ਰੋਜ਼ੀ-ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦਾ ਇੰਗਲੈਂਡ 'ਚ ਕਤਲ, ਸਰਹੱਦੀ ਪਿੰਡ ਮਹਿਦੀਪੁਰ 'ਚ ਛਾਇਆ ਮਾਤਮ
ਜਾਣਕਾਰੀ ਅਨੁਸਾਰ 26 ਸਾਲਾ ਗੁਰਭੇਜ ਸਿੰਘ ਵਾਸੀ ਮਹਿਦੀਪੁਰ ਕਰੀਬ ਚਾਰ ਸਾਲ ਪਹਿਲਾਂ ਇੰਗਲੈਂਡ ਗਿਆ ਸੀ। ਸਾਊਥਹਾਲ ’ਚ ਬੁੱਧਵਾਰ ਰਾਤ ਕਿਸੇ ਨੇ ਉਸ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਉਕਤ ਘਟਨਾ ਦੀ ਸੂਚਨਾ ਜਿਵੇਂ ਹੀ ਪਿੰਡ ਵਿਚ ਪੁੱਜੀ ਤਾਂ ਮਾਹੌਲ ਗ਼ਮਗੀਨ ਹੋ ਗਿਆ ਹੈ।
Publish Date: Fri, 12 Jun 2026 09:34 AM (IST)
Updated Date: Fri, 12 Jun 2026 09:35 AM (IST)
ਰਾਜਵਿੰਦਰ ਸਿੰਘ ਰਾਜੂ, ਪੰਜਾਬੀ ਜਾਗਰਣ, ਵਲਟੋਹਾ: ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਮਹਿਦੀਪੁਰ ਦੇ ਨੌਜਵਾਨ ਦਾ ਇੰਗਲੈਂਡ ਦੇ ਸਾਊਥ ਹਾਲ ਇਲਾਕੇ ਵਿਚ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਮ੍ਰਿਤਕ ਦੇ ਕੋਲ ਰਹਿੰਦੇ ਲੜਕਿਆਂ ਨੇ ਲੰਘੀ ਰਾਤ ਦਿੱਤੀ।
ਜਾਣਕਾਰੀ ਅਨੁਸਾਰ 26 ਸਾਲਾ ਗੁਰਭੇਜ ਸਿੰਘ ਵਾਸੀ ਮਹਿਦੀਪੁਰ ਕਰੀਬ ਚਾਰ ਸਾਲ ਪਹਿਲਾਂ ਇੰਗਲੈਂਡ ਗਿਆ ਸੀ। ਸਾਊਥਹਾਲ ’ਚ ਬੁੱਧਵਾਰ ਰਾਤ ਕਿਸੇ ਨੇ ਉਸ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਉਕਤ ਘਟਨਾ ਦੀ ਸੂਚਨਾ ਜਿਵੇਂ ਹੀ ਪਿੰਡ ਵਿਚ ਪੁੱਜੀ ਤਾਂ ਮਾਹੌਲ ਗ਼ਮਗੀਨ ਹੋ ਗਿਆ ਹੈ। ਪਰਿਵਾਰ ਤੇ ਪਿੰਡ ਵਾਲਿਆਂ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਨੌਜਵਾਨ ਦੀ ਦੇਹ ਨੂੰ ਪਿੰਡ ਲਿਆਉਣ ’ਚ ਉਨ੍ਹਾਂ ਦੀ ਸਹਾਇਤਾ ਕੀਤੀ ਜਾਵੇ ਤਾਂ ਜੋ ਪਰਿਵਾਰ ਉਸਦੀਆਂ ਅੰਤਿਮ ਰਸਮਾਂ ਕਰ ਸਕੇ।