ਉਨ੍ਹਾਂ ਨੇ ਆਪਣੇ ਸ਼ੋਸ਼ਲ ਮੀਡੀਆ ਖਾਤੇ ’ਤੇ ਪੋਸਟ ਪਾ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਜਿਸ ਵਿਚ ਉਨ੍ਹਾਂ ਨੇ ਹਵਾਲਾ ਦਿੱਤਾ ਹੈ ਕਿ ਉਨ੍ਹਾਂ ਉੱਪਰ ਜੋ ਦੋਸ਼ ਲੱਗੇ ਹਨ, ਉਹ ਬੇਬੁਨਿਆਦ ਹਨ। ਜਿਨ੍ਹਾਂ ਦੀ ਜਾਂਚ ਵਿਚ ਉਨ੍ਹਾਂ ਦਾ ਮੰਤਰੀ ਦਾ ਅਹੁਦਾ ਅੜਿੱਕਾ ਨਾ ਬਣੇ, ਇਸ ਲਈ ਉਨ੍ਹਾਂ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਨੂੰ ਸੌਂਪਦਿਆਂ, ਇਸ ਨੂੰ ਪ੍ਰਵਾਨ ਕਰਨ ਦੀ ਬੇਨਤੀ ਵੀ ਕੀਤੀ ਹੈ।

ਜਸਪਾਲ ਸਿੰਘ ਜੱਸੀ, ਤਰਨ ਤਾਰਨ: ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ (PSWC) ਦੇ ਡਿਸਟ੍ਰਿਕਟ ਮੈਨੇਜਰ (DM) ਗਗਨਦੀਪ ਸਿੰਘ ਰੰਧਾਵਾ ਨੇ ਸਲਫਾਸ ਖਾ ਕੇ ਖ਼ੁਦਕੁਸ਼ੀ ਕਰ ਲਈ। ਗਗਨਦੀਪ ਸਿੰਘ ਰੰਧਾਵਾ ਇਨ੍ਹੀਂ ਦਿਨੀਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਤਾਇਨਾਤ ਸਨ। ਉਨ੍ਹਾਂ ਨੇ ਸਲਫਾਸ ਖਾਣ ਤੋਂ ਬਾਅਦ ਇੱਕ ਵੀਡੀਓ ਇੰਟਰਨੈੱਟ ਮੀਡੀਆ 'ਤੇ ਪ੍ਰਸਾਰਿਤ ਕੀਤੀ, ਜਿਸ ਵਿੱਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ 'ਤੇ ਇਲਜ਼ਾਮ ਲਗਾਏ ਗਏ ਹਨ।
ਅੰਮ੍ਰਿਤਸਰ ਨਿਵਾਸੀ ਗਗਨਦੀਪ ਸਿੰਘ ਰੰਧਾਵਾ ਨੇ ਰਾਤ ਨੂੰ ਇੱਕ ਵੀਡੀਓ ਇੰਟਰਨੈੱਟ ਮੀਡੀਆ 'ਤੇ ਪ੍ਰਸਾਰਿਤ ਕੀਤੀ, ਜਿਸ ਵਿੱਚ ਉਹ ਕਹਿ ਰਹੇ ਹਨ ਕਿ ਮੈਂ ਸਲਫਾਸ ਖਾ ਲਈ ਹੈ। ਸੂਤਰਾਂ ਦੀ ਮੰਨੀਏ ਤਾਂ ਵਿਭਾਗ ਦੇ ਗੋਦਾਮ ਲਈ ਕਿਸੇ ਨੇ ਜਗ੍ਹਾ ਦੇਣ ਲਈ ਬੇਨਤੀ ਦਿੱਤੀ ਸੀ। ਵਿਭਾਗ ਦੀ ਟੀਮ ਨੇ ਪਾਇਆ ਕਿ ਜੋ ਜਗ੍ਹਾ ਗੋਦਾਮ ਲਈ ਪ੍ਰਸਤਾਵਿਤ ਕੀਤੀ ਜਾ ਰਹੀ ਹੈ, ਉਸ ਦੇ ਉੱਪਰੋਂ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਹਨ। ਸਿੱਟੇ ਵਜੋਂ ਵਿਭਾਗ ਨੇ ਉਕਤ ਜਗ੍ਹਾ 'ਤੇ ਗੋਦਾਮ ਬਣਾਉਣ ਤੋਂ ਮਨ੍ਹਾ ਕਰਦਿਆਂ ਪ੍ਰਸਤਾਵਿਤ ਬੇਨਤੀ ਰੱਦ ਕਰ ਦਿੱਤੀ ਸੀ। ਸ਼ੁੱਕਰਵਾਰ ਨੂੰ ਅੰਮ੍ਰਿਤਸਰ ਫੇਰੀ ਮੌਕੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੀਐਮ ਗਗਨਦੀਪ ਸਿੰਘ ਰੰਧਾਵਾ 'ਤੇ ਕਥਿਤ ਰੂਪ ਵਿੱਚ ਦਬਾਅ ਬਣਾਇਆ ਸੀ। ਨਤੀਜੇ ਵਜੋਂ ਦੁਖੀ ਹੋ ਕੇ ਡੀਐਮ ਗਗਨਦੀਪ ਸਿੰਘ ਰੰਧਾਵਾ ਨੇ ਸਲਫਾਸ ਨਿਗਲ ਲਈ ਸੀ।
ਪੰਜਾਬ ਵੇਅਰ ਹਾਊਸ ਦੇ ਅੰਮ੍ਰਿਤਸਰ ਦੇ ਡੀਐੱਮਓ ਗਗਨਦੀਪ ਸਿੰਘ ਰੰਧਾਵਾ ਜਿਨ੍ਹਾਂ ਕੋਲ ਤਰਨਤਾਰਨ ਜ਼ਿਲ੍ਹੇ ਦਾ ਵੀ ਅਡੀਸ਼ਨਲ ਚਾਰਜ ਸੀ, ਵੱਲੋਂ ਖੁਦਕੁਸ਼ੀ ਕਰਨ ਅਤੇ ਇਸ ਤੋਂ ਪਹਿਲਾਂ ਬਣਾਈ ਗਈ ਵੀਡੀਓ ਦੇ ਸ਼ੋਸ਼ਲ ਮੀਡੀਆ ਉੱਪਰ ਵਾਇਰਲ ਹੋਣ ਤੋਂ ਬਾਅਦ ਉੱਠੇ ਵਿਵਾਦ ਦੌਰਾਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸ਼ਨਿਚਰਵਾਰ ਨੂੰ ਆਪਣੇ ਮੰਤਰੀ ਪਦ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਸ਼ੋਸ਼ਲ ਮੀਡੀਆ ਖਾਤੇ ’ਤੇ ਪੋਸਟ ਪਾ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਜਿਸ ਵਿਚ ਉਨ੍ਹਾਂ ਨੇ ਹਵਾਲਾ ਦਿੱਤਾ ਹੈ ਕਿ ਉਨ੍ਹਾਂ ਉੱਪਰ ਜੋ ਦੋਸ਼ ਲੱਗੇ ਹਨ, ਉਹ ਬੇਬੁਨਿਆਦ ਹਨ। ਜਿਨ੍ਹਾਂ ਦੀ ਜਾਂਚ ਵਿਚ ਉਨ੍ਹਾਂ ਦਾ ਮੰਤਰੀ ਦਾ ਅਹੁਦਾ ਅੜਿੱਕਾ ਨਾ ਬਣੇ, ਇਸ ਲਈ ਉਨ੍ਹਾਂ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਨੂੰ ਸੌਂਪਦਿਆਂ, ਇਸ ਨੂੰ ਪ੍ਰਵਾਨ ਕਰਨ ਦੀ ਬੇਨਤੀ ਵੀ ਕੀਤੀ ਹੈ।