- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੰਮੂ-ਕਸ਼ਮੀਰ-ਰਾਜਸਥਾਨ ਕੌਮੀ ਮਾਰਗ ’ਤੇ ਕਸਬਾ ਨੌਸ਼ਹਿਰਾ ਪੰਨੂਆਂ ਨੇੜੇ ਵਾਪਰੇ ਇਸ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਔਰਤ, ਇਕ ਬੱਸ ਚਾਲਕ ਦਾ ਸਹਾਇਕ ਅਤੇ ਤਿੰਨ ਯਾਤਰੀਆਂ ਦੀ ਮੌਤ ਹੋ ਗਈ। ਉੱਧਰ, ਗੰਭੀਰ ਜ਼ਖ਼ਮੀਆਂ ਦਾ ਹਾਲ ਜਾਣਨ ਲਈ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਡਾ. ਨਿਰਮਲ ਦੂਸਰਾ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ, ਅੰਮ੍ਰਿਤਸਰ ਪਹੁੰਚੇ।

ਧਰਮਬੀਰ ਸਿੰਘ ਮਲਹਾਰ, ਜਾਗਰਣ, ਤਰਨਤਾਰਨ : ਮੁੱਖ ਮੰਤਰੀ ਤੀਰਥ ਯਾਤਰਾ ਨਾਲ ਸਬੰਧਤ ਦੋ ਬੱਸਾਂ ਦੀ ਟੱਕਰ ਦੌਰਾਨ ਮਾਰੇ ਗਏ ਪੰਜ ਵਿਅਕਤੀਆਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਲਈ ਡਾਕਟਰੀ ਟੀਮ ਗਠਿਤ ਕਰ ਦਿੱਤੀ ਗਈ ਹੈ। ਸਵੇਰੇ 10 ਵਜੇ ਤੱਕ ਸਾਰੀ ਕਾਰਵਾਈ ਮੁਕੰਮਲ ਕਰਕੇ ਮ੍ਰਿਤਕਾਂ ਦੀਆਂ ਦੇਹਾਂ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਗੱਡੀਆਂ ਰਵਾਨਾ ਕਰ ਦਿੱਤੀਆਂ ਜਾਣਗੀਆਂ।
ਜੰਮੂ-ਕਸ਼ਮੀਰ-ਰਾਜਸਥਾਨ ਕੌਮੀ ਮਾਰਗ ’ਤੇ ਕਸਬਾ ਨੌਸ਼ਹਿਰਾ ਪੰਨੂਆਂ ਨੇੜੇ ਵਾਪਰੇ ਇਸ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਔਰਤ, ਇਕ ਬੱਸ ਚਾਲਕ ਦਾ ਸਹਾਇਕ ਅਤੇ ਤਿੰਨ ਯਾਤਰੀਆਂ ਦੀ ਮੌਤ ਹੋ ਗਈ। ਉੱਧਰ, ਗੰਭੀਰ ਜ਼ਖ਼ਮੀਆਂ ਦਾ ਹਾਲ ਜਾਣਨ ਲਈ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਡਾ. ਨਿਰਮਲ ਦੂਸਰਾ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ, ਅੰਮ੍ਰਿਤਸਰ ਪਹੁੰਚੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਦਸੇ ’ਤੇ ਦੁੱਖ ਪ੍ਰਗਟ ਕਰਦਿਆਂ ਜ਼ਖ਼ਮੀਆਂ ਦੇ ਬਿਹਤਰ ਇਲਾਜ ਲਈ ਹੁਕਮ ਜਾਰੀ ਕੀਤੇ ਹਨ। ਥਾਣਾ ਸਰਹਾਲੀ ਕਲਾਂ ਦੀ ਪੁਲਿਸ ਨੇ ਤੀਰਥ ਯਾਤਰਾ ਨਾਲ ਸਬੰਧਤ ਬੱਸ ਨੰਬਰ PB-01-A-9912 ਦੇ ਚਾਲਕ ਨੂੰ ਹਾਦਸੇ ਲਈ ਜ਼ਿੰਮੇਵਾਰ ਮੰਨਦਿਆਂ ਨਾਮਜ਼ਦ ਕਰ ਲਿਆ ਹੈ।
ਦੱਸਣਯੋਗ ਹੈ ਕਿ ਇਹ ਬੱਸ ਅੰਮ੍ਰਿਤਸਰ ਤੋਂ ਬਠਿੰਡਾ ਵੱਲ ਜਾ ਰਹੀ ਸੀ, ਜਦਕਿ ਹਰੀਕੇ ਵੱਲੋਂ ਤੀਰਥ ਯਾਤਰਾ ਨਾਲ ਸਬੰਧਤ ਦੂਜੀ ਬੱਸ ਨੰਬਰ HR-55-AB-8318 ਤਰਨਤਾਰਨ ਵੱਲ ਆ ਰਹੀ ਸੀ। ਇਸ ਦੌਰਾਨ ਦੋਵਾਂ ਬੱਸਾਂ ਦੀ ਟੱਕਰ ਹੋ ਗਈ।
ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਹਾਦਸੇ ਵਿਚ ਜ਼ਖ਼ਮੀ ਹੋਏ ਸਾਰੇ ਵਿਅਕਤੀਆਂ ਦੀ ਹਾਲਤ ਵਿਚ ਸੁਧਾਰ ਹੋ ਰਿਹਾ ਹੈ।