ਵਿਚ ਹਰ ਰੋਜ਼ ਸੋਸ਼ਲ ਮੀਡੀਆ ’ਤੇ ਨਵੀਆਂ ਪੋਸਟਾਂ ਕਈ ਤਰ੍ਹਾਂ ਦੀਆਂ ਚਰਚਾਵਾਂ ਨੂੰ ਜਨਮ ਦੇ ਰਹੀਆਂ ਹਨ।
ਦੱਸ ਦੇਈਏ ਕਿ ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਜੋ ਮਰਹੂਮ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੇ ਪੋਤਰੇ ਅਤੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਹਨ, ਦੀ ਸੋਸ਼ਲ ਮੀਡੀਆ ’ਤੇ ਇਕ ਪੋਸਟ ਖੂਬ ਵਾਇਰਲ ਹੋ ਰਹੀ ਹੈ। ਇਸ ਪੋਸਟ ਨੇ ਸਿਆਸੀ ਹਲਕਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ ਅਤੇ ਇਹ ਅਟਕਲਾਂ ਹੋਰ ਵੀ ਮਜ਼ਬੂਤ ਹੋ ਗਈਆਂ ਹਨ ਕਿ ਉਹ ਜਲਦੀ ਹੀ ਕੋਈ ਵੱਡਾ ਸਿਆਸੀ ਫੈਸਲਾ ਲੈ ਸਕਦੇ ਹਨ। ਵਾਇਰਲ ਹੋ ਰਹੀ ਉਕਤ ਪੋਸਟ ਮੁਤਾਬਿਕ ਆਦੇਸ਼ ਪ੍ਰਤਾਪ ਸਿੰਘ ਕੈਰੋਂ ਜਲਦੀ ਹੀ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ੍ਹ ਸਕਦੇ ਹਨ। ਇਹ ਵੀ ਚਰਚਾ ਹੈ ਕਿ ਉਨ੍ਹਾਂ ਦੀ ਸ਼ਮੂਲੀਅਤ ਵੱਡੇ ਪੱਧਰ ‘ਤੇ ਹੋ ਸਕਦੀ ਹੈ, ਜਿਸ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਰਹਿ ਸਕਦੇ ਹਨ। ਹਾਲਾਂਕਿ ਇਸ ਸਬੰਧੀ ਨਾ ਤਾਂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਜਾਂ ਉਨ੍ਹਾਂ ਦੇ ਕਿਸੇ ਪਰਿਵਾਰਕ ਮੈਂਬਰ ਨੇ ਅਧਿਕਾਰਤ ਬਿਆਨ ਜਾਰੀ ਕੀਤਾ ਹੈ ਅਤੇ ਨਾ ਹੀ ਭਾਜਪਾ ਵੱਲੋਂ ਇਸ ਬਾਰੇ ਕੋਈ ਘੋਸ਼ਣਾ ਕੀਤੀ ਗਈ ਹੈ। ਜਿਸਦੇ ਚੱਲਦਿਆਂ ਕੈਰੋਂ ਸਮਰਥਕਾਂ ਵਿਚ ਵੀ ਸਥਿਤੀ ਭੰਬਲਭੂਸੇ ਵਾਲੀ ਬਣੀ ਹੋਈ ਹੈ।