ਪੰਜਾਬ ਰੋਡਵੇਜ਼ ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਨੇ ਪੱਟੀ ’ਚ ਕੀਤਾ ਪ੍ਰਦਰਸ਼ਨ
ਆਮ ਆਦਮੀ ਪਾਰਟੀ ਦੀ ਸਰਕਾਰ ਸੰਘਰਸ਼ ਕਰਦਿਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ
Publish Date: Tue, 24 Mar 2026 04:56 PM (IST)
Updated Date: Wed, 25 Mar 2026 04:02 AM (IST)
ਸਤਨਾਮ ਸਿੰਘ ਚੀਮਾ•,ਪੰਜਾਬੀ ਜਾਗਰਣ, ਘਰਿਆਲਾ : ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਨੇ ਮੀਤ ਪ੍ਰਧਾਨ ਸਤਨਾਮ ਸਿੰਘ ਜੌਣਕੇ ਦੀ ਅਗਵਾਈ ਹੇਠ ਪੱਟੀ ਡਿਪੂ ਅੱਗੇ ਗੇਟ ਰੈਲੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜੌਣਕੇ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੀ ਕੁਰਬਾਨੀ ਨੂੰ ਪੂਰੇ ਭਾਰਤ ’ਚ ਅੱਜ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦੇ ਪਾਏ ਪੂਰਨਿਆਂ ’ਤੇ ਚੱਲ ਕੇ ਜਥੇਬੰਦੀਆਂ ਸੰਘਰਸ਼ ਕਰਦੀਆਂ ਆ ਰਹੀਆਂ ਹਨ। ਉਸ ਸਮੇਂ ਗੋਰੇ ਰਾਜ ਕਰਦੇ ਸੀ ਤੇ ਕਾਲੇ ਭਾਰਤ ਨੂੰ ਲੁੱਟ ਰਹੇ ਹਨ ਤੇ ਲੋਕਤੰਤਰ ਦਾ ਘਾਣ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਪੱਗ ਬੰਨ੍ਹ ਕੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਸੰਘਰਸ਼ ਕਰਦਿਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਜਿਸ ਨੂੰ ਜਥੇਬੰਦੀਆਂ ਕਦੇ ਵੀ ਸਹਿਣ ਨਹੀਂ ਕਰਨਗੀਆਂ। ਇਸ ਮੌਕੇ ਮਹਾਬੀਰ ਸਿੰਘ, ਨਿਸ਼ਾਨ ਸਿੰਘ, ਰਜਵੰਤ ਸਿੰਘ, ਲਖਵਿੰਦਰ ਸਿੰਘ, ਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਬਚਿੱਤਰ ਸਿੰਘ, ਸੁਖਵੰਤ ਸਿੰਘ, ਜੁਗਰਾਜ ਸਿੰਘ, ਪਰਮਜੀਤ ਸਿੰਘ ਟਾਂਡੇ ਭੰਨ, ਸਤਨਾਮ ਸਿੰਘ, ਬਲਵਿੰਦਰ ਸਿੰਘ, ਚਰਨਜੀਤ ਸਿੰਘ, ਕੁਲਦੀਪ ਸਿੰਘ ਆਦਿ ਵੀ ਮੌਜੂਦ ਸਨ।