ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਨੇ ਪੱਟੀ ’ਚ ਕੀਤਾ ਪ੍ਰਦਰਸ਼ਨ
ਸ਼ਹੀਦ ਭਗਤ ਸਿੰਘ ਦੀ ਪੱਗ ਬੰਨ੍ਹ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਸੰਘਰਸ਼ ਕਰਦਿਆਂ ਦੀ ਅਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ
Publish Date: Mon, 23 Mar 2026 08:06 PM (IST)
Updated Date: Tue, 24 Mar 2026 04:10 AM (IST)
ਪੱਤਰ ਪ੍ਰੇਰਕ•,ਪੰਜਾਬੀ ਜਾਗਰਣ, ਪੱਟੀ : ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਨੇ ਮੀਤ ਪ੍ਰਧਾਨ ਸਤਨਾਮ ਸਿੰਘ ਜੌਣੇਕੇ ਜੀ ਅਗਵਾਈ ਹੇਠ ਪੱਟੀ ਡਿਪੂ ਅੱਗੇ ਗੇਟ ਰੈਲੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜੌਣਕੇ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੀ ਕੁਰਬਾਨੀ ਨੂੰ ਪੂਰੇ ਭਾਰਤ ’ਚ ਅੱਜ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦੇ ਪਾਏ ਪੂਰਨਿਆਂ ’ਤੇ ਚੱਲ ਕੇ ਜਥੇਬੰਦੀਆਂ ਸੰਘਰਸ਼ ਕਰਦੀਆਂ ਆ ਰਹੀਆਂ ਹਨ। ਉਸ ਸਮੇਂ ਗੋਰੇ ਰਾਜ ਕਰਦੇ ਸੀ ਅਤੇ ਕਾਲੇ ਭਾਰਤੀ ਭਾਰਤ ਨੂੰ ਲੁੱਟ ਰਹੇ ਹਨ ਤੇ ਲੋਕ ਤੰਤਰ ਦਾ ਘਾਣ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਪੱਗ ਬੰਨ੍ਹ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਸੰਘਰਸ਼ ਕਰਦਿਆਂ ਦੀ ਅਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਜਿਸ ਨੂੰ ਜਥੇਬੰਦੀਆਂ ਕਦੇ ਵੀ ਸਹਿਣ ਨਹੀਂ ਕਰਨਗੀਆਂ। ਇਸ ਮੌਕੇ ਮਹਾਂਬੀਰ ਸਿੰਘ, ਨਿਸ਼ਾਨ ਸਿੰਘ, ਰਜਵੰਤ ਸਿੰਘ, ਲਖਵਿੰਦਰ ਸਿੰਘ, ਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਬਚਿੱਤਰ ਸਿੰਘ, ਸੁਖਵੰਤ ਸਿੰਘ, ਜੁਗਰਾਜ ਸਿੰਘ, ਪਰਮਜੀਤ ਸਿੰਘ ਟਾਂਡੇ ਭੰਨ, ਸਤਨਾਮ ਸਿੰਘ, ਬਲਵਿੰਦਰ ਸਿੰਘ, ਚਰਨਜੀਤ ਸਿੰਘ, ਕੁਲਦੀਪ ਸਿੰਘ ਆਦਿ ਵੀ ਮੌਜੂਦ ਸਨ।